Monday, June 16, 2025

Chandigarh

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੂੰ ਮਿਲਿਆ ਐਂਟੀ ਅਨਹਾਂਸਮੈਂਟ ਦਾ ਵਫਦ

March 06, 2024 05:06 PM
SehajTimes

ਮੋਹਾਲੀ :  ਐਂਟੀ ਅਨਹਾਂਸਮੈਂਟ ਕਮੇਟੀ ਸੈਕਟਰ 76–80 ਦਾ ਇੱਕ ਵਫ਼ਦ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੂੰ ਪੰਜਾਬ ਵਿਧਾਨ ਸਭਾ ‘ਚ ਮਿਲਿਆ ਅਤੇ ਮੰਗ ਰੱਖੀ ਕਿ ਗਮਾਡਾ ਵੱਲੋਂ ਸੈਕਟਰ 76-80 ਮੋਹਾਲੀ ਦੇ ਅਲਾਟੀਆਂ ਉੱਤੇ ਪਾਇਆ ਜਾ ਰਿਹਾ ਕਰੋੜਾਂ ਦਾ ਵਿਆਜ ਤੁਰੰਤ ਵਾਪਿਸ ਲਿਆ ਜਾਵੇ। ਵਫਦ, ਜਿਸ ਵਿੱਚ ਐਂਟੀ ਐਨਹਾਂਸਮੈਂਟ ਕਮੇਟੀ ਦੇ ਕਨਵੀਨਰ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਜੀ.ਐਸ ਪਠਾਨੀਆਂ, ਜਾਇੰਟ ਸਕੱਤਰ ਜਰਨੈਲ ਸਿੰਘ, ਆਪ ਦੇ ਬਲਾਕ ਪ੍ਰਧਾਨ ਰਾਜੀਵ ਵਸ਼ਿਸ਼ਟ, ਕੌਂਸਲਰ ਹਰਜੀਤ ਸਿੰਘ ਭੋਲੂ, ਮੈਡਮ ਚਰਨਜੀਤ ਕੌਰ ਸ਼ਾਮਲ ਸਨ, ਨੇ ਮਿਲ ਕੇ ਮੰਗ ਕੀਤੀ ਕਿ ਸਾਲ 2001 ਵਿੱਚ ਗਮਾਡਾ ਨੇ ਇਹ ਪਲਾਟ ਕੱਢੇ ਸਨ ਜੋ 2008, 2014 ‘ਚ ਲੋਕਾਂ ਨੂੰ ਦਿੱਤੇ ਗਏ ਅਤੇ ਕੁਝ ਅਜੇ ਵੀ ਅਲਾਟ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਗਮਾਡਾ ਨੇ ਪਹਿਲੀ ਵਾਰ ਹੀ ਨੋਟਿਸ ਕੱਢਿਆ ਹੈ, ਜਿਸ ਵਿੱਚ ਲੋਕਾਂ ਉੱਪਰ 1650 ਰੁਪਏ ਪ੍ਰਤੀ ਵ. ਮੀਟਰ ਦਾ ਵਿਆਜ ਲਾ ਕੇ ਲੋਕਾਂ ਨੂੰ ਭਰਨ ਲਈ ਕਿਹਾ ਜਾ ਰਿਹਾ ਹੈ। ਵਫ਼ਦ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਖੇਤਰ ਵਿੱਚ ਬਹੁਤ ਸਾਰੀ ਕਮਰਸ਼ੀਅਲ ਜ਼ਮੀਨ ਅਜੇ ਵੇਚਣ ਵਾਲੀ ਪਈ ਹੈ ਜਿਸ ਦੀ ਕੀਮਤ ਰਿਹਾਇਸ਼ੀ ਪਲਾਟਾਂ ਤੋਂ ਦਸ ਗੁਣਾ ਮਹਿੰਗੀ ਹੈ ਅਤੇ ਕੁਝ ਜ਼ਮੀਨ ਇੰਨਾਂ ਸੈਕਟਰਾਂ ਤੋਂ ਬਾਹਰ ਦੀ ਵੀ ਇਹਨਾਂ ਸੈਕਟਰਾਂ ‘ਚ ਗਿਣੀ ਗਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਲੋਕਾਂ ਨੂੰ ਜਰੂਰ ਰਾਹਤ ਮਿਲਣੀ ਚਾਹੀਦੀ ਹੈ। ਵਿਧਾਇਕ ਅਨੁਸਾਰ ਮੁੱਖ ਸਕੱਤਰ ਨੇ ਗੱਲਬਾਤ ਸੁਣਨ ਤੋਂ ਬਾਅਦ ਸੀ.ਏ. ਗਮਾਡਾ ਨਾਲ ਜਲਦੀ ਹੀ ਮੀਟਿੰਗ ਕਰਵਾ ਕੇ ਮਸਲਾ ਏਜੰਡੇ ਦੇ ਰੂਪ ‘ਚ ਅਥਾਰਿਟੀ ਦੀ ਮੀਟਿੰਗ ਵਿੱਚ ਪਾਉਣ ਦਾ ਭਰੋਸਾ ਦਿੱਤਾ। ਵਫਦ ਨੇ ਵਿਧਾਇਕ ਸ. ਕੁਲਵੰਤ ਸਿੰਘ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਮੁਸ਼ਕਿਲ ਨੂੰ ਸਹੀ ਢੰਗ ਨਾਲ ਮੁੱਖ ਸਕੱਤਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।

 

 

Have something to say? Post your comment

 

More in Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ