Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ

March 07, 2024 02:06 PM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ  ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਉਕਤ ਕਰਮਚਾਰੀ ਵੱਲੋਂ ਸ਼ਿਵ ਵਿਹਾਰ, ਪਿੰਡ ਜਸਪਾਲ ਬਾਂਗਰ, ਲੁਧਿਆਣਾ ਵਿਖੇ ਉਸ ਦੇ ਨਿਰਮਾਣ ਅਧੀਨ ਦੋ ਮਕਾਨਾਂ ਦਾ ਲੈਂਟਰ ਪਾਉਣ ਬਦਲੇ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਕਰਮਚਾਰੀ ਨੇ ਧਮਕੀ ਦਿੱਤੀ ਕਿ ਜੇਕਰ ਰਿਸ਼ਵਤ ਦੀ ਰਕਮ ਦੋਵਾਂ ਮਕਾਨਾਂ ਲਈ ਨਾ ਦਿੱਤੀ ਗਈ ਤਾਂ ਉਹ ਲੈਂਟਰ ਪਾਉਣ ਨਹੀਂ ਦੇਵੇਗਾ ਅਤੇ ਇਹ ਵੀ ਕਿਹਾ ਹੈ ਕਿ ਰਿਸ਼ਵਤ ਦੀ ਰਿਹ ਰਕਮ ਗਲਾਡਾ ਦੇ ਹੋਰ ਅਧਿਕਾਰੀਆਂ ਨਾਲ ਵੀ ਵੰਡੀ ਜਾਵੇਗੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗਲਾਡਾ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
 

Have something to say? Post your comment

 

More in Chandigarh

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ