Monday, May 20, 2024

Chandigarh

ਸਰਕਾਰੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਅਤੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕਰਨਾ : ਡਾ ਬਲਬੀਰ ਸਿੰਘ

March 06, 2024 02:22 PM
SehajTimes
ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ 2024-25 ਨੂੰ ਬਹੁਤ ਹੀ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰਾਂ ਲਈ ਬਜਟ ਵਿੱਚ ਕੀਤੇ ਗਏ ਵਾਧੇ ਦੀ ਵੰਡ ਨਾ ਸਿਰਫ਼ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਯਕੀਨੀ ਬਣਾਏਗੀ ਸਗੋਂ ਡਾਕਟਰ, ਨਰਸਾਂ ਅਤੇ ਮੈਡੀਕਲ ਸਟਾਫ਼ ਦੀ ਨਫ਼ਰੀ ਵਿੱਚ ਵੀ ਵਾਧਾ ਕਰੇਗੀ । ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਖੇਤਰ ਲਈ 5,264 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰ ਲਈ 1,133 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਅਤੇ ਸੁਪਰ-ਸਪੈਸ਼ਲਿਟੀ ਹਸਪਤਾਲਾਂ ਦੀ ਸਥਾਪਨਾ ਤੋਂ ਇਲਾਵਾ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੀ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਜ਼ 23 ਮਹੀਨਿਆਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਅਤੇ ਕਈ ਹੋਰ ਬਣਾਉਣ ਦੀ ਤਿਆਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕ੍ਰਾਂਤੀਕਾਰੀ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਵਿੱਚ 249 ਕਰੋੜ ਰੁਪਏ ਰੱਖੇ ਗਏ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਹੁਣ ਤੱਕ, 1 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦਾ ਲਾਭ ਲਿਆ ਹੈ ਅਤੇ 31 ਲੱਖ ਤੋਂ ਵੱਧ ਡਾਇਗਨੌਸਟਿਕ ਲੈਬ ਟੈਸਟ ਕਰਵਾਏ ਗਏ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਮੌਤ ਦਰ  ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ ਤੇ ਨਿਰਵਿਘਨ ਇਲਾਜ ਦੀ ਸਹੂਲਤ ਦੇਣ ਦੇ ਇਰਾਦੇ ਨਾਲ ‘ ਫਰਿਸ਼ਤੇ ਸਕੀਮ’  ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ, ਆਮ ਲੋਕਾਂ ਨੂੰ ਅੱਗੇ ਆਉਣ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਉਤਸ਼ਾਹਿਤ ਕਰਨ ਲਈ, ਅਜਿਹੇ ‘‘ਫਰਿਸ਼ਤਿਆਂ’’ ਨੂੰ ਨਕਦ ਇਨਾਮਾਂ, ਪ੍ਰਸ਼ੰਸਾ ਪੱਤਰ ਅਤੇ ਕਾਨੂੰਨੀ ਉਲਝਣਾਂ ਤੇ ਬੇਲੋੜੀ ਪੁਲਿਸ ਪੁੱਛਗਿੱਛ ਤੋਂ ਵੀ ਰਾਹਤ ਦਿੱਤੀ ਗਈ ਹੈ । ਸਿਹਤ ਮੰਤਰੀ ਨੇ ਕਿਹਾ, “ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, ‘ਫਰਿਸ਼ਤੇ ਸਕੀਮ’ ਤਹਿਤ 574 ਸੜਕ ਦੁਰਘਟਨਾਵਾਂ ਪੀੜਤਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਗਿਆ,”। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲਾਂ ਤੱਕ ਪਹੁੰਚਾਉਣ ਵਿੱਚ ਸੜਕ ਸੁਰੱਖਿਆ ਫੋਰਸ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।
ਉਨ੍ਹਾਂ ਕਿਹਾ ਕਿ ਲੁਧਿਆਣਾ, ਸੰਗਰੂਰ ਅਤੇ ਜਲੰਧਰ ਸਮੇਤ ਤਿੰਨ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਰਹਿੰਦੇ 20 ਜ਼ਿਲ੍ਹਾ ਹਸਪਤਾਲਾਂ ਵਿੱਚ ਹੌਲੀ-ਹੌਲੀ ਵੱਖ-ਵੱਖ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੀਮਾ, ਕੌਹਰੀਆਂ, ਧੂਰੀ (ਸੰਗਰੂਰ) ਅਤੇ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਪੇਂਡੂ ਹਸਪਤਾਲਾਂ ਅਤੇ ਸਬ ਡਵੀਜ਼ਨਲ ਹਸਪਤਾਲਾਂ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਮਸਤੂਆਣਾ ਸਾਹਿਬ, ਸੰਗਰੂਰ, ਕਪੂਰਥਲਾ, ਮਲੇਰਕੋਟਲਾ ਅਤੇ ਹੁਸ਼ਿਆਰਪੁਰ ਵਿਖੇ 100-100 ਐਮਬੀਬੀਐਸ ਸੀਟਾਂ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਵੀ ਵਿੱਤੀ ਸਾਲ 2024-25 ਵਿੱਚ ਸ਼ੁਰੂ ਹੋਣ ਦੀ ਆਸ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ 114 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਹੈ ਅਤੇ ਫਾਜ਼ਿਲਕਾ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਟਰਸ਼ਰੀ ਕੈਂਸਰ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ। ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ਵੀ ਮੁਕੰਮਲ ਹੋ ਗਿਆ ਹੈ ।

Have something to say? Post your comment

 

More in Chandigarh

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ