Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸ਼ੋ੍ਮਣੀ ਭਗਤ ਬਾਬਾ ਧੰਨਾ ਭਗਤ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

March 08, 2024 03:54 PM
Daljinder Singh Pappi
ਪਟਿਆਲਾ : ਗੁਰਦੁਆਰਾ ਨੰਦਪੁਰ ਕੇਸ਼ੋ ਵਿਖੇ ਸ਼ੋ੍ਮਣੀ ਭਗਤ ਬਾਬਾ ਧੰਨਾ ਭਗਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਭਗਵਾਨ ਦਾਸ ਦੀ ਯੋਗ ਅਗਵਾਈ ਵਿਚ ਧਾਰਮਕ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਬਾਬਾ ਧੰਨਾ ਭਗਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਆਪਣੇ ਸੰਬੋਧਨ ਵਿਚ ਸੰਗਤਾਂ  ਨੂੰ ਬਾਬਾ ਧੰਨਾ ਭਗਤ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਪ੍ਰੇਰਨਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਸਾਹਿਬ ਦੀ ਬਾਣੀ ਤੋਂ ਇਲਾਵਾ ਭਗਤਾਂ ਅਤੇ ਭੱਟਾ ਦੀ ਬਾਣੀ ਨੂੰ ਅਹਿਮ ਦਰਜਾ ਦਿੱਤਾ ਗਿਆ, ਜੋ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਸ਼ੋ੍ਰਮਣੀ ਭਗਤ ਧੰਨਾ ਜੀ ਨੇ ਹਮੇਸ਼ਾ ਮਾਨਵਤਾ ਨੂੰ ਜੀਵਨ ਅੰਦਰ ਸੁੱਚੀ ਕਿਰਤ ਅਤੇ ਪ੍ਰਮਾਤਮਾ ਦੇ ਬਾਣੇ ਵਿਚ ਰਹਿਣ ਦਾ ਮਾਰਗ ਵਿਖਾਇਆ। ਉਨ੍ਹਾਂ ਦਾ ਸਮੁੱਚਾ ਜੀਵਨ ਸਮੁੱਚਾ ਮਨੁੱਖਤਾ ਲਈ ਪ੍ਰੇਰਨਾਮਈ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਬਾਬਾ ਭਗਵਾਨ ਦਾਸ ਨੇ ਵੀ ਪੁੱਜੀਆਂ ਸਖਸ਼ੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਾਬਕਾ ਪ੍ਰਧਾਨ ਪੋ੍ਰ. ਕਿਰਪਾਲ ਸਿੰਘ ਬਡੂੰਗਰ ਨੂੰ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ। 
 
 

Have something to say? Post your comment