Sunday, November 02, 2025

Malwa

20 ਲੱਖ ਦੀ ਲਾਗਤ ਨਾਲ ਸ਼ਹਿਰ ਚ ਲਗਣਗੇ RO : Ajitpal Singh Kohli

March 07, 2024 07:10 PM
Daljinder Singh Pappi
ਪਟਿਆਲਾ : ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਰਹਿਨੁਮਾਈ ਹੇਠ ਨਗਰ ਨਿਗਮ ਪਟਿਆਲਾ ਵਲੋਂ ਸ਼ਹਿਰ ਦੇ ਵਖ-ਵਖ ਦਰਜਨਾ ਥਾਵਾਂ ’ਤੇ ਪੀਣ ਵਾਲੇ ਪਾਣੀ ਲਈ ਆਰ.ਓ. ਲਗਾਉਣ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਕਹਿਣਾਹੈਕਿ 20 ਲੱਖ ਦੀ ਲਾਗਤ ਨਾਲ ਅਗਾਮੀ ਗਰਮੀਆਂ ਦੇ ਸੀਜਨ ਦੌਰਾਨ ਸ਼ਹਿਰ ਦੇ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਹੋਵੇਗਾ| ਉਨ੍ਹਾਂ ਕਿਹਾ ਕਿ ਸ਼ਹਿਰ ’ਚ  ਵਖ-ਵਖ ਚੌਕਾਂ ਵਿਚ ਵਾਟਰ ਕੂਲਰ ਲਗਾਏ ਜਾ ਰਹੇ ਹਨ| ਇਨ੍ਹਾਂ ਦਾ ਪਾਣੀ ਆਰ.ਓ. ਵਾਲਾ ਹੋਵੇਗਾ, ਕਿਉਂਕਿ ਅਜ ਦੇ ਸਮੇਂ ’ਚ ਬਿਮਾਰੀਆਂ ਦੀ ਜ਼ਿਆਦਾ ਦਸਤਕ ਵੇਖਣ ਨੂੰ ਮਿਲਦੀ ਹੈ ਇਸ ਕਰਕੇ ਹਰ ਵਿਅਕਤੀ ਆਰ.ਓ. ਦੇ ਪਾਣੀ ਦਾ ਇਸਤੇਮਾਲ ਕਰਦਾ ਹੈ ਅਤੇ ਜਦੋਂ ਸਾਂਝੀਆਂ ਥਾਵਾਂ ’ਤੇ ਲਗੇ ਵਾਟਰ ਕੂਲਰ ਬਿਨਾਂ ਆਰ.ਓ. ਤੋਂ ਲਗਾਏ ਜਾਂਦੇ ਹਨ ਤਾਂ ਜ਼ਿਆਦਾਤਰ ਲੋਕ ਇਨ੍ਹਾਂ ਵਾਟਰ ਕੂਲਰਾਂ ਤੋਂ ਪਾਣੀ ਪੀਣ ਤੋਂ ਗੁਰੇਜ਼ ਕਰਦੇ ਹਨ, ਜਿਸ ਕਰਕੇ ਹੁਣ ਫ਼ੈਸਲਾ ਲਿਆ ਹੈ ਕਿ ਇਸ ਵਾਰ ਦਰਜਨਾਂ ਵਾਟਰ ਕੂਲਰ ਤੇ ਆਰ.ਓ. ਲਗਾਇਆ ਜਾਵੇਗਾ| ਉਨ੍ਹਾਂ ਦਸਿਆ ਕਿ ਇਸ ਸਮੇਂ ਦੋ ਪਾਰਕ ਅਰਨਾ-ਬਰਨਾ ਚੌਕ ਅਤੇ ਅਨਾਰਦਾਨਾ ਚੌਕ ਕੋਲ ਆਰ.ਓ. ਲਗਾ ਦਿਤੇ ਗਏ ਹਨ, ਜਦਕਿ ਆਰੀਆ ਸਮਾਜ, ਸਫਾਬਾਦੀ ਗੇਟ, ਜੌੜੀਆਂ ਭਠੀਆਂ, ਟੀ.ਬੀ. ਹਸਪਤਾਲ ਰੋਡ, ਰੋਜ਼ ਗਾਰਡਨ, ਸਬਜ਼ੀ ਮੰਡੀ, ਨਾਭਾ ਗੇਟ, ਛੋਟੀ ਬਾਰਾਂਦਰੀ, ਕਿਲਾ ਚੌਕ ਆਦਿ ਇਲਾਕਿਆਂ ਵਿਚ ਆਰ.ਓ. ਲਗਾਉਣ ਦਾ ਕੰਮ ਜਲਦੀ ਸ਼ੁਰੂ ਕਰ ਦਿਤਾ ਜਾਵੇਗਾ| ਉਨ੍ਹਾਂ ਕਿਹਾ ਕਿ ਇਹ ਮੰਗ ਲੰਮੇ ਸਮੇਂ ਤੋਂ ਲੋਕਾਂ ਵਲੋਂ ਕੀਤੀ ਜਾ ਰਹੀ ਹੈ, ਜਿਸ ਨੂੰ ਸਰਕਾਰ ਨੇ ਪੂਰਾ ਨਹੀਂ ਕੀਤਾ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਹਿਲ ਦੇ ਆਧਾਰ ’ਤੇ ਇਹ ਕੰਮ ਕਰਵਾਏ ਜਾ ਰਹੇ ਹਨ| ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਤੌਰ ’ਤੇ ਧਿਆਨ ਰਖਿਆ ਜਾ ਰਿਹਾ ਹੈ।
 
 
 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ