Saturday, December 13, 2025

Chandigarh

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

March 08, 2024 04:02 PM
SehajTimes
 ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ 
 
ਕਿਹਾ, ਸੀਪੀਜ਼/ਐਸਐਸਪੀਜ਼ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਫਲੈਗ ਮਾਰਚ ਕੱਢਣ 
 
ਚੰਡੀਗੜ੍ਹ : ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।
ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਇਹਨਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ। 
ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ।
ਸਪੈਸ਼ਲ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ