Monday, May 20, 2024

Malwa

 ਜ਼ਿਲ੍ਹਾ ਚੋਣ ਅਫਸਰ ਨੇ ਅਗਾਮੀ ਲੋਕ ਸਭਾ ਚੋਣਾਂ ਦੇ ਅਗੇਤੇ ਪ੍ਰਬੰਧਾ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

March 08, 2024 06:35 PM
ਅਸ਼ਵਨੀ ਸੋਢੀ

" ਚੋਣਾਂ ਦਾ ਪਰਵ, ਦੇਸ਼ ਦਾ ਗੋਰਵ"

ਮਾਲੇਰਕੋਟਲਾ  : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਗਾਮੀ ਲੋਕ ਸਭਾ ਚੋਣਾਂ 2024 ਦੌਰਾਨ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਇੰਤਜ਼ਾਮ ਕਰਨ ਸਬੰਧੀ ਸਮੂਹ ਏ.ਆਰ.ਓਜ਼ ਅਤੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ ਉਨ੍ਹਾਂ ਹਦਾਇਤ ਕੀਤੀ ਕਿ ਅਗਾਮੀ ਲੋਕ ਸਭਾ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋ ਜਾਣਾ ਚਾਹੀਦਾ ਹੈ ਤਾਂ ਜੋ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਤੁਰੰਤ ਕੰਮ ਸ਼ੁਰੂ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਉਹ ਆਪਣੇ-ਆਪਣੇ ਵਿਧਾਨ ਸਭਾ ਹਲਕੇ ਅੰਦਰ ਕੰਮ ਕਰਨ ਵਾਲੇ ਸਟਾਫ ਦੀਆਂ ਡਿਊਟੀਆਂ ਲਗਾਉਣ ਲਈ ਲਿਸਟਾਂ ਤਿਆਰ ਕਰ ਲੈਣ ਇਸ ਤੋਂ ਇਲਾਵਾ ਵੱਖ-ਵੱਖ ਟੀਮਾਂ ਗਠਿਤ ਕਰਕੇ ਨੋਡਲ ਅਫ਼ਸਰ ਨਿਯੁਕਤ ਕਰ ਲੈਣ ਤਾਂ ਜੋ ਵੋਟਾਂ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।  ਉਨ੍ਹਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ । ਉਨ੍ਹਾਂ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਗਈਆਂ ਹਦਾਇਤਾਂ ਵਾਲਾ ਕੀਤਾਬਚਾ ਜ਼ਰੂਰ ਪੜ੍ਹ ਲੈਣ ਅਤੇ ਸਮੇਂ-ਸਮੇਂ ਤੇ ਆਉਣ ਵਾਲੀਆਂ ਹਦਾਇਤਾਂ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ। ਉਹਨਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਗਠਿਤ ਕੀਤੀਆਂ ਗਈਆਂ ਟੀਮਾਂ ਦਾ ਇੱਕ ਵਟੱਸਐਪ ਗਰੁੱਪ ਬਣਾਇਆ ਜਾਵੇ ਜਿਸ ਰਾਹੀਂ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਸਮੇਂ-ਸਮੇਂ ਤੇ ਆਪਸ ਵਿੱਚ ਸਾਂਝੀ ਕੀਤੀ ਜਾ ਸਕੇ।ਮੀਟਿੰਗ ਵਿੱਚ ਐਸ.ਡੀ.ਐਮ. ਮਾਲੇਰਕੋਟਲਾ ਅਪਰਨਾ ਐਮ.ਬੀ.,ਐਸ.ਡੀ.ਐਮ.ਅਹਿਮਦਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ,ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ,ਤਹਿਸ਼ੀਲਦਾਰ ਮਾਲੇਰਕੋਟਲਾ ਸ੍ਰੀ ਕਮਲਦੀਪ ਸਿੰਘ,ਨਾਇਬ ਤਹਿਸੀਲਦਾਰ ਸ੍ਰੀ ਪਰਵੀਨ ਕੁਮਾਰ,ਸਵੀਪ ਨੋਡਲ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ, ਸਵੀਪ ਨੋਡਲ ਅਫ਼ਸਰ (ਕਾਲਜ) ਡਾ ਮੁਹੰਮਦ ਇਰਫਾਨ,ਤਹਿਸ਼ੀਲਦਾਰ ਚੋਣਾ ਬ੍ਰਿਜ ਮੋਹਨ ਅਤੇ ਮਨਪ੍ਰੀਤ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ ।

 

Have something to say? Post your comment

 

More in Malwa

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ