Wednesday, May 01, 2024

Malwa

ਕਿਸਾਨ ਸੁਨਾਮ ਚ, ਰੋਕਣਗੇ ਰੇਲਾਂ ਦੀ ਰਫ਼ਤਾਰ

March 06, 2024 06:14 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਕਿਸਾਨੀ ਮਸਲਿਆਂ ਦੇ ਹੱਲ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 10 ਮਾਰਚ ਨੂੰ ਚਾਰ ਘੰਟਿਆਂ ਲਈ ਦੇਸ਼ ਵਿਆਪੀ ਰੇਲ ਰੋਕੋ ਅੰਦੋਲਨ ਦੇ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਵੀ ਤਿਆਰੀਆਂ ਵਿੱਢ ਦਿੱਤੀਆਂ ਹਨ। ਕਿਸਾਨ 10 ਮਾਰਚ ਨੂੰ ਸੁਨਾਮ ਵਿਖੇ ਟਰੈਕ ਤੇ ਧਰਨਾ ਦੇਕੇ ਰੇਲਾਂ ਦੀ ਰਫ਼ਤਾਰ ਰੋਕਣਗੇ। ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਗੁਰਦੁਆਰਾ ਸੱਚਖੰਡ ਸਾਹਿਬ ਸੁਨਾਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ  ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ,  ਜਸਵੀਰ ਸਿੰਘ ਮੈਦੇਵਾਸ, ਸੰਤਰਾਮ ਛਾਜਲੀ ਅਤੇ ਸੁਖਦੇਵ ਸ਼ਰਮਾ ਨੇ ਕਿਹਾ ਹੈ ਕਿ ਕਿਸਾਨੀ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਮੋਰਚੇ ਚੱਲ ਰਹੇ ਹਨ । ਇੰਨਾਂ ਮੋਰਚਿਆਂ ਨੂੰ ਹੁਲਾਰਾ ਦੇਣ ਲਈ ਇੱਕ ਹਫ਼ਤੇ ਦੀਆਂ ਵਾਰੀਆ ਬਣਾਉਣ ਲਈ ਪਿੰਡਾਂ ਨੂੰ ਕਿਹਾ ਗਿਆ ਹੈ ਅਤੇ ਅੱਠ ਮਾਰਚ ਨੂੰ ਔਰਤਾਂ ਦੇ ਵੱਡੇ ਕਾਫਲੇ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ਤੇ ਪਹੁੰਚਣਗੇ, ਪਿੰਡ ਪਿੰਡ ਔਰਤਾਂ ਦੀਆਂ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਭਾਰਤ ਪੱਧਰ ਤੇ 12 ਤੋਂ ਚਾਰ ਵਜੇ ਤੱਕ  ਕਿਸਾਨ ਰੇਲਾਂ ਦੀਆਂ ਪਟੜੀਆਂ ਤੇ ਬੈਠਣਗੇ। ਉਨ੍ਹਾਂ ਦੱਸਿਆ ਕਿ ਸੁਨਾਮ ਵਿਖੇ ਕਿਸਾਨ ਦਸ ਮਾਰਚ ਨੂੰ ਰੇਲਾਂ ਦੀ ਰਫ਼ਤਾਰ ਰੋਕਣਗੇ। ਇਸ ਮੌਕੇ ਸਤਗੁਰ ਸਿੰਘ ਨਮੋਲ,ਰਾਜ ਸਿੰਘ ਮੰਗਵਾਲ, ਹਰਦੇਵ ਸਿੰਘ ਕੁਲਾਰ,ਰਾਜ ਥੇੜੀ, ਸੁਖਦੇਵ ਸਿੰਘ ਲੌਂਗੋਵਾਲ,ਅਮਰ ਸਿੰਘ ਲੌਂਗੋਵਾਲ, ਤਰਸੇਮ ਸਿੰਘ , ਗੁਰਚਰਨ ਸਿੰਘ ਬਿਗੜਵਾਲ ਆਦਿ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ