Saturday, May 18, 2024

Chandigarh

ਔਰਤਾਂ ਰਾਸ਼ਟਰ ਨਿਰਮਾਣ ਅਤੇ ਲੋਕਤੰਤਰ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ : DC

March 08, 2024 04:33 PM
SehajTimes
ਮਹਿਲਾ ਕਰਮਚਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਔਰਤਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ
 
ਮੋਹਾਲੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦੀ ਰਾਖੀ ਦੇ ਨਾਲ-ਨਾਲ ਇੱਕ ਮਜ਼ਬੂਤ ਅਤੇ ਜੀਵੰਤ ਰਾਸ਼ਟਰ ਦੇ ਨਿਰਮਾਣ ਲਈ ਔਰਤਾਂ ਦਾ ਯੋਗਦਾਨ ਮਹੱਤਵਪੂਰਨ ਹੈ। ਮੋਹਾਲੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਕਵਾਡਰੈਂਟ ਟੈਲੀਵੈਂਚਰਜ਼ ਲਿਮਟਿਡ (ਕਨੈਕਟ ਬਰਾਡਬੈਂਡ) ਦੀਆਂ ਮਹਿਲਾ ਸਟਾਫ਼ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਨੀਤੀ ਵਿੱਚ ਔਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਨਾਗਰਿਕਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਜਵਾਬਦੇਹੀ ਸਮੇਤ ਲੋਕਤੰਤਰੀ ਸ਼ਾਸਨ ਲਈ ਠੋਸ ਲਾਭ ਹੁੰਦੇ ਹਨ।
 
 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਔਰਤਾਂ ਤੋਂ ਵੱਧ ਕੋਈ ਵੀ ਚੋਣਾਂ ਦੀ ਮਹੱਤਤਾ ਨੂੰ ਨਹੀਂ ਸਮਝਦਾ ਅਤੇ ਇਸ ਸਮਾਗਮ ਦਾ ਉਦੇਸ਼ ਮਹਿਲਾ ਸਟਾਫ਼ ਦੀ ਆਪਣੇ ਕੰਮ ਪ੍ਰਤੀ ਦ੍ਰਿੜ ਵਚਨਬੱਧਤਾ ਅਤੇ ਸਮਰਪਣ ਨੂੰ ਸਵੀਕਾਰ ਕਰਨਾ ਹੈ। ਉਹ ਨਾ ਸਿਰਫ਼ ਘਰੇਲੂ ਕੰਮਾਂ ਦਾ ਪ੍ਰਬੰਧ ਕਰਦੀਆਂ ਹਨ ਸਗੋਂ ਆਪਣੇ ਪੇਸ਼ੇਵਰ ਕਰਤੱਵਾਂ ਨੂੰ ਵੀ ਕੁਸ਼ਲਤਾ ਨਾਲ ਨਿਭਾਉਂਦੀਆਂ ਹਨ।
 
 
ਉਨ੍ਹਾਂ ਕਿਹਾ ਕਿ ਔਰਤਾਂ ਦਾ ਮੇਹਨਤੀ ਸੁਭਾਅ ਹਰ ਕਿਸੇ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਦਾ ਹੈ। ਬਹੁਤ ਸਾਰੇ ਲੋਕ ਆਪਣੇ ਪੇਸ਼ੇਵਰ ਅਤੇ ਨਿੱਜੀ ਜੀਵਨ ਵਿੱਚ ਇੱਕ ਮਾਪਦੰਡ ਸਥਾਪਤ ਕਰਨ ਲਈ ਉਹਨਾਂ ਤੋਂ ਪ੍ਰੇਰਣਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਧੀਆਂ ਜਾਂ ਔਰਤਾਂ ਰੋਜ਼ਾਨਾ ਘਰੋਂ ਬਾਹਰ ਨਿਕਲਦੀਆਂ ਹਨ ਅਤੇ ਆਪਣਾ ਵਧੀਆ ਕੰਮ ਕਰਨ ਦੀ ਕੋਸ਼ਿਸ਼ ਕਰਦੀਆਂ ਹਨ।
 
 
ਸੰਯੁਕਤ ਰਾਜ ਅਮਰੀਕਾ ਵੱਲੋਂ 200 ਸਾਲਾਂ ਦੇ ਸੰਘਰਸ਼ ਤੋਂ ਬਾਅਦ ਔਰਤਾਂ ਨੂੰ ਵੋਟ ਦਾ ਅਧਿਕਾਰ ਦੇਣ ਦੀ ਉਦਾਹਰਨ ਦਿੰਦਿਆਂ ਡੀ ਸੀ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਅਧਿਕਾਰਾਂ ਦੀ ਰਾਖੀ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਦੀਆਂ ਸਾਰੀਆਂ ਔਰਤਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਹੋਰ ਸਮਰਪਿਤ ਹੋ ਕੇ ਕੰਮ ਕਰਨ ਦਾ ਸੰਕਲਪ ਲੈਣ।
 
 
ਉਨ੍ਹਾਂ ਨੇ ਇਕੱਤਰ ਮਹਿਲਾ ਸਟਾਫ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਅਗਾਮੀ ਚੋਣਾਂ ਵਿੱਚ ਔਰਤਾਂ ਦੀ ਭਾਗੀਦਾਰੀ ਪਿੱਛੇ ਨਾ ਰਹੇ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਔਰਤਾਂ ਦੀ ਸਰਗਰਮ ਭਾਗੀਦਾਰੀ ਚੁਣੇ ਹੋਏ ਨੁਮਾਇੰਦਿਆਂ ਨੂੰ ਵਧੇਰੇ ਔਰਤਾਂ ਪੱਖੀ ਨੀਤੀਆਂ ਬਣਾਉਣ ਅਤੇ ਉਨ੍ਹਾਂ ਨੂੰ ਇੱਕ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਪ੍ਰੇਰਿਤ ਕਰੇਗੀ। ਡੀ ਸੀ ਨੇ ਐਲਾਨ ਕੀਤਾ ਕਿ ਮੋਹਾਲੀ ਵਿੱਚ ਕੰਮਕਾਜੀ ਔਰਤਾਂ ਲਈ ਇੱਕ ਹੋਸਟਲ ਜਲਦੀ ਹੀ ਖੋਲਿਆ ਜਾਵੇਗਾ ਤਾਂ ਜੋ ਖੇਤਰ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਲਈ ਇੱਕ ਸੁਰੱਖਿਅਤ ਥਾਂ ਦੀ ਪੇਸ਼ਕਸ਼ ਕੀਤੀ ਜਾ ਸਕੇ।
 
 
ਸ਼੍ਰੀਮਤੀ ਆਸ਼ਿਕਾ ਜੈਨ ਨਾਲ ਇਸ ਮੌਕੇ ਕਨੈਕਟ ਬਰਾਡਬੈਂਡ ਦੇ ਸੀਨੀਅਰ ਪ੍ਰਬੰਧਕੀ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਨੇ ਸਮੁੱਚੇ ਸਮਾਜ ਨੂੰ ਆਕਾਰ ਦੇਣ ਵਿੱਚ ਔਰਤਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਸ਼੍ਰੀਮਤੀ ਜੈਨ ਨੇ ਪਿਛਲੇ ਕਈ ਸਾਲਾਂ ਤੋਂ ਰਾਜ ਭਰ ਵਿੱਚ ਇੰਟਰਨੈਟ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਨੈਕਟ ਬਰਾਡਬੈਂਡ ਦੀ ਭੂਮਿਕਾ ਨੂੰ ਵੀ ਸਰਾਹਿਆ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ