Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਮੁੱਖ ਮੰਤਰੀ ਨੇ 18-45 ਉਮਰ ਗਰੁੱਪ ਦਾ ਟੀਕਾਕਰਨ ਮੁਲਤਵੀ ਕੀਤਾ

April 30, 2021 07:56 PM
SehajTimes

ਚੰਡੀਗੜ੍ਹ : ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਜਿਹੜੀ ਪਹਿਲੀ ਮਈ ਨੂੰ ਸ਼ੁਰੂ ਹੋਣੀ ਸੀ। ਇਸ ਤੋਂ ਇਲਾਵਾ ਭਲਕੇ ਸ਼ਨਿਚਰਵਾਰ ਤੋਂ ਪ੍ਰਾਈਵੇਟ ਸਿਹਤ ਸੇਵਾਵਾਂ ਵਿਖੇ ਟੀਕਾਕਰਨ ਮੁਲਤਵੀ ਰਹੇਗਾ।
ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਵੈਕਸੀਨ ਉਪਲੱਬਧ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੀ ਟੀਕਾਕਰਨ ਮੁਹਿੰਮ ਆਪਣੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ਼ੁਰੂ ਨਹੀਂ ਕੀਤੀ ਜਾ ਸਕੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਪ੍ਰਾਈਵੇਟ ਸਿਹਤ ਸੰਸਥਾਵਾਂ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਬਕਾਇਆ ਪਈ ਅਣਵਰਤੀ ਵੈਕਸੀਨ ਭਾਰਤ ਸਰਕਾਰ ਨੂੰ ਵਾਪਸ ਕੀਤੇ ਜਾਣ ਨਾਲ ਇਨ੍ਹਾਂ ਸੰਸਥਾਵਾਂ ਕੋਲ ਭਲਕੇ ਤੋਂ 45 ਸਾਲ ਤੋਂ ਵੱਧ ਵਰਗ ਲਈ ਲਗਾਈ ਜਾਣ ਵਾਲੀ ਖੁਰਾਕ ਨਹੀਂ ਬਚੀ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੇ ਵੀ ਟੀਕਾਕਰਨ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੈਕਸੀਨ ਦਾ ਘਾਟ ਦਾ ਮੁੱਦਾ ਕੇਂਦਰ ਕੋਲ ਉਠਾਇਆ ਹੈ ਕਿਉਂਕਿ ਸਥਿਤੀ ਬਹੁਤ ਨਾਜ਼ੁਕ ਹੈ। ਕੋਵਿਡ ਵੈਕਸੀਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੱਦੀ ਵਰਚੁਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ 2 ਲੱਖ ਖੁਰਾਕਾਂ ਮਿਲੀਆਂ ਸਨ ਪਰ ਇਹ 45 ਸਾਲ ਤੋਂ ਵੱਧ ਉਮਰ ਵਰਗ ਦੀਆਂ ਦੋ ਦਿਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੀ ਨਾਕਾਫੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਹਿਲ ਦੇ ਆਧਾਰ 'ਤੇ 45 ਸਾਲ ਤੋਂ ਵੱਧ ਵਾਲਿਆਂ ਵਾਸਤੇ ਕੇਂਦਰ ਤੋਂ ਵੈਕਸੀਨ ਦੀ ਸਪਲਾਈ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਡਾ. ਗਗਨਦੀਪ ਕੰਗ ਦੇ ਮਾਹਿਰਾਂ ਦੇ ਗਰੁੱਪ ਦੀ ਅੰਤਰਿਮ ਰਿਪੋਰਟ ਦੇ ਆਧਾਰ 'ਤੇ ਤੀਜੇ ਪੜਾਅ ਦੇ ਟੀਕਾਕਰਨ ਦੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਸੀਰਮ ਇੰਸਟੀਚਿਊਟ ਕੋਲ 26 ਅਪਰੈਲ ਨੂੰ 18-45 ਸਾਲ ਉਮਰ ਵਰਗ ਲਈ ਕੋਵੀਸ਼ੀਲਡ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਗਿਆ ਸੀ ਪਰ ਉਨ੍ਹਾਂ ਪਾਸੋਂ ਜਵਾਬ ਆਇਆ ਕਿ ਵੈਕਸੀਨ ਦੀ ਉਪਲੱਬਧਤਾ ਦਾ ਪਤਾ ਚਾਰ ਹਫਤਿਆਂ ਦੇ ਅੰਦਰ ਲੱਗੇਗਾ। ਅੱਗੇ ਦੱਸਿਆ ਗਿਆ ਕਿ ਸੀਰਮ ਇੰਸਟੀਚਿਊਟ ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਅਗਲੇ 3-4 ਮਹੀਨਿਆਂ ਲਈ ਮੰਗ ਦੱਸੀ ਜਾਵੇ ਅਤੇ ਇਸ ਲਈ ਐਡਵਾਂਸ ਭੁਗਤਾਨ ਕਰਨਾ ਹੋਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਨੂੰ ਇਹ ਸਪਲਾਈ ਹਰੇਕ ਮਹੀਨੇ ਪੜਾਵਾਂ ਵਿੱਚ ਮਿਲੇਗੀ।
ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਪ੍ਰਭਾਵਿਤ ਛੇ ਜ਼ਿਲ੍ਹਿਆਂ ਵਿੱਚੋਂ ਮੁਹਾਲੀ, ਜਲੰਧਰ ਤੇ ਲੁਧਿਆਣਾ ਵਿਖੇ ਟੀਕਾਕਰਨ ਲਈ ਚੰਗੇ ਯਤਨ ਕੀਤੇ ਜਾ ਰਹੇ ਹਨ ਜਦੋਂ ਕਿ ਅੰਮ੍ਰਿਤਸਰ, ਬਠਿੰਡਾ ਤੇ ਪਟਿਆਲਾ ਮਿੱਥੇ ਟੀਚਿਆਂ ਤੋਂ ਪਿੱਛੇ ਚੱਲ ਰਹੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਤਿੰਨੇ ਜ਼ਿਲ੍ਹਿਆਂ ਨੂੰ ਯਤਨ ਤੇਜ਼ ਕਰਨ ਲਈ ਆਖਿਆ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ