Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਵਿਖੇ ਵਿਦਿਆਰਥਣਾਂ ਨੇ ਨੁੱਕੜ ਨਾਟਕ ਕੀਤਾ ਪੇਸ਼

March 08, 2024 02:12 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨੑਸੰਚਾਰ ਵਿਭਾਗ ਵਿਖੇ ਵਿਭਾਗ ਦੀਆਂ ਐਮ.ਏ ਭਾਗ ਪਹਿਲਾ ਅਤੇ ਦੂਜਾ ਦੀਆਂ ਵਿਦਿਆਰਥਣਾਂ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਕੌਮਾਂਤਰੀ ਨਾਰੀ ਦਿਹਾੜੇ ਨੂੰ ਸਮਰਪਿਤ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਮੁੱਢ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀਆਂ ਔਰਤਾਂ ਅਤੇ ਉਨ੍ਹਾਂ ਵੱਲੋਂ ਪਾਏ ਯੋਗਦਾਨ ਨੂੰ ਇਸ ਨਾਟਕ ਰਾਹੀਂ ਉਜਾਗਰ ਕੀਤਾ ਗਿਆ। ਹਰੇਕ ਘਰ ਵਿੱਚ ਇੱਕ ਮਾਂ ਦੇ ਤੌਰ ਉੱਤੇ ਔਰਤ ਵੱਲੋਂ ਨਿਭਾਈਆਂ ਜਾਂਦੀਆਂ ਜ਼ਿੰਮੇਵਾਰੀਆਂ ਨੂੰ ਵੀ ਇਸ ਨਾਟਕ ਵਿੱਚ ਦਰਸਾਇਆ ਗਿਆ। ਇਸ ਤੋਂ ਪਹਿਲਾਂ ਵਿਭਾਗ ਵਿੱਚ ਇੱਕ ਖਾਸ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਉਭਰ ਰਹੀ ਕਵਿਤਰੀ ਸੰਦੀਪ ਕੌਰ ਵਿਦਿਆਰਥੀਆਂ ਦੇ ਰੂਬਰੂ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਕੌਮਾਂਤਰੀ ਨਾਰੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀਕਰਨ ਦੀਆਂ ਗੱਲਾਂ ਹੁੰਦੀਆਂ ਹਨ, ਪਰ ਅਜੇ ਵੀ ਔਰਤਾਂ ਨੂੰ ਅਸਲ ਆਜ਼ਾਦੀ ਦੀ ਉਡੀਕ ਹੈ, ਖਾਸ ਕਰਕੇ ਆਰਥਿਕ ਪੱਖੋਂ ਕਮਜ਼ੋਰ ਔਰਤਾਂ ਨੂੰ। ਉਨ੍ਹਾਂ ਇਸ ਬਜ਼ਾਰੀਕਰਨ ਦੇ ਦੌਰ ਵਿੱਚ ਔਰਤਾਂ ਨੂੰ ਇੱਕ ਉਤਪਾਦ ਵਜੋਂ ਪੇਸ਼ ਕੀਤੇ ਜਾਣ ਉੱਤੇ ਵੀ ਚਿੰਤਾ ਜਤਾਈ।  ਇਸ ਮੌਕੇ ਪਹੁੰਚੇ ਵਿਭਾਗ ਦੇ ਸਾਬਕਾ ਮੁਖੀ ਡਾ.ਹਰਜਿੰਦਰਪਾਲ ਸਿੰਘ ਵਾਲੀਆ ਨੇ ਇੱਕ ਚੰਗਾ ਬੁਲਾਰਾ ਬਣਨ ਲਈ ਸ਼ਬਦਾਂ ਦੇ ਸਹੀ ਉਚਾਰਣ ਉੱਤੇ ਜ਼ੋਰ ਦਿੱਤਾ।  ਆਖਰ ਵਿੱਚ ਵਿਭਾਗ ਮੁਖੀ ਡਾ. ਨੈਨਸੀ ਦਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪਿਤਰੀ ਸਮਾਜ ਦਾ ਜ਼ਿਕਰ ਕਰਦਿਆਂ ਔਰਤਾਂ ਨੂੰ ਬਾਹਰੀ ਆਜ਼ਾਦੀ ਦੇ ਨਾਲ਼ ਨਾਲ਼ ਮਾਨਸਿਕ ਪੱਖੋਂ ਵੀ ਆਜ਼ਾਦ ਹੋਣ ਦੀ ਜ਼ਰੂਰਤ ਉੱਤੇ ਬਲ ਦਿੱਤਾ।  
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ