Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਮਿਸ਼ਨਰ ਖੇਤੀਬਾੜੀ ਵੱਲੋਂ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਕੀਤੀ ਅਪੀਲ

March 07, 2024 11:58 AM
SehajTimes
ਫਤਹਿਗੜ੍ਹ ਸਾਹਿਬ : ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਜਿਹੜੇ ਕਿਸਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ ਉਹ ਇਸ ਸਕੀਮ ਦਾ ਲਾਭ ਜ਼ਰੂਰ ਉਠਾਉਣ ਇਹ ਅਪੀਲ ਕਮਿਸ਼ਨਰ ਖੇਤੀਬਾੜੀ ਸ੍ਰੀਮਤੀ ਨੀਲਿਮਾ ਨੇ ਪਿੰਡ ਗਡਹੇੜਾ, ਰਸੂਲਪੁਰ ਅਤੇ ਬਲਾੜ੍ਹੀ ਕਲਾਂ ਦਾ ਦੌਰਾ ਕਰਨ ਮੌਕੇ ਕੀਤੀ। ਉਹਨਾਂ ਦੱਸਿਆ ਕਿ ਹਰ ਕਿਸਾਨ ਤੱਕ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁਲਾਜਮਾਂ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਦੇ ਵੇਰਵੇ ਇਕੱਤਰ ਕੀਤੇ ਜਾ ਰਹੇ ਹਨ। ਇਸ ਕੰਮ ਲਈ ਜਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਇਲਾਵਾ ਪਟਿਆਲਾ, ਮੋਹਾਲੀ ਅਤੇ ਰੋਪੜ ਜਿਲ੍ਹੇ ਦੇ ਸਟਾਫ ਦੀ ਵੀ ਡਿਊਟੀ ਲਗਾਈ ਗਈ ਹੈ ਅਤੇ ਇਹ ਕੰਮ 6 ਮਾਰਚ 2024 ਤੱਕ ਪੂਰਾ ਕਰਨ ਦਾ ਟੀਚਾ ਮਿੱਥੀਆ ਗਿਆ ਹੈ। ਉਹਨਾਂ ਵੱਲੋਂ ਕਿਸਨਾਂ ਨੂੰ ਇਹਨਾਂ ਕੈਂਪਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਕਿ ਉਹਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ।
ਇਸ ਮੌਕੇ ਡਾ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਨੇ ਦੱਸਿਆ ਕਿ ਸਟਾਫ ਵੱਲੋਂ ਕਿਸਾਨਾਂ ਦੇ ਫਾਰਮ ਭਰੇ ਜਾ ਰਹੇ ਹਨ ਤਾਂ ਕਿ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦਵਾਇਆ ਜਾ ਸਕੇ।  ਇਸ ਸਕੀਮ ਦਾ ਲਾਭ ਲੈਣ ਲਈ ਆਨ ਲਾਈਨ ਅਰਜੀ ਭਰਨ ਉਪਰੰਤ ਆਪਣੇ ਦਸਤਾਵੇਜ਼ ਨੇੜਲੇ ਬਲਾਕ ਖੇਤੀਬਾੜੀ ਦਫਤਰ ਵਿਖੇ ਜਮ੍ਹਾਂ ਕਰਵਾਏ ਜਾਣ। ਦਸਤਾਵੇਜਾਂ ਦੀ ਪੜਤਾਲ ਕਰਨ ਉਪੰਰਤ ਵਿਭਾਗ ਵੱਲੋਂ ਕਿਸਾਨ ਦਾ ਕੇਸ ਆਨ ਲਾਈਨ ਅਪਰੁਵ ਕਰਨ ਉਪਰੰਤ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਹੱਕਦਾਰ ਬਣ ਜਾਂਦਾ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਰ ਬਲਾਕ ਦਫਤਰ ਵਿੱਚ ਇਹ ਸੁਵਿਧਾ ਉਪਲੱਬਧ ਹੈ। ਇਸ ਮੌਕੇ ਸ੍ਰੀ ਸੰਦੀਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਫਤਿਹਗੜ੍ਹ ਸਾਹਿਬ, ਸ੍ਰੀ ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਮੁਹਾਲੀ, ਸ੍ਰੀ ਜਸਵਿੰਦਰ ਸਿੰਘ ਖੇਤੀਬਾੜੀ ਅਫਸਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
 
 
 
 
 
 
 
 
 
 
 
 
 
 
 
 

Have something to say? Post your comment

 

More in Malwa

ਭਾਰਤੀਆ ਮਾਡਲ ਸਕੂਲ ਰਾਮਪੁਰਾ ਫੂਲ ਦਾ ਸੀ.ਬੀ.ਐੱਸ.ਈ ਨਤੀਜਾ ਸ਼ਾਨਦਾਰ, ਕਰਮਵੀਰ ਸਿੰਘ ਪਹਿਲੇ ਸਥਾਨ ‘ਤੇ

ਪੰਜਾਬੀ ਯੂਨੀਵਰਸਿਟੀ ਵਿਖੇ ਅਨੁਵਾਦ ਵਰਕਸ਼ਾਪ ਸ਼ੁਰੂ

ਪੰਜਾਬ ਸਰਕਾਰ ਦਾ ਸਲਾਹੁਣਯੋਗ ਕਦਮ ਹੈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ': ਡਾ. ਜਗਦੀਪ ਸਿੰਘ

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਕੀਤਾ ਲਾਮਬੰਦ

2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 27 ਅਪ੍ਰੈਲ ਨੂੰ

ਨੋਇਡਾ ਮਜ਼ਦੂਰ ਸੰਘਰਸ਼ ਦੇ ਸਮਰਥਨ ‘ਚ ਲਹਿਰਾ ਮੁਹੱਬਤ ‘ਚ ਅਰਥੀ ਫੂਕ ਮੁਜ਼ਾਹਰਾ, ਸਰਕਾਰਾਂ ਵਿਰੁੱਧ ਤਿੱਖੀ ਨਾਅਰੇਬਾਜ਼ੀ

“ਮੇਰਾ ਘਰ ਮੇਰੇ ਨਾਮ” ਤਹਿਤ 252 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ : ਵਿਧਾਇਕ ਮਾਸਟਰ ਜਗਸੀਰ ਸਿੰਘ

ਡੈਲ ਟੈਕਨੋਲੋਜੀਜ਼ ਨੇ ਭਾਰਤ ਵਿੱਚ ਏਆਈ ਨਾਲ ਲੈਸ ਡੈਲ 15 ਲਾਂਚ ਕੀਤਾ

ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਐਸੋਸੀਏਸ਼ਨ ਨੇ ਵਿਸ਼ੇਸ਼ ਇਕੱਤਰਤਾ ਕਰਵਾਈ