Monday, June 16, 2025

Chandigarh

ਪੰਜਾਬੀ ਨੌਜਵਾਨਾਂ ਨੂੰ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ : ਕੁਲਦੀਪ ਸਿੰਘ ਧਾਲੀਵਾਲ

March 08, 2024 12:15 PM
SehajTimes
ਚੰਡੀਗੜ੍ਹ : ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਮਿਲਟਰੀ ਵਿੱਚ ਭਰਤੀ ਕਰਕੇ ਯੂਕਰੇਨ ਦੀ ਜੰਗ ਵਿੱਚ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਦੇ ਚਲਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਮਸਲਾ ਵਿਦੇਸ਼ ਮੰਤਰਾਲੇ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉਠਾਇਆ ਹੈ। ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਸ. ਧਾਲੀਵਾਲ ਨੇ ਕਿਹਾ ਕਿ ਇਹ ਬੜਾ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦ ਹੱਲ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਪੰਜਾਬ ਨਾਲ ਸਬੰਧਤ ਹਨ , ਜੋ ਵਿਜ਼ਟਰ ਵੀਜ਼ੇ ’ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਨ ਰੂਸੀ ਮਿਲਟਰੀ ਵਿੱਚ ਸ਼ਾਮਲ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਦੀ ਜੰਗ ਦੌਰਾਨ ਮੌਤ ਹੋ ਗਈ ਸੀ।
ਸ. ਧਾਲੀਵਾਲ ਨੇ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਦੀ ਘਰ ਵਾਪਸੀ ਲਈ ਯੋਗ ਮਦਦ ਮੁਹੱਈਆ ਕਰਵਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੀਜ਼ਾ ਨਿਯਮਾਂ ਜਾਂ ਇਮੀਗ੍ਰੇਸ਼ਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਏਜੰਟਾਂ ਨੇ ਨੌਕਰੀਆਂ ਦਾ ਝਾਂਸਾ ਦੇ ਕੇ ਰੂਸੀ ਫੌਜ ਵਿੱਚ ‘ਹੈਲਪਰ’ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਜੰਗ ਦੌਰਾਨ ਮਾਰੇ ਗਏ ਨੌਜਵਾਨਾਂ ਦੀ ਲਾਸ਼ ਨੂੰ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਦੇ ਸੱਤ ਨੌਜਵਾਨ ਗਗਨਦੀਪ ਸਿੰਘ, ਲਵਪ੍ਰੀਤ ਸਿੰਘ, ਨਰਾਇਣ ਸਿੰਘ, ਗੁਰਪ੍ਰੀਤ ਸਿੰਘ (21), ਗੁਰਪ੍ਰੀਤ ਸਿੰਘ (23) ਅਤੇ ਹੋਰ ਯੂਕਰੇਨ ਦੇ ਯੁੱਧ ਖੇਤਰ ਵਿੱਚ ਫਸੇ ਹੋਏ  ਹਨ।
 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ