Saturday, May 18, 2024

Haryana

ਪੰਚਕੂਲਾ ਅਤੇ ਕਰਨਾਲ ਵਿਚ ਸਿਟੀ ਬੱਸ ਸੇਵਾ ਦੀ ਹੋਈ ਸ਼ੁਰੂਆਤ

March 08, 2024 06:50 PM
SehajTimes

ਇੰਨ੍ਹਾਂ ਬੱਸਾਂ ਵਿਚ ਆਮਜਨਤਾ ਨੁੰ ਸੱਤ ਦਿਨਾਂ ਤਕ ਮੁਫਤ ਯਾਤਰਾ ਦੀ ਸਹੂਲਤ ਮਿਲੇਗੀ - ਮਨੋਹਰ ਲਾਲ

ਪੰਚਕੂਲਾ ਅਤੇ ਕਰਨਾਲ ਲਈ ਇਲੈਕਟ੍ਰਿਕ ਸਿਟੀ ਬੱਸ ਸੇਵਾ ਵਿਚ ਫਿਲਹਾਲ 5-5 ਬੱਸਾਂ ਨੁੰ ਕੀਤਾ ਸ਼ਾਮਿਲ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਪੰਚਕੂਲਾ ਅਤੇ ਕਰਨਾਲ ਦੇ ਲਈ ਇਲੈਕਟ੍ਰਿਕ ਸਿਟੀ ਬੱਸ ਸੇਵਾ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਇਸ ਮੌਕੇ 'ਤੇ ਪਹਿਲਾਂ ਸੱਤ ਦਿਨ ਇਲੈਕਟ੍ਰਿਕ ਸਿਟੀ ਬੱਸ ਸੇਵਾ ਮੁਫਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਪ੍ਰੋਗ੍ਰਾਮ ਨੂੰ ਵਰਚੂਲੀ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੱਜ ਮਹਾਸ਼ਿਵਰਾਤਰੀ ਪਰਵ ਹੈ, ਇਹ ਕੋਸ਼ਿਸ਼ ਕੀਤੀ ਜਾਵੇ ਕਿ ਅੱਜ ਇਲੈਕਟ੍ਰਿਕ ਸਿਟੀ ਬੱਸਾਂ ਸ਼ਹਿਰ ਦੇ ਸ਼ਿਵ ਮੰਦਿਰਾਂ ਦੇ ਕੋਲ ਤੋਂ ਹੋ ਕੇ ਲੰਘਣਗੀਆਂ ਤਾਂ ਜੋ ਸ਼ਰਧਾਲੂਆਂ ਨੂੰ ਵੀ ਇਸ ਦਾ ਫਾਇਦਾ ਮਿਲ ਸਕੇ। ਮੁੱਖ ਮੰਤਰੀ ਨੇ ਪੰਚਕੂਲਾ ਅਤੇ ਕਰਨਾਲ ਦੇ ਲੋਕਾਂ ਨੁੰ ਸਿਟੀ ਬੱਸ ਸੇਵਾ ਸ਼ੁਰੂ ਹੋਣ 'ਤੇ ਸ਼ੁਭਕਾਮਨਾਵਾਂ ਅਤੇ ਵਧਾਈ ਵੀ ਦਿੱਤੀ। ਇਸ ਮੌਕੇ 'ਤੇ ਪੰਚਕੂਲਾ ਤੋਂ ਹਰਿਆਣਾ ਵਿਧਾਨ ਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਅਤੇ ਮੇਅਰ ਸ੍ਰੀ ਕੁਲਭੂਸ਼ਣ ਗੋਇਲ ਅਤੇ ਕਰਨਾਲ ਤੋਂ ਸਾਂਸਦ ਸ੍ਰੀ ਸੰਜੈ ਭਾਇਆ, ਵਿਧਾਇਕ ਸ੍ਰੀ ਰਾਮ ਕੁਮਾਰ ਕਸ਼ਪ ਵੀ ਵਰਚੂਅ ਰਾਹੀਂ ਜੁੜੇ। ਪੰਚਕੂਲਾ ਅਤੇ ਕਰਨਾਲ ਵਿਚ ਫਿਲਹਾਲ ਇਲੈਕਟ੍ਰਿਕ ਸਿਟੀ ਬੱਸ ਸੇਵਾ ਵਿਚ 5-5 ਬੱਸਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਲਦੀ ਹੀ ਹੋਰ ਬੱਸਾਂ ਨੂੰ ਵੀ ਬੇੜੇ ਵਿਚ ਸ਼ਾਮਿਲ ਕੀਤਾ ਜਾਵੇਗਾ। 45 ਸੀਟਰ ਇੰਨ੍ਹਾਂ ਇਲੈਕਟ੍ਰਿਕ ਬੱਸਾਂ ਦੇ ਲਈ ਪਹਿਲੇ 5 ਕਿਲੋਮੀਟਰ ਤਕ ਦੱਸ ਰੁਪਏ ਕਿਰਾਇਆ ਨਿਰਧਾਰਿਤ ਕੀਤਾ ਗਿਆ ਹੈ। ਉਸ ਦੇ ਬਾਅਦ ਹਰ ਤਿੰਨ ਕਿਲੋਮੀਟਰ 'ਤੇ ਕਿਰਾਏ ਵਿਚ 5 ਰੁਪਏ ਦਾ ਵਾਘਾ ਹੋਵੇਗਾ। ਸਿਟੀ ਬੱਸ ਸੇਵਾ ਦਾ ਰੂਟ ਵੀ ਸ਼ਹਿਰ ਦੇ ਲੋਕਾਂ ਦੀ ਮੰਗ ਤੇ ਜਰੂਰਤ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਜਾਵੇਗਾ। ਸ਼ਹਿਰ ਦੇ ਨਾਲ ਲੱਗਦੇ ਕਸਬਿਆਂ ਵਿਚ ਸਿਟੀ ਬੱਸ ਸੇਵਾ ਦਾ ਪੜਾਅਵਾਰ ਢੰਗ ਨਾਲ ਵਿਸਤਾਰ ਕੀਤਾ ਜਾਵੇਗਾ। ਹੁਣ ਤਕ 375 ਬੱਸਾਂ ਖਰੀਦੀ ਗਈਆਂ ਹਨ।

ਸ੍ਰੀ ਮਨੋਹਰ ਲਾਲ ਨੇ ਦਸਿਆ ਕਿ ਇਸ ਤੋਂ ਪਹਿਲਾਂ ਇਹ ਸਹੂਲਤ ਪਾਣੀਪਤ ਅਤੇ ਯਮੁਨਾਨਗਰ ਵਿਚ ਸ਼ੁਰੂ ਕੀਤੀ ਜਾ ਚੁੱਕੀ ਹੈ। ਅੱਜ ਪੰਚਕੂਲਾ ਅਤੇ ਕਰਨਾਲ ਵਿਚ ਇਲੈਕਟ੍ਰਿਕ ਸਿਟੀ ਬੱਸ ਸੇਵਾ ਦੀ ਸ਼ੁਰੂਆਤ ਦੇ ਬਾਅਦ ਅੰਬਾਲਾ, ਸੋਨੀਪਤ, ਰਿਵਾੜੀ, ਰੋਹਤਕ ਅਤੇ ਹਿਸਾਰ ਸਮੇਤ ਪੰਜ ਸ਼ਹਿਰਾਂ ਵਿਚ ਵੀ ਜਲਦੀ ਹੀ ਇਲੈਕਟ੍ਰਿਕ ਸਿਟੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਵਰਨਣਯੋਗ ਹੈ ਕਿ ਮੁੱਖ ਮੰਤਰੀ ਨੇ ਆਪਣੇ ਸਾਲ 2023-24 ਦੇ ਬਜਟ ਭਾਸ਼ਨ ਦੌਰਾਨ ਐਲਾਨ ਕੀਤਾ ਸੀ ਕਿ ਸੂਬੇ ਦੇ 9 ਨਗਰ ਨਿਗਮਾਂ ਅਤੇ ਰਿਵਾੜੀ ਸ਼ਹਿਰ ਵਿਚ ਸਿਟੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਵਿਚ ਰੋਡਵੇਜ ਦੇ ਬੇੜੇ ਨੂੰ 3083 ਤੋਂ ਵਧਾ ਕੇ 4651 ਕੀਤਾ ਗਿਆ ਹੈ। ਨਾਲ ਹੀ ਕਿਲੋਮੀਟਰ ਸਕੀਮ ਤਹਿਤ 562 ਬੱਸਾਂ ਚਲਾਈ ਜਾ ਰਹੀਆਂ ਹਨ। ਨਵੀਂ ਲਾਂਚ ਕੀਤੀ ਗਈਆਂ ਇਲੈਕਟ੍ਰਿਕ ਬੱਸ ਸੇਵਾ ਇਕ ਜੀਰੋ-ਉਤਸਰਜਨ ਵਾਹਨ ਹਨ ਜਿਸ ਦੇ ਆਪਣੇ ਸੰਚਾਲਨ ਦੇ 10 ਸਾਲਾਂ ਵਿਚ ਲਗਭਗ 4,20,000 ਲੀਟਰ ਡੀਜਲ ਦੀ ਬਚੱਤ ਹੋਵੇਗੀ। ਇਸ ਤੋਂ ਨਾ ਸਿਰਫ ਸੂਬੇ ਦੇ ਲੋਕਾਂ ਦੇ ਸਰਲ ਟ੍ਰਾਂਸਪੋਰਟ ਦਾ ਲਾਭ ਮਿਲੇਗਾ ਸਗੋ ਵਾਤਾਵਰਣ ਪ੍ਰਦੂਸ਼ਣ ਨੂੰ ਵੀ ਘੱਟ ਕਰਨ ਵਿਚ ਮਦਦ ਮਿਲੇਗੀ। ਇਹ ਬੱਸਾਂ ਤੇਜੀ ਨਾਲ ਚਾਰਜ ਹੋਣ ਵਾਲੀ ਲਿਥਿਅਮ -ਆਇਨ ਬੈਟਰੀ ਵੱਲੋਂ ਸੰਚਾਲਿਤ ਹਨ ਅਤੇ ਰਿਅਲ ਟਾਇਮ ਪੈਸੇਂਜਰ ਇੰਫਾਰਮੇਸ਼ਨ ਸਿਸਟਮ (ਪੀਆਈਐਸ), ਐਮਰਜੈਂਸੀ ਸਥਿਤੀ ਦੇ ਲਈ ਪੈਨਿਕ ਬਟਨ, ਵਾਹਨ ਸਥਾਨ ਅਤੇ ਟ੍ਰੇਕਿੰਗ ਸਿਸਟਮ, ਸੀਸੀਟੀਵੀ ਕੈਮਰੇ, ਪਬਲਿਕ ਏਡਰੈਸ ਸਿਸਟਮ, ਸਟਾਪ ਰਿਕਵੇਸਟ ਬਟਨ, ਫਾਇਰ ਡਿਟੇਕਸ਼ਨ ਅਤੇ ਅਲਾਰਮ ਵਰਗੀ ਸਾਰੇ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਲੈਕਟ੍ਰਿਕ ਬੱਸ ਨਿਰਮਾਤਾ ਜੇਬੀਐਮ ਆਟੋ ਵੱਲੋਂ ਇੰਨ੍ਹਾਂ ਬੱਸਾਂ ਦੀ ਆਪੂਰਤੀ ਕੀਤੀ ਗਈ ਹੈ। ਅੱਤ ਅਧੁਨਿਕ ਏਅਰ ਕੰਡੀਸ਼ਨ ਇਲੈਕਟ੍ਰਿਕ ਬੱਸਾਂ ਦੇ ਬੇੜੇ ਦੇ ਨਾਲ, 12 ਸਾਲਾਂ ਤੋਂ ਵੱਧ ਸਮੇਂ ਦੀ 2450 ਕਰੋੜ ਰੁਪਏ ਦੀ ਇਹ ਪਰਿਯੋਜਨਾ ਪ੍ਰਦੂਸ਼ਣ ਰਹਿਤ ਵਾਤਾਵਰਣ ਦੀ ਦਿਸ਼ਾ ਵਿਚ ਇਕ ਵੱਡਾ ਕਦਮ ਹੈ। ਇਸ ਮੌਕੇ 'ਤੇ ਟ੍ਰਾਂਸਪੋਰਟ ਵਿਭਾਗ ਦੇ ਪ੍ਰਧਾਨ ਸਕੱਤਰ ਨਵਦੀਪ ਵਿਰਕ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Haryana

ACB ਦੀ ਟੀਮ ਨੇ ਜੇਈ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਕੀਤਾ ਗਿਰਫਤਾਰ

ਹਰਿਆਣਾ ਵਿਚ ਸਰਵਿਸ ਵੋਟਰ ਦੀ ਗਿਣਤੀ 1 ਲੱਖ 11 ਹਜਾਰ ਤੋਂ ਹੈ ਵੱਧ : ਅਨੁਰਾਗ ਅਗਰਵਾਲ

ਰਾਜਨੀਤਿਕ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਅਧਰਾਧਿਕ ਰਿਕਾਰਡ ਕਰਨ ਪਬਲਿਕ : ਚੋਣ ਅਧਿਕਾਰੀ

ਵਾਤਾਵਰਣ ਅਤੇ ਭੂਮੀ ਸੁਰੱਖਿਆ ਲਈ ਪੌਧਾਰੋਪਣ ਜਰੂਰੀ

ਹਰਿਆਣਾ ਵਿਚ ਜਬਤ ਕੀਤੀ ਗਈ 11.50 ਕਰੋੜ ਰੁਪਏ ਦੀ ਨਗਦੀ

ਹਰਿਆਣਾ ਕੈਬਨਿਟ ਨੇ ਹਰਿਆਣਾ ਪੁਲਿਸ ਜਿਲ੍ਹਾ (ਆਮ ਕਾਡਰ) ਵਿਚ ਭਾਰਤੀ ਰਿਜਰਵ ਬਟਾਲਿਅਨ ਦੇ ਪੁਲਿਸ ਪਰਸੋਨਲਸ ਦਾ ਮਰਜ ਨਿਯਮ, 2024 ਨੂੰ ਦਿੱਤੀ ਮੰਜੂਰੀ

ਇਗਨੂੰ ਵਿਚ ਜੁਲਾਈ 2024 ਸੈਸ਼ਨ ਲਈ ਦਾਖਲਾ ਸ਼ੁਰੂ

ਸੂਬੇ ਵਿਚ ਲੋਕਸਭਾ ਚੋਣ ਵਿਚ 20031 ਚੋਣ ਕੇਂਦਰਾਂ ਦੀ ਕੀਤੀ ਜਾਵੇਗੀ ਵੈਬਕਾਸਟਿੰਗ : ਅਨੁਰਾਗ ਅਗਰਵਾਲ

ਜਿਲ੍ਹਾ ਚੋਣ ਆਈਕਨ ਦੇ ਸੈਲਫੀ ਪੁਆਇੰਟ ਵੋਟਰਾਂ ਨੂੰ ਕਰ ਰਹੇ ਹਨ ਆਕਰਸ਼ਿਤ : ਅਨੁਰਾਗ ਅਗਰਵਾਲ

ਪੁਲਿਸ ਮਹਾਨਿਦੇਸ਼ਕ ਸ਼ਤਰੁਜੀਤ ਕਪੂਰ ਦੀ ਅਗਵਾਈ ਹੇਠ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਪ੍ਰਬੰਧਿਤ