Monday, April 29, 2024
BREAKING NEWS
ਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀ

Malwa

E-rickshaw ਨਾਲ ਆਵਾਜਾਈ 'ਚ ਹੋਵੇਗੀ ਆਸਾਨੀ : DC ShaukatAhmedPvt

March 08, 2024 01:20 PM
SehajTimes

ਪਟਿਆਲਾ : ਕੌਮਾਂਤਰੀ ਮਹਿਲਾ ਦਿਵਸ 'ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ 'ਆਤਮ ਸਨਮਾਨ ਪ੍ਰੋਜੈਕਟ' ਤਹਿਤ ਜ਼ਿਲ੍ਹੇ ਦੇ ਸਵੈ ਸਹਾਇਤਾ ਗਰੁੱਪ ਦੀਆਂ ਛੇ ਔਰਤਾਂ ਨੂੰ ਈ-ਰਿਕਸ਼ਾ ਦੀ ਸੌਗਾਤ ਦੇ ਕੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਵੱਲ ਅੱਜ ਇੱਕ ਹੋਰ ਕਦਮ ਵਧਾਇਆ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਈ-ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਤੇ ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਵੈ ਸਹਾਇਤਾ ਗਰੁੱਪਾਂ ਨਾਲ ਜੁੜਕੇ ਪਿੰਡਾਂ ਦੀਆਂ ਔਰਤਾਂ ਦਾ ਆਰਥਿਕ ਅਤੇ ਸਮਾਜਿਕ ਜੀਵਨ ਪੱਧਰ ਉਚਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਸਫਲ ਹੋਣ ਉਪਰੰਤ ਅਗਲੇ ਪੜਾਅ ਵਿੱਚ ਲੋੜਵੰਦ ਪੇਂਡੂ ਔਰਤਾਂ ਨੂੰ ਹੋਰ ਈ ਰਿਕਸ਼ਾ ਵੀ ਮੁਹੱਈਆ ਕਰਵਾਏ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਈ ਰਿਕਸ਼ਾ ਦੀ ਸਵਾਰੀ ਕਰਕੇ ਔਰਤਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਨੇ ਪੇਂਡੂ ਲੜਕੀਆਂ ਨੂੰ ਸਕੂਲਾਂ ਤੱਕ ਪਹੁੰਚਾਉਣ ਲਈ ਉਪਰਾਲੇ ਕਰਨ ਲਈ ਕਿਹਾ ਸੀ। ਇਸ ਪ੍ਰੋਜੈਕਟ ਨਾਲ ਮੁੱਖ ਮੰਤਰੀ ਦਾ ਵਿਜ਼ਨ ਵੀ ਪੂਰਾ ਹੋਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਣੇ ਐਸ.ਐਚ.ਜੀ ਦੀਆ ਗ਼ਰੀਬ ਔਰਤਾਂ ਨੂੰ ਆਜੀਵਿਕਾ ਦੇ ਮੌਕੇ ਪ੍ਰਦਾਨ ਕਰਨ ਲਈ ਮਹਿਲਾ ਦਿਵਸ ਦੇ ਮੌਕੇ ਤੇ 'ਆਤਮ ਸਨਮਾਨ ਪ੍ਰੋਜੈਕਟ' ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ ਚਾਹਵਾਨ ਲੋੜਵੰਦ ਪਿੰਡਾਂ ਦੀਆਂ ਔਰਤਾਂ ਨੂੰ 6 ਵਾਤਾਵਰਨ ਅਨੁਕੂਲ ਈ ਰਿਕਸ਼ਾ ਮੁਹੱਈਆ ਕਰਵਾਏ ਗਏ ਹਨ। ਜਿਸ ਨਾਲ ਵੱਖ-ਵੱਖ ਪਿੰਡਾ ਦੇ ਅੰਦਰੂਨੀ ਰਸਤਿਆਂ ਵਿੱਚ ਬੱਸਾਂ ਦੀ ਸਹੂਲਤ ਨਾ ਹੋਣ ਕਾਰਨ ਲੋਕਾਂ ਨੂੰ ਇੱਕ ਜਗ੍ਹਾ ਤੋ ਦੂਜੀ ਜਗ੍ਹਾ ਆਉਣ ਜਾਣ ਅਤੇ ਸਕੂਲੀ ਬੱਚਿਆ ਨੂੰ ਸਕੂਲਾਂ ਤੱਕ ਆਉਣ ਜਾਣ ਵਿੱਚ ਸਹੂਲਤ ਮਿਲੇਗੀ, ਉਥੇ ਹੀ ਇਨ੍ਹਾਂ ਗ਼ਰੀਬ ਔਰਤਾਂ ਨੂੰ ਆਮਦਨ ਦਾ ਸਾਧਨ ਵੀ ਮਿਲੇਗਾ। ਜਿਸ ਨਾਲ ਇਨ੍ਹਾਂ ਗ਼ਰੀਬ ਔਰਤਾਂ ਦੇ ਪਰਿਵਾਰ ਵਿੱਚ ਆਰਥਿਕ ਸਹਾਇਤਾ ਦੇ ਨਾਲ ਨਾਲ ਇਨ੍ਹਾਂ ਦਾ ਸਮਾਜਿਕ ਜੀਵਨ ਪੱਧਰ ਵੀ ਉੱਚਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 50 ਪ੍ਰਤੀਸ਼ਤ ਰਕਮ ਇਨ੍ਹਾਂ ਔਰਤਾਂ ਵੱਲੋਂ ਸਮੂਹਾਂ ਦੇ ਲੋਨ ਰਾਹੀ ਦਿੱਤੀ ਗਈ ਹੈ ਅਤੇ ਬਾਕੀ ਦੀ 50 ਪ੍ਰਤੀਸ਼ਤ ਰਕਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਸੀਲਿਆਂ ਜਿਵੇਂ ਕਿ ਐਸ.ਸੀ ਕਾਰਪੋਰੇਸ਼ਨ ਵਿਭਾਗ, ਐਨ.ਜੀ.ਓ ਰਾਹੀ ਸਬਸਿਡੀ ਦੇ ਤੌਰ ਤੇ ਉਪਲਬਧ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਆਤਮ ਸਨਮਾਨ ਪ੍ਰੋਜੈਕਟ 'ਚ ਮਹਾਕਾਲੀ ਚੈਰੀਟੇਬਲ ਟਰੱਸਟ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ। ਇਸ ਮੌਕੇ ਮਹਾਕਾਲੀ ਚੈਰੀਟੇਬਲ ਟਰੱਸਟ ਦੇ ਟਰੱਸਟੀ ਤੇ ਸਮਾਜ ਸੇਵੀ ਸੀ.ਏ. ਰਾਜੀਵ ਗੋਇਲ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਟਰੱਸਟ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਰਾਜੇਸ਼ ਪੰਜੋਲਾ, ਰੀਨਾ ਰਾਣੀ, ਨਵਦੀਪ ਸਿੰਘ ਵੀ ਮੌਜੂਦ ਸਨ।

 

Have something to say? Post your comment

 

More in Malwa

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈ

ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧ

ਗ਼ਲਤੀ ਨਾਲ ਭਾਰਤ ਦੀ ਸਰਹੱਦ ਟਿੱਪਿਆ ਪਾਕਿਸਤਾਨੀ ਨਾਗਰਿਕ

ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਵੇਂ ਵੀ.ਸੀ. ਨੇ ਪੁਰਾਣੇ ਵੀ.ਸੀ. ਦੇ ਹੁਕਮਾਂ ਨੂੰ ਕੀਤਾ ਰੱਦ

ਮਾਲੇਰਕੋਟਲਾ ’ਚ ਵਿਦਿਆਰਥੀਆਂ ਲਈ 'ਚੋਣ ਮਹਾਂ ਉਤਸਵ' ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿੱਚ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਮੰਡੀਆਂ 'ਚ ਲਿਫਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ