Tuesday, July 15, 2025

Chandigarh

ਸ਼ਹਿਰ ਦੀਆਂ ਮੁੱਖ ਥਾਂਵਾਂ ਤੇ CCTV ਲਗਾਉਣ ਦਾ ਕੰਮ ਸ਼ੁਰੂ :MLA Kulwant Singh

March 08, 2024 02:46 PM
SehajTimes

ਮੋਹਾਲੀ : ਸ. ਕੁਲਵੰਤ ਸਿੰਘ ਵਿਧਾਇਕ ਐਸ.ਏ.ਐਸ. ਨਗਰ ਮੋਹਾਲੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਬਜਟ ਸੈਸ਼ਨ ਦੌਰਾਨ ਐਸ.ਏ.ਐਸ. ਨਗਰ ਮੋਹਾਲੀ ਸ਼ਹਿਰ ਵਿਖੇ ਲੋਕਾਂ ਦੀ ਸੁਰੱਖਿਆ ਅਤੇ ਸੜ੍ਹਕਾਂ ਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਦੀਆਂ ਸੜ੍ਹਕਾਂ ਦੇ ਇੰਟਰ ਸੈਕਸ਼ਨਾਂ ਅਤੇ ਹੋਰ ਲੋੜੀਂਦੀਆਂ ਥਾਂਵਾਂ ’ਤੇ ਚੰਡੀਗੜ੍ਹ ਦੀ ਤਰਜ਼ ’ਤੇ ਹਾਈਟੈੱਕ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਲਾਏ ਗਏ ਸੁਆਲ ਦੇ ਜੁਆਬ ’ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰ ’ਚ ਵੱਖ-ਵੱਖ ਥਾਂਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਸਤੰਬਰ 2024 ਤੱਕ ਪੂਰਾ ਕਰ ਲੈਣ ਦਾ ਭਰੋਸਾ ਦਿੱਤਾ ਗਿਆ। ਜਿਸ ’ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਉੁਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਸ਼ਹਿਰ ਵਿੱਚ ਚੋਰੀ ਅਤੇ ਲੁੱਟ ਖੋਹ ਆਦਿ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਵੇਗੀ, ਔਰਤਾਂ, ਬੱਚਿਆਂ ਅਤੇ ਹਰ ਸ਼ਾਂਤੀ ਪਸੰਦ ਵਿਅਕਤੀ ਦੀ ਸੁਰੱਖਿਆ ਵਿੱਚ ਵਾਧਾ ਹੋਵੇਗਾ, ਪੁਲਿਸ ਫੋਰਸ ਤੇ ਕੰਮ ਦਾ ਬੋਝ ਘਟੇਗਾ, ਸੜ੍ਹਕੀ ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਬੂ ਪਾਇਆ ਜਾ ਸਕੇਗਾ ਕਿਉਂਕਿ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਆਟੋਮੈਟਿਕ ਚਲਾਨ ਹੋ ਜਾਵੇਗਾ, ਜਿਸ ਨਾਲ ਸੜ੍ਹਕੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲਿਆਂ ’ਚ ਵੀ ਕਮੀ ਆਏਗੀ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

ਲੋਕ ਰੋਹ ਹੀ ਸਰਕਾਰ ਨੂੰ ਲੋਕ ਵਿਰੋਧੀ ਪਾਲਿਸੀ ਵਾਪਸ ਲੈਣ ਲਈ ਮਜ਼ਬੂਰ ਕਰੇਗਾ: ਬਲਬੀਰ ਸਿੰਘ ਸਿੱਧੂ

ਨਵਾਂ ਬੇਅਦਬੀ ਬਿੱਲ 'ਆਪ' ਸਰਕਾਰ ਦਾ ਸਭ ਤੋਂ ਵੱਡਾ ਸਿਆਸੀ ਡਰਾਮਾ, 24 ਘੰਟਿਆਂ ਵਾਲਾ ਵਾਅਦਾ ਕਿੱਥੇ ਗਿਆ : ਬ੍ਰਹਮਪੁਰਾ

ਯੁੱਧ ਨਸ਼ਿਆਂ ਵਿਰੁਧ ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਵਿਧਾਇਕ ਰੰਧਾਵਾ ਵੱਲੋਂ ਜ਼ੀਰਕਪੁਰ ਨੂੰ ਡੁੱਬਣ ਤੋਂ ਬਚਾਉਣ ਲਈ ਵਿਧਾਨ ਸਭਾ 'ਚ ਚਿੰਤਾ ਜ਼ਾਹਿਰ

ਪੰਜਾਬ ਕੈਬਨਿਟ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਨੌਜਵਾਨ ਪੀੜ੍ਹੀ ਭਾਜਪਾ ਦੀ ਨੀਤੀਆਂ ਅਤੇ ਰਾਸ਼ਟਰਵਾਦੀ ਸੋਚ ਨਾਲ ਪ੍ਰਭਾਵਿਤ : ਸੁਖਵਿੰਦਰ ਸਿੰਘ ਗੋਲਡੀ

ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ 51 ਫੁੱਟ ਝੰਡਾ 20 ਜੁਲਾਈ  ਨੂੰ ਬੜੀ ਸ਼ਰਧਾ ਤੇ  ਭਾਵਨਾ ਨਾਲ ਚੜਾਇਆ ਜਾਵੇਗਾ  : ਸੂਦ ਵਿਰਕ 

ਜਥੇਦਾਰ ਬਹਾਦਰ ਸਿੰਘ ਸ਼ੇਖਪੁਰਾ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਨਿਯੁਕਤ 

ਸੁਖਦੇਵ ਸਿੰਘ ਕੰਸਾਲਾ ਦੇ ਸਵ. ਪੁੱਤਰ ਨੂੰ ਵੱਖ ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜ਼ਲੀਆਂ