Saturday, November 01, 2025

Chandigarh

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ

March 08, 2024 12:36 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਡਿਊਲ ਨੂੰ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ, ਜੋ ਅੱਤਵਾਦੀ ਨਾਮੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ ਅਤੇ ਉਸ ਦੇ ਸਾਥੀ, ਜਿਸ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ ਅਤੇ ਜੋ ਮੌਜੂਦਾ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਵੱਲੋਂ ਚਲਾਇਆ ਜਾ ਰਿਹਾ ਹੈ। ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਘੁੱਗ ਵਾਸੀ ਪਿੰਡ ਬਿੱਤਲ ਝੁੱਗੀਆਂ ਅਤੇ ਅਵਤਾਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਸੰਗੋਵਾਲ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ (ਪੀ.ਬੀ.08 ਐੱਫ.ਈ. 3940), ਜਿਸ 'ਤੇ ਉਹ ਜਾ ਰਹੇ ਸਨ, ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਪੀ ਪਾਸੀਆ ਅਤੇ ਸ਼ਮਸ਼ੇਰ ਸ਼ੇਰਾ ਅੱਤਵਾਦੀ ਹਰਵਿੰਦਰ ਰਿੰਦਾ ਨਾਲ ਮਿਲ ਕੇ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦੇ ਸਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।
ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀ.ਕੇ.ਆਈ. ਮਾਡਿਊਲ ਦੇ ਮੈਂਬਰਾਂ ਵੱਲੋਂ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਅਤੇ ਮਹਿਤਪੁਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰ. 17 ਮਿਤੀ 04.03.2024 ਨੂੰ ਯੂ.ਏ.ਪੀ.ਏ. ਦੀਆਂ ਧਾਰਾਵਾਂ 10, 13, 17, 18, 18-ਬੀ ਅਤੇ 20, ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 115 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ