Monday, January 05, 2026
BREAKING NEWS

Chandigarh

ਵਿੱਤੀ ਸਾਲ 2023-24 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਹੋਇਆ ਚੌਖਾ ਵਾਧਾ : ਜਿੰਪਾ

March 08, 2024 08:20 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ  ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। 
 
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੇ ਫਰਵਰੀ ਮਹੀਨੇ ਤੱਕ ਖਜ਼ਾਨੇ ਵਿੱਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਮਹੀਨੇ ਦੀ ਆਮਦਨ ਇਸ ਵਿੱਚ ਹਾਲੇ ਜੁੜਨੀ ਹੈ। ਵਿੱਤੀ ਸਾਲ 2022-23 ਵਿੱਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2021-22 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ। 
 
ਜਿੰਪਾ ਨੇ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਓਸੀ ਦੇ ਸ਼ਰਤ ਹਟਾ ਦਿੱਤੀ ਹੈ।  ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। 
 
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 'ਤੇ ਦਰਜ ਕਰਵਾ ਸਕਦੇ ਹਨ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ