Monday, May 20, 2024

Chandigarh

ਸਿਪਾਹੀ ਜਗਜੀਤ ਸਿੰਘ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

March 07, 2024 02:29 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਇੱਕ ਮੱਝ ਜਸਵੀਰ ਸਿੰਘ ਨੂੰ 84,000 ਰੁਪਏ ਵਿੱਚ ਵੇਚੀ ਸੀ ਪਰ ਖਰੀਦਦਾਰ ਪੈਸੇ ਦੇਣ ਵਿੱਚ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਪੜਤਾਲ ਸਿਪਾਹੀ ਜਗਜੀਤ ਸਿੰਘ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਕਰਵਾਉਣ ਬਦਲੇ ਉਕਤ ਸਿਪਾਹੀ ਨੇ 10,000 ਰੁਪਏ ਦੀ ਮੰਗ ਕੀਤੀ ਹੈ।  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਯੂਨਿਟ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਮੁਲਜ਼ਮ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ