Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 26 ਮਾਰਚ ਤੋਂ

March 08, 2024 05:10 PM
SehajTimes

ਪਟਿਆਲਾ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 26 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ. 0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ