Monday, November 03, 2025

Malwa

ਸੁਨਾਮ ਚ, ਲੁਟੇਰਿਆਂ ਨੇ ਦੁਕਾਨਦਾਰ ਤੋਂ ਲੁੱਟੀ ਨਕ਼ਦੀ 

March 07, 2024 06:26 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਲੰਘੀ ਰਾਤ ਸੁਨਾਮ ਸ਼ਹਿਰ ਦੀ ਪੀਰ ਬੰਨਾ ਬਨੋਈ ਰੋਡ 'ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਵਿੱਚ ਦਾਖ਼ਲ ਹੋ ਕੇ ਕਾਰ ਸਵਾਰ ਤਿੰਨ ਨੌਜਵਾਨ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਦੁਕਾਨਦਾਰ ਤੋਂ ਦਸ ਹਜ਼ਾਰ ਰੁਪਏ ਅਤੇ ਮੋਬਾਈਲ ਫੋਨ ਲੁੱਟਕੇ ਫਰਾਰ ਹੋ ਗਏ।  ਲੁੱਟ ਦੀ ਵਾਪਰੀ ਘਟਨਾ ਤੋਂ ਬਾਅਦ ਲੋਕਾਂ ਨੇ ਪੁਲਿਸ ਦੀ ਲੇਟ ਲਤੀਫੀ ਦੇ ਰੋਸ ਵਜੋਂ ਦੁਕਾਨਾਂ ਬੰਦ ਕਰਕੇ ਧਰਨਾ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੀਰ ਬੰਨਾ ਬਨੋਈ ਰੋਡ ਤੇ ਸਥਿਤ ਗੋਇਲ ਕਰਿਆਨਾ ਸਟੋਰ ਦੇ ਮਾਲਕ ਪੀੜਤ ਦੁਕਾਨਦਾਰ ਸ਼ਾਮ ਲਾਲ ਗੋਲਡੀ, ਨਵੀਨ ਕੁਮਾਰ, ਸਤਨਾਮ ਸਿੰਘ, ਸੁਮਨ ਰਾਣੀ ਅਤੇ ਅਨਿਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ ਰਾਤ ਕਰੀਬ ਸਵਾ ਕੁ ਨੌਂ ਵਜੇ ਕਾਰ ਵਿੱਚ ਸਵਾਰ ਹੋਕੇ ਆਏ ਤਿੰਨ ਨੌਜਵਾਨ ਸਾਮਾਨ ਖਰੀਦਣ ਦੇ ਬਹਾਨੇ  ਦੁਕਾਨ ਵਿੱਚ ਵੜ੍ਹ ਗਏ ਅਤੇ ਤੇਜ਼ਧਾਰ ਹਥਿਆਰ ਦਿਖਾਕੇ ਪਹਿਲਾਂ ਮੇਰਾ ਮੋਬਾਈਲ ਫ਼ੋਨ ਖੋਹ ਲਿਆ, ਉਸਤੋਂ ਬਾਅਦ ਦਸ ਹਜ਼ਾਰ ਰੁਪਏ ਵੀ ਲੁੱਟਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਉਕਤ ਵਾਪਰੀ ਲੁੱਟ ਦੀ ਘਟਨਾ ਸਬੰਧੀ ਪੁਲੀਸ ਨੂੰ ਤੁਰੰਤ ਸੂਚਿਤ ਕੀਤਾ ਗਿਆ ਲੇਕਿਨ ਪੁਲੀਸ ਸਮੇਂ ਸਿਰ ਨਹੀਂ ਪੁੱਜੀ। ਇਸ ਤੋਂ ਬਾਅਦ ਇੱਥੋਂ ਦੇ ਦੁਕਾਨਦਾਰਾਂ ਨੇ ਗੁੱਸੇ ਵਿੱਚ ਆਕੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਸੜਕ ਦੇ ਵਿਚਕਾਰ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਲੁਟੇਰਿਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਧਰਨਾਕਾਰੀ ਦੁਕਾਨਦਾਰਾਂ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਲੁੱਟ ਦੀ ਇਹ ਕੋਈ ਪਹਿਲੀ ਵਾਰਦਾਤ ਨਹੀਂ ਹੈ ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਲੁਟੇਰਿਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਤਾਂ ਮਾਹੌਲ ਖ਼ਰਾਬ ਹੋ ਜਾਵੇਗਾ। ਇਸੇ ਦੌਰਾਨ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਸੁਖਦੀਪ ਸਿੰਘ ਨੇ ਕਿਹਾ ਕਿ ਪੁਲਿਸ ਪੂਰੀ ਮੁਸਤੈਦੀ ਨਾਲ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀ ਭਾਲ ਕਰ ਰਹੀ ਹੈ ਅਤੇ ਜਲਦੀ ਹੀ ਗ੍ਰਿਫਤਾਰ ਕਰ ਲਏ ਜਾਣਗੇ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ