Wednesday, May 01, 2024

Malwa

ਪੁਰਾਣੇ ਸਮੇਂ ਤੋਂ ਹੀ ਯੂਨਾਨ ਅਤੇ ਪੰਜਾਬ ਦੇ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਸਬੰਧ ਰਹੇ ਹਨ : ProfVasilios

March 07, 2024 04:11 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਸੈਂਟਰ ਫਾਰ ਮਿਲਟਰੀ ਐਂਡ ਕੰਟਸਲਿਫਟ ਸਟੱਡੀਜ਼, ਯੂ.ਐੱਸ.ਏ. ਅਤੇ ਜੇ. ਐੱਨ. ਯੂ., ਨਵੀਂ ਦਿੱਲੀ ਤੋਂ ਫਿਨਿਸ਼-ਯੂਨਾਨੀ ਵਿਦਵਾਨ ਪ੍ਰੋ. ਵੈਸੀਲੀਓਸ ਸਾਈਰੋਸ ਨੇ ਵਿਸ਼ੇਸ਼ ਭਾਸ਼ਣ ਦਿੱਤਾ। ਸਿਖਿਆਰਥੀ ਸਭਾ ਵੱਲੋਂ ਆਯੋਜਿਤ ਇਹ ਭਾਸ਼ਣ 'ਪੰਜਾਬ ਭਾਰਤੀ ਸਭਿਅਤਾ ਦੇ ਚੁਰਾਹੇ ’ਤੇ: ਯੂਨਾਨੀ ਦ੍ਰਿਸ਼ਟੀਕੋਣ ਤੋਂ' ਵਿਸ਼ੇ ਉੱਤੇ ਸੀ। ਪ੍ਰੋ. ਵੈਸੀਲੀਓਸ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਪੁਰਾਣੇ ਸਮੇਂ ਤੋਂ ਹੀ ਯੂਨਾਨ ਅਤੇ ਪੰਜਾਬ ਦੇ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਸਬੰਧ ਰਹੇ ਹਨ। ਉਨ੍ਹਾਂ ਦੋਹਾਂ ਸਭਿਆਚਾਰਾਂ ਵਿਚ ਸਮਾਨਤਾਵਾਂ ਦਾ ਵੀ ਵਰਣਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਮਕਾਲੀ ਸਮੇਂ ਵਿੱਚ ਯੂਨਾਨ ਦੀ ਆਰਥਿਕਤਾ ਵਿੱਚ ਪੰਜਾਬੀਆਂ ਦੀ ਭੂਮਿਕਾ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਯੂਨਾਨ ਲਈ ਪੰਜਾਬ, ਭਾਰਤੀ ਸੱਭਿਆਚਾਰ ਅਤੇ ਸੱਭਿਅਤਾ ਦਾ ਪ੍ਰਵੇਸ਼ ਦੁਆਰ ਰਿਹਾ ਹੈ ਅਤੇ ਅੱਜ ਵੀ ਹੈ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਯੂਨਾਨ ਦੇ ਸਬੰਧਾਂ ਬਾਰੇ ਵਿਆਪਕ ਖੋਜ ਦੀ ਲੋੜ ਹੈ, ਖ਼ਾਸ ਕਰ ਕੇ ਇਹ ਅਧਿਐਨ ਕੀਤੇ ਜਾਣ ਦੀ ਲੋੜ ਹੈ ਕਿ ਪੁਰਾਤਨ, ਮੱਧਕਾਲੀ ਅਤੇ ਸਮਕਾਲੀ ਯੂਨਾਨੀ ਲਿਖਤਾਂ ਵਿੱਚ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਵਰਣਨ ਕਿਵੇਂ ਕੀਤਾ ਗਿਆ ਹੈ। 
 
ਸਟੇਜ ਸੰਚਾਲਨ ਦੀ ਕਾਰਵਾਈ ਡਾ. ਕੁਲਬੀਰ ਸਿੰਘ ਬਾਦਲ, ਕਨਵੀਨਰ ਸਿਖਿਆਰਥੀ ਸਭਾ ਵੱਲੋਂ ਕੀਤੀ ਗਈ। ਸਮਾਗਮ ਦੇ ਅੰਤ ਵਿਚ ਧੰਨਵਾਦ ਦਾ ਮਤਾ ਡਾ. ਆਸ਼ਾ ਕਿਰਨ ਨੇ ਪੇਸ਼ ਕੀਤਾ। ਇਸ ਪ੍ਰੋਗਰਾਮ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ, ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ, ਪੰਜਾਬੀ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ, ਵਿਦਵਾਨਾਂ ਅਤੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ। ਇਸ ਮੌਕੇ ਡਾ. ਸੁਖਦਿਆਲ ਸਿੰਘ, ਡਾ. ਰਵਨੀਤ ਕੌਰ, ਡਾ. ਸੰਦੀਪ ਕੌਰ, ਡਾ. ਦਿਲਜੀਤ ਸਿੰਘ, ਡਾ. ਮੇਹਰ ਸਿੰਘ ਗਿੱਲ, ਡਾ. ਗੁਰਜੰਟ ਸਿੰਘ, ਡਾ. ਹਰਜੋਧ ਸਿੰਘ, ਡਾ. ਜੋਤੀ ਪੁਰੀ, ਡਾ. ਧਰਮਜੀਤ ਸਿੰਘ, ਡਾ. ਨਵਜੋਤ ਖੋਸਲਾ, ਡਾ. ਚਿਰਾਗ, ਦਰਸ਼ਨ ਸਿੰਘ, ਸਤਿਗੁਰ ਸਿੰਘ, ਹਰਜੀਤ ਸਿੰਘ, ਅਚਾਰੀਆ ਰਵਿੰਦਰ ਕੁਮਾਰ, ਸੋਢੀ ਸਾਹਿਬ ਸਿੰਘ, ਬਲਰਾਜ ਸਿੰਘ ਅਤੇ ਸਰਬਜੀਤ ਕੌਰ ਵੀ ਹਾਜ਼ਰ ਸਨ।
 

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ