Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸ਼ਹੀਦ ਗੁਰਚਰਨ ਸਿੰਘ ਦਾ ਫੌਜੀ ਸਨਮਾਨਾਂ ਨਾਲ ਕੀਤਾ ਸਸਕਾਰ

March 07, 2024 07:07 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਦਾ ਭਾਰਤੀ ਫੌਜ ਵਿਚ ਸਿਪਾਹੀ ਵਜੋਂ ਤਾਇਨਾਤ ਨੌਜਵਾਨ ਡਿਊਟੀ ਦੌਰਾਨ ਆਪਣੀ ਜਾਨ ਦੇਸ਼ ਦੇ ਲੇਖੇ ਲਾ ਗਿਆ। ਅੱਜ ਫੌਜ ਦੀ ਟੁਕੜੀ ਵਲੋਂ ਸ਼ਹੀਦ ਗੁਰਚਰਨ ਸਿੰਘ (34 ਸਾਲ) ਦੀ ਮ੍ਰਿਤਕ ਦੇਹ ਨੂੰ ਉਸਦੇ ਜੱਦੀ ਪਿੰਡ ਸ਼ੇਰੋਂ ਲਿਆਂਦਾ ਗਿਆ ਜਿਥੇ ਉਸਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਕੁੱਝ ਸਮਾਂ ਪਹਿਲਾਂ ਭਾਰਤੀ ਫੌਜ ਦੀ ਸਿੱਖ ਲਾਈਟ ਯੂਨਿਟ ਵਿਚੋਂ ਨਾਇਕ ਵਜੋਂ ਸੇਵਾ ਮੁਕਤ ਹੋਇਆ ਸੀ। ਸੇਵਾ ਮੁਕਤੀ ਤੋਂ ਬਾਅਦ ਉਸਨੇ ਭਾਰਤੀ ਫੌਜ ਦੀ ਡਿਫੈਂਸ ਸਰਵਿਸ ਕੋਰ ਯੂਨਿਟ 916 ਦੀ ਡੀ.ਐੱਸ.ਸੀ. ਪਲਾਟੂਨ ਨੂੰ ਮੁੜ ਤੋਂ ਜੁਆਇਨ ਕਰ ਲਿਆ ਸੀ। ਆਪਣੇ ਸੇਵਾ ਕਾਲ ਦੌਰਾਨ ਉਸਨੂੰ ਇਨਫੈਕਸ਼ਨ ਹੋ ਗਿਆ ਜੋ ਕਿ ਉਸ ਲਈ ਜਾਨਲੇਵਾ ਸਾਬਤ ਹੋਇਆ। ਆਪਣੀ ਫੌਜ ਦੀ ਨੌਕਰੀ ਦੌਰਾਨ ਅਨੇਕਾਂ ਆਪਰੇਸ਼ਨਾਂ ਦੀ ਜਿੱਤ ਦਾ ਗਵਾਹ ਰਿਹਾ ਗੁਰਚਰਨ ਸਿੰਘ ਇਕ ਮਹੀਨੇ ਤੋਂ ਬੀਮਾਰੀ ਨਾਲ ਜੂਝਦੇ ਹੋਏ ਕੱਲ੍ਹ ਸਵੇਰੇ ਆਪਣੇ ਪ੍ਰਾਣਾਂ ਦੀ ਜੰਗ ਹਾਰ ਗਿਆ। ਅੱਜ ਨਾਇਬ ਸੂਬੇਦਾਰ ਚਰਨਜੀਤ ਸਿੰਘ ਦੀ ਅਗਵਾਈ ਵਿਚ ਆਈ ਫੌਜੀ ਨੌਜਵਾਨਾਂ ਦੀ ਟੁਕੜੀ ਨੇ ਸ਼ਹੀਦ ਗੁਰਚਰਨ ਸਿੰਘ ਨੂੰ ਹਥਿਆਰ ਉਲਟੇ ਕਰਕੇ ਸਲਾਮੀ ਦਿੱਤੀ। ਇਸ ਦੌਰਾਨ ਫੌਜੀ ਅਫਸਰਾਂ, ਸਾਬਕਾ ਸੈਨਿਕ ਵਿੰਗ ਦੇ ਅਹੁਦੇਦਾਰਾਂ ਅਤੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦ ਦੀ ਮ੍ਰਿਤਕ ਦੇਹ ਉਤੇ ਫੁੱਲਾਂ ਦਾ ਚੱਕਰ (ਰੀਥ) ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ। ਫੌਜ ਅਧਿਕਾਰੀਆਂ ਵਲੋਂ ਸ਼ਹੀਦ ਦੀ ਪਤਨੀ ਸੰਦੀਪ ਕੌਰ ਨੂੰ ਤਿਰੰਗਾ ਝੰਡਾ ਭੇਂਟ ਕੀਤਾ ਗਿਆ। ਮਾਹੌਲ ਉਸ ਸਮੇਂ ਬੇਹੱਦ ਗਮਗੀਨ ਹੋ ਗਿਆ ਜਦੋਂ ਸ਼ਹੀਦ ਗੁਰਚਰਨ ਸਿੰਘ ਦੀ ਪਤਨੀ ਸੰਦੀਪ ਕੌਰ ਅਤੇ ਉਸਦੇ ਦੋ ਜੁੜਵੇਂ ਪੁੱਤਰਾਂ ਬਲਜੋਤ ਸਿੰਘ ਅਤੇ ਬਲਰਾਜ ਸਿੰਘ (ਸਾਢੇ ਸੱਤ ਸਾਲ) ਨੇ ਆਪਣੇ ਪਿਤਾ ਨੂੰ ਸਲਾਮੀ ਦਿੱਤੀ। ਸਾਬਕਾ ਸੈਨਿਕ ਵਿੰਗ ਵਲੋਂ ਸੂਬਾ ਚੇਅਰਮੈਨ ਗੁਰਮੇਲ ਸਿੰਘ, ਬਲਾਕ ਸੁਨਾਮ ਤੋਂ ਪ੍ਰਧਾਨ ਮੱਲ ਸਿੰਘ, ਬਲਾਕ ਲੌਂਗੋਵਾਲ ਤੋਂ ਪ੍ਰਧਾਨ ਆਤਮਾ ਸਿੰਘ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਸਤਿਗੁਰ ਸਿੰਘ ਨਮੋਲ, ਕੇਵਲ ਸਿੰਘ ਸ਼ੇਰੋਂ , ਡਾ. ਰੂਪ ਸਿੰਘ, ਬਿੱਕਰ ਸਿੰਘ ਸਰਪੰਚ, ਤਾਰਾ ਸਿੰਘ ਨੇ ਸ਼ਹੀਦ ਗੁਰਚਰਨ ਸਿੰਘ ਨੂੰ ਸ਼ਰਧਂਜਲੀ ਭੇਟ ਕੀਤੀ।

Have something to say? Post your comment

 

More in Malwa

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ