Thursday, December 18, 2025

Chandigarh

ਪੰਜਾਬ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ : DGP GauravYadav

March 07, 2024 01:28 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਦਿੱਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ 'ਚੋਂ 12 ਹਥਿਆਰਾਂ ਸਮੇਤ 21 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੀਤ ਸਿੰਘ ਉਰਫ਼ ਗੋਲੂ (19) ਵਾਸੀ ਉੱਤਰ ਪ੍ਰਦੇਸ਼ ਜ਼ਿਲ੍ਹਾ ਉਨਾਓ, ਜੋ ਇਸ ਵੇਲੇ ਅੰਮ੍ਰਿਤਸਰ ਦੇ ਕੋਟ ਹਰਨਾਮ ਦਾਸ ਵਿਖੇ ਰਹਿ ਰਿਹਾ ਸੀ ਅਤੇ ਮਨਦੀਪ ਕੁਮਾਰ ਉਰਫ਼ ਵਾੜਾ (20) ਵਾਸੀ ਪਿੰਡ ਖਾਪਰਖੇੜੀ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 9 ਡਬਲ ਬੈਰਲ ਗੰਨਸ, ਤਿੰਨ ਪੰਪ ਐਕਸ਼ਨ (ਐਸਬੀਬੀਐਲ) ਗੰਨਸ ਅਤੇ ਇਕ ਕਿਰਚ (ਤੇਜ ਹਥਿਆਰ) ਸ਼ਾਮਲ ਹੈ।
 
ਜਾਣਕਾਰੀ ਅਨੁਸਾਰ 21 ਅਤੇ 22 ਫਰਵਰੀ ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਮ੍ਰਿਤਸਰ ਸਥਿਤ ਰਾਇਲ ਗੰਨ ਹਾਊਸ ਤੋਂ ਹਥਿਆਰਾਂ ਸਮੇਤ ਗੋਲਾ-ਸਿੱਕਾ ਅਤੇ ਕੁਝ ਨਕਦੀ ਚੋਰੀ ਕੀਤੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਦੇ ਸੀਆਈਏ ਸਟਾਫ਼ - 1 ਅਤੇ 2 ਦੀਆਂ ਘੱਟੋ-ਘੱਟ 10 ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਨੇ ਤਕਨੀਕੀ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਅਤੇ ਪੰਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 1000 ਤੋਂ ਕਿਲੋਮੀਟਰ ਵੱਧ ਪਿੱਛਾ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ ਅਤੇ ਡੀਸੀਪੀ ਡਿਟੈਕਟਿਵ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਵਿੱਚ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ ਅਤੇ ਏਡੀਸੀਪੀ ਡਿਟੈਕਟਿਵ ਨਵਜੋਤ ਸਿੰਘ ਅਧੀਨ ਪੁਲਿਸ ਟੀਮਾਂ ਨੇ ਇਸ ਗੁੰਝਲਦਾਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਦੋਸ਼ੀ ਵਿਅਕਤੀਆਂ ਦਾ ਪਿੱਛਾ ਕੀਤਾ, ਜੋ ਗ੍ਰਿਫ਼ਤਾਰੀ ਦੇ ਡਰ ਤੋਂ ਵਾਰਦਾਤ ਵਾਲੇ ਦਿਨ ਪੰਜਾਬ ਤੋਂ ਭੱਜ ਗਏ ਅਤੇ ਅੰਮ੍ਰਿਤਸਰ ਵਾਪਸ ਜਾਣ ਤੋਂ ਪਹਿਲਾਂ ਚੰਡੀਗੜ੍ਹ, ਪਾਣੀਪਤ, ਦਿੱਲੀ, ਆਗਰਾ, ਅਯੁੱਧਿਆ ਅਤੇ ਹਰਿਆਣਾ/ਯੂ.ਪੀ. ਗਏ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਸਬਜੀ ਮੰਡੀ ਵੱਲਾ, ਰੇਲਵੇ ਟਰੈਕ ਨੇੜੇ ਟੋਆ ਪੁੱਟ ਕੇ ਹਥਿਆਰ ਤੇ ਗੋਲਾ ਸਿੱਕਾ ਸੁਰੱਖਿਅਤ ਢੰਗ ਨਾਲ ਛੁਪਾ ਦਿੱਤਾ ਸੀ। ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੀਤ ਕੁਮਾਰ ਉਰਫ ਗੋਲੂ ਨੇ ਅਕਤੂਬਰ 2023 ਵਿੱਚ ਆਪਣੇ ਸਾਥੀਆਂ ਨਾਲ ਮਿਲ ਕੇ ਥਾਣਾ ਬੀ ਡਵੀਜ਼ਨ ਅੰਮ੍ਰਿਤਸਰ ਦੇ ਖੇਤਰ ਵਿੱਚੋਂ 4.2 ਕਿਲੋ ਸੋਨਾ ਚੋਰੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 25 ਮਿਤੀ 22-2-2024 ਨੂੰ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 457 ਅਤੇ 380 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
 

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ