Monday, May 20, 2024

Chandigarh

ਰਾਸ਼ਟਰੀ ਲੋਕ ਅਦਾਲਤ 9 ਮਾਰਚ ਨੂੰ

March 08, 2024 02:52 PM
SehajTimes
ਮੋਹਾਲੀ : ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀ ਅਗਵਾਈ ਵਿਚ ਮਿਤੀ 9 ਮਾਰਚ 2024 ਨੂੰ ਜਿਲ੍ਹਾ ਐਸ.ਏ.ਐਸ ਨਗਰ ਨਗਰ ਵਿਖੇ ਸਾਲ 2024 ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਲੋਕ ਅਦਾਲਤ ਲਈ ਸੈਸ਼ਨਜ਼ ਡਵੀਜ਼ਨ, ਐਸ.ਏ.ਐਸ ਨਗਰ ਵਿਖੇ ਕੁੱਲ 20 ਬੈਂਚ ਬਣਾਏ ਗਏ ਹਨ ਜਿਨ੍ਹਾਂ ਵਿਚੋਂ ਹੈਡ ਕੁਆਰਟਰ ਮੋਹਾਲੀ ਵਿਚ 12 ਬੈਂਚ, ਸਬ-ਡਵੀਜ਼ਨ, ਖਰੜ ਵਿਖੇ 4 ਬੈਂਚ ਅਤੇ ਸਬ-ਡਵੀਜ਼ਨ, ਡੇਰਾਬਸੀ ਵਿਖੇ 4 ਬੈਂਚ ਹਨ, ਜਿਨਾਂ ਵਿਚ 9613 ਕੇਸ ਸੁਣਵਾਈ ਲਈ ਰੱਖੇ ਜਾਣਗੇ। ਇਨ੍ਹਾਂ ਵਿਚੋਂ 4092 ਪ੍ਰੀਲਿਟੀਗੇਟਿਵ ਅਤੇ 5521 ਕੇਸ ਅਦਾਲਤਾਂ ਵਿਚ ਲੰਬਿਤ ਹਨ।
ਲੋਕ ਅਦਾਲਤ ਦਾ ਮਕਸਦ ਲੋਕਾਂ ਨੂੰ ਸਸਤਾ ਅਤੇ ਛੇਤੀ ਇਨਸਾਫ਼ ਦਿਵਾਉਣਾ ਹੈ। ਲੋਕ ਅਦਾਲਤ ਵਿਚ ਅਦਾਲਤਾਂ ਵਿਚ ਲੰਬਤ ਕੇਸਾਂ ਦੇ ਨਾਲ ਪ੍ਰੀਲਿਟੀਗੇਟਿਵ ਕੇਸ ਵੀ ਇੱਕ ਸਾਦੇ ਕਾਗਜ਼ ਤੇ ਦਰਖਾਸਤ ਦੇ ਕੇ ਲਗਾਏ ਜਾ ਸਕਦੇ ਹਨ। ਲੋਕ ਅਦਾਲਤ ਵਿਚ ਕੇਸਾਂ ਦਾ ਫੈਸਲਾ ਸਬੰਧਤ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਂਦਾ ਹੈ ਅਤੇ ਇਹ ਫੈਸਲਾ ਆਖਰੀ ਹੁੰਦਾ ਹੈ। ਇਸ ਫੈਸਲੇ ਦੇ ਖਿਲਾਫ਼ ਕੋਈ ਅਪੀਲ ਜਾਂ ਨਜ਼ਰਸਾਨੀ ਆਦਿ ਦਾਇਰ ਨਹੀਂ ਕੀਤੀ ਜਾ ਸਕਦੀ। ਧਿਰਾਂ ਵਲੋਂ ਲਗਾਈ ਗਈ ਅਦਾਲਤੀ ਫੀਸ ਵੀ ਵਾਪਸ ਕੀਤੀ ਜਾਂਦੀ ਹੈ। ਲੋਕ ਅਦਾਲਤ ਵਿਚ ਸਾਰੇ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਊਜ਼ੀਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸੀ ਕੁੜੱਤਣ ਖਤਮ ਹੋ ਜਾਂਦੀ ਹੈ ਜਿਸ ਨਾਲ ਭਵਿੱਖ ਵਿਚ ਹੋਣ ਵਾਲੇ ਸੰਭਾਵਿਤ ਝਗੜਿਆਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।
 

Have something to say? Post your comment

 

More in Chandigarh

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ