Wednesday, December 17, 2025

Malwa

ਢੀਂਡਸਾ ਪਰਿਵਾਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਮਜਬੂਤ ਹੋ ਕੇ ਉਭਰੇਗਾ : ਪ੍ਰੋ. ਬਡੁੰਗਰ

March 06, 2024 06:05 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਉਨਾਂ ਦੇ ਸਪੁੱਤਰ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਡਸਾ ਤੇ ਉਹਨਾਂ ਦੇ ਸਾਥੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਗਈ ਘਰ ਵਾਪਸੀ ਨਾਲ  ਸ਼੍ਰੋਮਣੀ ਅਕਾਲੀ ਦਲ ਹੋਰ ਮਜਬੂਰ ਹੋ ਮਜਬੂਤ ਹੋ ਕੇ ਉਭਰੇਗਾ । ਉਹਨਾਂ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਇੱਕ ਟਕਸਾਲੀ ਅਕਾਲੀ ਆਗੂ ਹਨ ਅਤੇ ਉਨਾਂ ਦਾ ਪੰਜਾਬ ਭਰ ਵਿੱਚ ਪੂਰਾ ਪ੍ਰਭਾਵ ਹੈ, ਜਿਸ ਦਾ ਫਾਈਦਾ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗਾ ਤੇ ਪੰਜਾਬ ਦਾ ਉਜਵਲ ਭਵਿੱਖ ਸਿਰਜ ਕੇ ਸਾਹਮਣੇ ਆਵੇਗਾ। ਪ੍ਰੋਫੈਸਰ ਬਡੁੰਗਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਦਾ ਸਰਪ੍ਰਸਤ ਲਗਾਏ ਜਾਣ ਦਾ ਵੀ ਸਵਾਗਤ ਕੀਤਾ।

Have something to say? Post your comment