Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਕੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ : DC

March 08, 2024 11:47 AM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਕੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ ਤਾਂ ਜੋ ਨਵੇਂ ਵਿਕਾਸ ਕਾਰਜਾਂ ਲਈ ਹੋਰ ਗਰਾਟਾਂ ਪ੍ਰਾਪਤ ਕੀਤੀਆਂ ਜਾ ਸਕਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਉਹਨਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜਿਹੜੇ ਨਵੇਂ ਵਿਕਾਸ ਕਾਰਜਾਂ ਲਈ ਫੰਡ ਪ੍ਰਾਪਤ ਹੋਏ ਹਨ ਉਹ ਕੰਮ ਤੁਰੰਤ ਸ਼ੁਰੂ ਕਰਵਾਏ ਜਾਣ ਕਿਉਂਕਿ ਅਗਾਮੀ ਲੋਕ ਸਭਾ ਦਾ ਕਿਸੇ ਵੀ ਸਮੇਂ ਐਲਾਨ ਹੋ ਸਕਦਾ ਹੈ ਜਿਸ ਕਾਰਨ ਚੋਣ ਜਾਬਤੇ ਦੌਰਾਨ ਕੋਈ ਵੀ ਨਵਾਂ ਕੰਮ ਸ਼ੁਰੂ ਨਹੀਂ ਕੀਤਾ ਜਾ ਸਕਦਾ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਹੋਣ ਵਾਲੇ ਵਿਕਾਸ ਕਾਰਜਾਂ ਦੀਆਂ ਲਿਸਟਾਂ ਤਿਆਰ ਕਰਨ ਅਤੇ ਉਹਨਾਂ ਤੇ ਕੰਮ ਸ਼ੁਰੂ ਕਰਵਾ ਕੇ ਉਹਨਾਂ ਦੀਆਂ ਰਿਪੋਰਟਾਂ ਤੁਰੰਤ ਭੇਜਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਈ-ਸੇਵਾ ਰਾਹੀਂ ਆਉਣ ਵਾਲੀਆਂ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਹੋਣ ਕਾਰਨ ਲੋਕ ਖੱਜਲ-ਖੁਆਰੀ ਤੋਂ ਬਚ ਸਕਣ। ਉਹਨਾਂ ਸਮੂਹ ਬੀ ਡੀ ਪੀ ਉਜ਼ ਅਤੇ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਦੇ ਨਿੱਜੀ ਤੌਰ ਤੇ ਦੌਰੇ ਕਰਕੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਸਨਾਖਤ ਕਰਕੇ ਪ੍ਰਪੋਜ਼ਲਾਂ ਬਣਾ ਕੇ ਭੇਜਣ ਤਾਂ ਜੋ ਸਰਕਾਰ ਤੋਂ ਫੰਡ ਪ੍ਰਾਪਤ ਕਰਕੇ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵਧੇਰੇ ਸਹੂਲਤਾਂ ਮੁਹੱਈਆ ਕਰਵਾਈ ਜਾਣ ਅਤੇ ਪਿੰਡਾਂ ਤੇ ਸ਼ਹਿਰਾਂ ਨੂੰ ਸਾਫ਼ ਸੁਥਰਾ ਬਣਾਇਆ ਜਾਵੇ। ਸ੍ਰੀਮਤੀ ਸ਼ੇਰਗਿੱਲ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਉਣ ਵਾਲਾ ਹੈ ਉਸ ਨੂੰ ਤੁਰੰਤ ਸ਼ੁਰੂ ਕਰਵਾਇਆਜਾਵੇ ਤਾਂ ਜੋ ਆਉਣ ਵਾਲੇ ਸਮੇਂ ਚੋਣ ਜਾਬਤਾ ਲੱਗਣ ਕਾਰਨ ਕੰਮ ਕਰਵਾਉਣ ਵਿੱਚ ਰੁਕਾਵਟ ਪੇਸ਼ ਨਾ ਹੋਵੇ ਜਿਸ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ,   ਐਸ.ਡੀ.ਐਮ ਅਮਲੋਹ, ਸ੍ਰੀ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਖਮਾਣੋਂ ਸ੍ਰੀਮਤੀ ਮਨਰੀਤ ਰਾਣਾ, ਐਸ.ਡੀ.ਐਮ. ਬਸੀ ਪਠਾਣਾਂ ਸ੍ਰੀ ਸੰਜੀਵ ਕੁਮਾਰ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਸ੍ਰੀ ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਿਤੇਨ ਕਪਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ