Friday, November 01, 2024
BREAKING NEWS
ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗਕਿਸਾਨਾਂ ਨੇ ਕਾਰਪੋਰੇਟ ਘਰਾਣੇ ਦਾ ਕਾਰੋਬਾਰੀ ਪੁਆਇੰਟ ਘੇਰਿਆ ਬਿਸ਼ਨੋਈ ਇੰਟਰਵਿਊ: ਡੀਐਸਪੀ ਗੁਰਸ਼ੇਰ ਸੰਧੂ ਅਤੇ ਛੇ ਹੋਰ ਪੁਲੀਸ ਮੁਲਾਜ਼ਮ ਮੁਅੱਤਲ ਹੋਏਪੱਤਰਕਾਰ ਤੱਗੜ ਨੂੰ ਸਦਮਾ, ਮਾਮਾ ਜੀ ਸਵਰਨ ਸਿੰਘ ਮੋਂਗੀਆ ਗੁਜ਼ਰੇਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Chandigarh

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨਾਬਾਲਗ ਪੀੜਤ ਦੀ ਸਹਾਇਤਾ ਲਈ ਅੱਗੇ ਆਈ

April 30, 2021 07:02 PM
SehajTimes
ਚੰਡੀਗੜ੍ਹ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਇੱਕ 13 ਸਾਲ ਦੀ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਅਤੇ ਗਰਭ ਧਾਰਨ ਕਰਨ ਸਬੰਧੀ ਮੀਡੀਆ ਦੀ ਇੱਕ ਰਿਪੋਰਟ ਸਾਹਮਣੇ ਆਉਣ ਉਪਰੰਤ ਪੀੜਤ ਲੜਕੀ ਨੂੰ ਪੰਜ ਦਿਨਾਂ ਅੰਦਰ 1 ਲੱਖ ਰੁਪਏ ਦੀ ਵਿੱਤੀ ਰਾਹਤ ਮੁੱਹਈਆ ਕਰਵਾਉਣਾ ਯਕੀਨੀ ਬਣਾ ਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਸਕੱਤਰ ਨੂੰ ਨਾਲਸਾ ਦੀ ਜਿਨਸੀ ਸ਼ੋਸ਼ਣ ਅਤੇ ਹੋਰ ਅਪਰਾਧਾਂ ਦੀਆਂ ਪੀੜਤ ਮਹਿਲਾਵਾਂ ਲਈ ਮੁਆਵਜ਼ਾ ਯੋਜਨਾ-2018 ਤਹਿਤ  ਮੁਆਵਜ਼ੇ ਦੇ ਰੂਪ ਵਿੱਚ ਕਾਨੂੰਨੀ ਸਹਾਇਤਾ ਅਤੇ ਲੋੜੀਂਦੀ ਵਿੱਤੀ ਰਾਹਤ ਮੁਹੱਈਆ ਕਰਵਾਉਣ ਲਈ ਨਿਰਦੇਸ਼ ਦਿੱਤੇ। 
ਇਸ ਉਪਰੰਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਸਕੱਤਰ ਨੇ ਕੇਸ ਨਾਲ ਜੁੜੀ ਸਾਰੀ ਜਾਣਕਾਰੀ ਇਕੱਤਰ ਕੀਤੀ। ਪੀੜਤ ਲੜਕੀ ਦੇ ਸਰਪ੍ਰਸਤ ਨਾਲ ਸੰਪਰਕ ਕੀਤਾ ਗਿਆ ਅਤੇ ਮੁਆਵਜ਼ਾ ਹਾਸਲ ਕਰਨ ਸਬੰਧੀ ਆਪਣੇ ਅਧਿਕਾਰ ਅਤੇ ਕਾਨੂੰਨੀ ਸੇਵਾ ਲੈਣ ਬਾਰੇ ਜਾਗਰੂਕ ਕੀਤਾ ਗਿਆ। ਨਤੀਜੇ ਵਜੋਂ, ਕਾਨੂੰਨੀ ਸਹਾਇਤਾ ਲਈ ਇੱਕ ਵਕੀਲ ਨਿਯੁਕਤ ਕੀਤਾ ਗਿਆ ਅਤੇ ਮੁਆਵਜ਼ੇ ਦੀ ਗਰਾਂਟ ਲਈ ਵਿਸ਼ੇਸ਼ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ। ਵਿਸ਼ੇਸ਼ ਅਦਾਲਤ ਨੇ ਪੀੜਤ ਨੂੰ 1,06,250 ਰੁਪਏ ਦਾ ਅੰਤਰਿਮ ਮੁਆਵਜ਼ਾ ਦੇਣ ਲਈ ਆਦੇਸ਼ ਦਿੱਤਾ ਅਤੇ ਰਾਜ ਅਥਾਰਟੀ ਨੇ ਅੱਜ ਪੀੜਤ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ। ਇਹ ਸਾਰੀ ਪ੍ਰਕਿਰਿਆ 5 ਦਿਨਾਂ ਦੇ ਅੰਦਰ ਮੁਕੰਮਲ ਕੀਤੀ ਗਈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਤੇਜ਼ਾਬੀ ਹਮਲਾ, ਜਬਰ- ਜਨਾਹ, ਜਲਾਉਣ ਦੀਆਂ ਘਟਨਾਵਾਂ ਅਤੇ ਸਥਾਈ ਅਪੰਗਤਾ ਦੇ ਪੀੜਤਾਂ ਨੂੰ ਮੁਆਵਜ਼ਾ ਪ੍ਰਦਾਨ ਕਰ ਰਹੀ ਹੈ। ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਸੂਬੇ ਵਿੱਚ ਸਾਲ 2020-21 ਦੌਰਾਨ 5 ਕਰੋੜ ਰੁਪਏ ਤੋਂ ਵੱਧ  ਮੁਆਵਜ਼ਾ ਦਿੱਤਾ ਗਿਆ। ਰਾਜ ਅਥਾਰਟੀ ਅਜਿਹੇ ਮਾਮਲਿਆਂ ਵਿੱਚ ਪੀੜਤਾਂ ਨੂੰ ਢੁਕਵੀਂ ਰਾਹਤ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਅਤੇ ਨਾਲਸਾ ਦੀ ਜਿਨਸੀ ਸ਼ੋਸ਼ਣ ਅਤੇ ਹੋਰ ਅਪਰਾਧਾਂ ਦੀਆਂ ਪੀੜਤ ਮਹਿਲਾਵਾਂ ਲਈ ਮੁਆਵਜ਼ਾ ਯੋਜਨਾ -2018 ਤਹਿਤ ਮੁਆਵਜ਼ੇ ਲਈ ਯੋਗ ਅਜਿਹੇ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਅਤੇ ਵਿੱਤੀ ਰਾਹਤ ਦੇਣ ਲਈ ਵਚਨਬੱਧ ਹੈ।

Have something to say? Post your comment

 

More in Chandigarh

ਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨ

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹਰੀ-ਭਰੀ ਦੀਵਾਲੀ ਮਨਾਉਣ ਦੀ ਅਪੀਲ

ਦੁਆਬਾ ਗਰੁੱਪ ਵਿਖੇ ਯੂਥ ਫੈਸਟੀਵਲ ਦੀ ਧੂਮ ਧਾਮ ਨਾਲ ਹੋਈ ਸ਼ੁਰੂਆਤ

ਡੀ.ਐਸ.ਪੀ. ਗੁਰਸ਼ੇਰ ਸਿੰਘ ਨੂੰ ਝਟਕਾ ; ਹਾਈ ਕੋਰਟ ਨੇ ਮੋਹਾਲੀ ਦੇ ਜੱਜ ਨੂੰ ਪਾਰਨੀ ਬਣਾਉਣ ਦੀ ਮੰਗ ਕੀਤੀ ਰੱਦ

ਵਿਸ਼ਵ ਸਟ੍ਰੋਕ ਦਿਵਸ: ਸਟ੍ਰੋਕ ਦੇ ਮਰੀਜ਼ਾਂ ਨੂੰ ਮੁਫ਼ਤ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ