Tuesday, May 21, 2024

Chandigarh

ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ

March 07, 2024 02:14 PM
SehajTimes
ਚੰਡੀਗੜ੍ਹ : ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰੀ ਅਤੇ ਢੋਆ-ਢੁਆਈ ਦੇ ਠੇਕੇ ਵੱਧ ਰੇਟਾਂ ਉੱਤੇ ਅਲਾਟ ਕਰਨ ਸਬੰਧੀ ਇੱਕ ਕੇਸ ਵਿੱਚ ਖੁਰਾਕ ਤੇ ਜਨਤਕ ਵੰਡ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਮੁਲਜ਼ਮ ਆਰ.ਕੇ. ਸਿੰਗਲਾ ਨੂੰ ਸੀ.ਜੇ.ਐਮ. ਐਸ.ਬੀ.ਐਸ. ਨਗਰ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਦੀ ਢੋਆ-ਢੁਆਈ ਦੇ ਘੁਟਾਲੇ ਸੰਬੰਧੀ ਦਰਜ ਕੇਸ ਵਿੱਚ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਆਰ.ਕੇ. ਸਿੰਗਲਾ, ਸਾਬਕਾ ਖੁਰਾਕ ਤੇ ਜਨਤਕ ਵੰਡ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਠੇਕੇਦਾਰਾਂ ਸਮੇਤ ਸੱਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅਧੀਨ ਐਫ.ਆਈ.ਆਰ. ਨੰਬਰ 18 ਮਿਤੀ 22-09-2022 ਨੂੰ ਦਰਜ ਕੀਤੀ ਹੋਈ ਹੈ। 
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਸਿੰਗਲਾ ਨੇ ਸਾਬਕਾ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀ ਭੁਗਤ ਕਰਕੇ ਰਿਸ਼ਵਤਾਂ ਲੈ ਕੇ ਠੇਕੇਦਾਰਾਂ ਨੂੰ ਵੱਡੀਆਂ ਕੀਮਤਾਂ 'ਤੇ ਟੈਂਡਰ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਠੇਕੇਦਾਰਾਂ ਨੇ ਮੰਡੀਆਂ ਤੋਂ ਗੋਦਾਮਾਂ ਤੱਕ ਅਨਾਜ ਦੀ ਢੋਆ-ਢੁਆਈ ਲਈ ਟਰੈਕਟਰ, ਹਾਰਵੈਸਟਰ ਕੰਬਾਈਨਾਂ, ਦੋ ਪਹੀਆ ਵਾਹਨਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਦੇ ਕੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ 7 ਮੁਲਜ਼ਮਾਂ ਵਿੱਚੋਂ ਠੇਕੇਦਾਰ ਤੇਲੂ ਰਾਮ, ਭਾਰਤ ਭੂਸ਼ਣ ਆਸ਼ੂ ਅਤੇ ਉਹਨਾਂ ਦੇ ਨਿੱਜੀ ਸਕੱਤਰ ਮੀਨੂ ਮਲਹੋਤਰਾ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਖੁਰਾਕ ਅਤੇ ਜਨਤਕ ਵੰਡ ਕੰਟਰੋਲਰ ਰਾਕੇਸ਼ ਭਾਸਕਰ ਦਾ ਦਿਹਾਂਤ ਹੋ ਚੁੱਕਾ ਹੈ। ਇਸ ਸਬੰਧੀ ਮੁਕੱਦਮੇ ਦੀ ਸੁਣਵਾਈ ਦੌਰਾਨ ਉਕਤ ਕਥਿਤ ਮੁਲਜ਼ਮ ਆਰ.ਕੇ. ਸਿੰਗਲਾ ਵੱਲੋਂ ਅਦਾਲਤ 'ਚ ਪੇਸ਼ ਨਾ ਹੋਣ ਕਰਕੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਆਰ.ਕੇ. ਸਿੰਗਲਾ ਦੇ ਨਾਲ ਮੁਲਜ਼ਮ ਠੇਕੇਦਾਰਾਂ ਅਜੇ ਪਾਲ ਅਤੇ ਯਸ਼ ਪਾਲ ਦੇ ਖਿਲਾਫ਼ ਇੱਕ ਹੋਰ ਸਪਲੀਮੈਂਟਰੀ ਚਲਾਣ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
 

Have something to say? Post your comment

 

More in Chandigarh

80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ 

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ 

ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ 

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼