Monday, May 20, 2024

Malwa

ਪਹਿਲਾ ਸਵਰਗੀ ਹਰਦੇਵ ਸਿੰਘ ਧਾਲੀਵਾਲ ਸਾਹਿਤਕਾਰ ਐਵਾਰਡ ਡਾ. ਮਨਮੋਹਨ ਸਿੰਘ ਨੂੰ ਮਿਲੇਗਾ 

March 07, 2024 06:32 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬੀ ਸਾਹਿਤ ਦੀ ਝੋਲੀ ਨੌਂ ਪੁਸਤਕਾਂ ਪਾਉਣ ਵਾਲੇ ਉੱਘੇ ਲੇਖਕ ਸਵਰਗੀ ਹਰਦੇਵ ਸਿੰਘ ਧਾਲੀਵਾਲ ਰਿਟਾਇਰਡ ਐਸ.ਐਸ.ਪੀ. ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ਹਰ ਸਾਲ ਪੁਲਿਸ ਵਿਭਾਗ ਵਿੱਚ ਕੰਮ ਕਰਦੇ ਸਾਹਿਤਕਾਰਾਂ ਨੂੰ ਐਵਾਰਡ ਦੇਣ ਦੇ ਕੀਤੇ ਐਲਾਨ ਅਨੁਸਾਰ ਪਹਿਲਾ ਸਵਰਗੀ ਹਰਦੇਵ ਸਿੰਘ ਧਾਲੀਵਾਲ ਯਾਦਗਾਰੀ ਪਹਿਲਾ ਪੁਲਿਸ ਸਾਹਿਤਕਾਰ ਐਵਾਰਡ 2024 ਉੱਘੇ ਸਾਹਿਤਕਾਰ ਡਾਕਟਰ ਮਨਮੋਹਨ ਸਿੰਘ ਸਾਬਕਾ ਆਈ ਪੀ ਐਸ ਨੂੰ ਦਿੱਤਾ ਜਾਵੇਗਾ । ਸਵਰਗੀ ਹਰਦੇਵ ਸਿੰਘ ਧਾਲੀਵਾਲ ਦੀ ਪਹਿਲੀ ਬਰਸੀ 10 ਮਾਰਚ ਨੂੰ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਗੁਰਿੰਦਰਜੀਤ ਸਿੰਘ ਧਾਲੀਵਾਲ, ਕੰਵਰਜੀਤ ਸਿੰਘ ਲੱਕੀ ਧਾਲੀਵਾਲ ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਚੌਹਾਨ ਨੇ ਦਿੰਦਿਆਂ ਦੱਸਿਆ ਕਿ ਹਰ ਸਾਲ ਸਵਰਗੀ ਹਰਦੇਵ ਸਿੰਘ ਧਾਲੀਵਾਲ ਦੀ ਬਰਸੀ ਮੋਕੇ 51 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਵਾਲਾ ਐਵਾਰਡ ਵਧੀਆ ਉਸਾਰੂ ਅਤੇ ਸਾਹਿਤ ਰਚਣ ਵਾਲੇ ਪੁਲਿਸ ਮੁਲਾਜਮਾਂ ਨੂੰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਪਹਿਲੇ ਇਨਾਮ ਲਈ ਡਾਕਟਰ ਮਨਮੋਹਨ ਸਿੰਘ ਸਾਬਕਾ ਆਈ ਪੀ ਐਸ ਦੀ ਚੋਣ ਕੀਤੀ ਗਈ ਹੈ। ਇਸ ਮੌਕੇ ਸਾਬਕਾ ਐਸ ਪੀ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਆਪਣੀ  ਨੇਕ ਨੀਅਤ, ਇਮਾਨਦਾਰੀ ਅਤੇ ਅਸੂਲਾਂ ਲਈ ਜਾਣੇ ਜਾਂਦੇ ਉੱਚ ਕੋਟੀ ਦੇ ਵਿਦਵਾਨ ਸਵਰਗੀ ਹਰਦੇਵ ਸਿੰਘ ਧਾਲੀਵਾਲ ਨੇ ਆਪਣੀ ਰਿਟਾਇਰਮੈਂਟ ਤੋਂ ਬਾਅਦ ਪੁਲਿਸ ਨੌਕਰੀ ਦੇ ਤਜਰਬੇ, ਪੰਥ ਦੀ ਚੜ੍ਹਦੀਕਲਾ, ਕਿਸਾਨੀ ਅਤੇ ਕਿਰਤ ਤੋਂ ਲੈ ਕੇ ਅਕਾਲੀ ਦਲ ਦੇ ਇਤਿਹਾਸ ਤੱਕ ਨੌਂ ਕਿਤਾਬਾਂ ਛਪੀਆਂ ਅਤੇ ਸੁਨਾਮ ਸਾਹਿਤ ਸਭਾ ਨਾਲ ਜੋੜਕੇ ਉਹ ਲੱਗਭਗ ਸਾਹਿਤਕ ਸਰਗਰਮੀਆਂ ਵਿੱਚ ਵੱਧ ਚੜ ਕੇ ਹਿੱਸਾ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਇਸ ਐਵਾਰਡ ਦਾ ਮਕਸਦ ਜਿੱਥੇ ਪੁਲਿਸ ਕਰਮਚਾਰੀਆਂ ਦੇ ਉਸਾਰੂ ਪੱਖ ਨੂੰ ਸਮਾਜ ਸਾਹਮਣੇ ਲਿਆਉਣਾ ਵੀ ਹੈ ਉੱਥੇ ਹਮੇਸ਼ਾ ਦਬਾਓ ਹੇਠ ਕੰਮ ਕਰਨ ਦੇ ਬਾਵਜੂਦ ਆਪਣੀ ਸਾਹਿਤਕ ਰੁਚੀਆਂ ਨੂੰ ਜਿੰਦਾ ਰੱਖਣ ਵਾਲੇ ਲੇਖਾਂ ਨੂੰ ਉਤਸ਼ਾਹਿਤ ਕਰਨਾ ਵੀ ਹੈ।ਉਨਾ ਦੱਸਿਆ ਕਿ ਸਵਰਗੀ ਹਰਦੇਵ ਸਿੰਘ ਧਾਲੀਵਾਲ ਦੀ ਪਹਿਲੀ ਬਰਸੀ 10 ਮਾਰਚ ਦਿਨ ਐਤਵਾਰ ਨੂੰ ਸਹੀਦ ਊਧਮ ਸਿੰਘ ਧਰਮਸਾਲਾ ਵਿਖੇ ਮਨਾਈ ਜਾਵੇਗੀ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ