Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਰਕਾਰੀ ਮਹਿੰਦਰਾ ਕਾਲਜ ਵਿਚ ਸਵੀਪ ਟੀਮ ਵੱਲੋਂ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਕੈਂਪ

March 08, 2024 05:27 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਲਾਨਾ ਅਥਲੈਟਿਕ ਮੀਟ ਦੌਰਾਨ ਸਵੀਪ ਪਟਿਆਲਾ ਵੱਲੋਂ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਅਤੇ ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀ ਸਕੱਤਰ ਸਿੰਘ ਬੱਲ ਨੇ ਸ਼ਿਰਕਤ ਕੀਤੀ। ਕੈਂਪ ਵਿਚ ਕਾਲਜ ਦੇ ਵਿਦਿਆਰਥੀਆ ਨੂੰ ਈਵੀਐਮ ਅਤੇ ਵੀ ਵੀ ਪੈਟ ਮਸ਼ੀਨਾਂ ਸਬੰਧੀ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ। ਕੈਂਪ ਵਿਚਲੇ ਵੋਟਰ ਪ੍ਰਣ ਬੋਰਡ ਅਤੇ ਸੈਲਫੀ ਸਟੈਂਡ ਵਿਦਿਆਰਥੀਆਂ ਲਈ ਆਕਰਸ਼ਨ ਦੇ ਕੇਂਦਰ ਰਹੇ। ਸੰਯੁਕਤ ਮੁੱਖ ਚੋਣ ਅਫ਼ਸਰ ਸ਼੍ਰੀ ਬੱਲ ਨੇ ਵੋਟਰ ਪ੍ਰਣ ਬੋਰਡ ਤੇ ਹਸਤਾਖ਼ਰ ਵੀ ਕੀਤੇ ਅਤੇ ਵਿਦਿਆਰਥੀਆ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨੂੰ ਕਿਹਾ।

ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸਵਿੰਦਰ ਰੇਖੀ ਅਤੇ ਟੀਮ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਵਿਦਿਆਰਥੀ ਵੋਟਰਾਂ ਨੂੰ ਆਉਣ ਵਾਲੀਆ ਲੋਕ ਸਭਾ ਚੋਣਾ ਸਬੰਧੀ ਜਾਣੂ ਕਰਵਾਇਆ ਗਿਆ ਤੇ ਵੋਟਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਵੀ ਪ੍ਰੇਰਤ ਕੀਤਾ ਗਿਆ ਤਾਂ ਜੋ ਘੱਟ ਪ੍ਰਤੀਸ਼ਤ ਵਾਲੇ ਪੋਲਿੰਗ ਬੂਥਾਂ ਦੀ ਵੋਟਰ ਪ੍ਰਤੀਸ਼ਤ ਨੂੰ ਵਧਾਇਆ ਜਾ ਸਕੇ। ਕਾਲਜ ਦੇ ਵਿਦਿਆਰਥੀਆਂ ਵੱਲੋਂ ਸਵੀਪ ਸਬੰਧੀ ਰੰਗੋਲੀ ਵੀ ਇਸ ਸਮੇਂ ਤਿਆਰ ਕੀਤੀ ਗਈ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਅਮਰਜੀਤ ਸਿੰਘ, ਹਲਕੇ ਦੇ ਨੋਡਲ ਅਫ਼ਸਰ ਰੁਪਿੰਦਰ ਸਿੰਘ (ਪਟਿਆਲਾ ਸ਼ਹਿਰੀ), ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਪਟਿਆਲਾ ਮੋਹਿਤ ਕੌਸ਼ਲ, ਸਵੀਪ ਟੀਮ ਦੇ ਬਰਿੰਦਰ ਸਿੰਘ, ਅਵਤਾਰ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਵੀ ਹਾਜ਼ਰ ਰਹੇ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ