Thursday, May 23, 2024

Chandigarh

ਸੂਬੇ 'ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ

March 08, 2024 02:34 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ  ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜਾ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ (ਐਮਏਐਮ) ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਧਿਆਨ ਕੇਂਦ੍ਰਿਤ ਕਰਨ ਨਾਲ ਸਬੰਧਤ ਹੈ। ਪੋਸ਼ਣ ਪਖਵਾੜਾ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ ਵਿੱਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਉਣ ਲਈ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜੇ ਦੌਰਾਨ ਮਾਂ ਦਾ ਦੁੱਧ ਚੁੰਘਾਉਣਾ ਅਤੇ ਸੰਪੂਰਨ ਖੁਰਾਕ ਦੇਣਾ, ਸਵਸਥ ਬਾਲਕ ਸਪ੍ਰਧਾ, ਪੋਸ਼ਣ ਵੀ ਪੜ੍ਹਾਈ ਵੀ, ਮਿਸ਼ਨ ਲਾਈਫ ਦੁਆਰਾ ਪੋਸ਼ਣ ਵਿੱਚ ਸੁਧਾਰ ਕਰਨਾ, ਮੇਰੀ ਮਿੱਟੀ ਮੇਰਾ ਦੇਸ਼, ਲੋਕਾਂ ਵਿੱਚ ਪੋਸ਼ਣ ਜਾਗਰੂਕਤਾ ਫੈਲਾਉਣਾ ਅਤੇ ਟੈਸਟ, ਟ੍ਰੀਟ, ਟਾਕ ਅਨੀਮੀਆ ਵਿਸ਼ਿਆਂ 'ਤੇ ਕੇਂਦਰਿਤ ਗਤੀਵਿਧੀਆਂ 'ਤੇ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਨੀਮੀਆ ਅਤੇ ਢੁਕਵੀਂ ਸਾਫ-ਸਫਾਈ ਬਾਰੇ ਜਾਗਰੂਕਤਾ ਫੈਲਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਉਹਨਾਂ ਨੂੰ ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ  ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ, ਵਰਕਸ਼ਾਪਾਂ ਅਤੇ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਔਰਤਾਂ ਤੇ ਆਮ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

Have something to say? Post your comment

 

More in Chandigarh

ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ 'ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ 

ਜ਼ਿਲ੍ਹਾ ਚੋਣ ਅਫਸਰ ਨੇ 54-ਬਸੀ ਪਠਾਣਾ ਹਲਕੇ ਦੇ ਸਟਰਾਂਗ ਰੂਮ ਦਾ ਲਿਆ ਜਾਇਜ਼ਾ

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

ਵਿਜੀਲੈਂਸ ਬਿਓਰੋ ਵੱਲੋਂ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

ਅਸਮਾਨ ਵਿੱਚ ਝੂਲਦੇ ਗਰਮ ਹਵਾ ਦੇ ਗੁਬਾਰੇ ਦੇ ਰਹੇ ਵੋਟਰਾਂ ਨੂੰ ਵੋਟ ਪਾਉਣ ਦਾ ਸੁਨੇਹਾ

ਵਿਦਿਆਰਥਣਾਂ ਨੇ ਮਹਿੰਦੀ ਲਾ ਕੇ ਵੋਟ ਪਾਉਣ ਦੀ ਕੀਤੀ ਅਪੀਲ

10 ਕਰੋੜ ਰੁਪਏ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ : ਡੀ ਸੀ

ਡੀ ਸੀ ਨੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ ਚੋਣ ਡਿਊਟੀ ‘ਤੇ ਕੀਤਾ ਤਾਇਨਾਤ