Monday, May 20, 2024

Malwa

Manakpur Kaler ਵਿਖੇ MLA Kulwant Singh ਨੇ library ਦੀ ਉਸਾਰੀ ਦੀ ਕੀਤੀ ਸ਼ੁਰੂਆਤ

March 09, 2024 11:00 AM
SehajTimes
ਲਾਇਬਰੇਰੀ ਉਸਾਰੀ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਪੰਚਾਇਤ ਦੇ ਖਾਤੇ ’ਚ ਤਬਦੀਲ
 
ਮੋਹਾਲੀ : ਐਮ ਐਲ ਏ ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਮਾਣਕਪੁਰ ਕਲਰ ਵਿਖੇ ਬਣਨ ਵਾਲੀ ਲਾਇਬਰੇਰੀ ਦੀ ਉਸਾਰੀ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਗਿਆਨ ਦਾ ਦੀਵਾ ਬਾਲਣ ਲਈ ਪੰਜਾਬ ’ਚ ਲਾਇਬਰੇਰੀਆਂ ਸਥਾਪਤ ਕਰਨ ਲਈ ਯਤਨਸ਼ੀਲ ਹੈ, ਜਿਸ ਦਾ ਉਦੇਸ਼ ਬੱਚਿਆਂ ਅਤੇ ਨੌਜੁਆਨਾਂ ਨੂੰ ਮਿਆਰੀ ਸਾਹਿਤ ਅਤੇ ਕਿਤਾਬਾਂ ਮੁਹੱਈਆ ਕਰਵਾ ਕੇ, ਉਨ੍ਹਾਂ ’ਚ ਸੁਹਜਾਤਮਕ ਅਤੇ ਸੂਝ ਵਾਲੀ ਬਿਰਤੀ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲਾਇਬਰੇਰੀਆਂ ਸਾਡੀ ਸੋਚ ਨੂੰ ਬਦਲਣ ਦੇ ਸਮਰੱਥ ਹੁੰਦੀਆਂ ਹਨ ਕਿਉਂ ਜੋ ਕਿਤਾਬਾਂ ਪੜ੍ਹ ਕੇ ਸਾਡੇ ’ਚ ਤਰਕ ਕਰਨ ਦੀ ਸ਼ਕਤੀ ਆਉਂਦੀ ਹੈ ਅਤੇ ਅਸੀਂ ਭਲੇ-ਬੁਰੇ ਨੂੰ ਸਮਝਣ ਦੇ ਸਮਰੱਥ ਹੋ ਜਾਂਦੇ ਹਾਂ। ਇਸ ਤੋਂ ਵੀ ਅੱਗੇ ਕਿਤਾਬਾਂ ਅਤੇ ਸਾਹਿਤ ਸਾਨੂੰ ਆਪਣੇ ਖਿੱਤੇ ਦੇ ਨਾਲ-ਨਾਲ ਦੂਸਰੀਆਂ ਸਭਿਆਤਾਵਾਂ, ਸਭਿਆਚਾਰਾਂ ਅਤੇ ਦੇਸ਼ਾਂ ਬਾਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾ ਕੇ ਸਾਡੀ ਸੋਚ ਦੇ ਦਾਇਰੇ ਨੂੰ ਵੀ ਵਿਸ਼ਾਲ ਕਰਦੀਆਂ ਹਨ।
 
 
ਵਿਧਾਇਕ ਕੁਲਵੰਤ ਸਿੰਘ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ ਬਣਨ ਵਾਲੀਆਂ 12 ਲਾਇਬਰੇਰੀਆਂ ’ਚੋਂ 6 ਮੋਹਾਲੀ (ਐਸ ਏ ਐਸ ਨਗਰ) ਹਲਕੇ ’ਚ ਬਣ ਰਹੀਆਂ ਹਨ, ਜਿਨ੍ਹਾਂ ਦੀ ਉਸਾਰੀ ’ਤੇ 30 ਲੱਖ ਰੁਪਏ ਪ੍ਰਤੀ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਇਹ ਲਾਇਬਰੇਰੀਆਂ ਜਿੱਥੇ ਸ਼ਾਂਤ ਮਾਹੌਲ ਪ੍ਰਦਾਨ ਕਰਨਗੀਆਂ ਉੱਥੇ ਪੂਰੀਆਂ ਸਹੂਲਤਾਂ ਨਾਲ ਵੀ ਲੈੱਸ ਹੋਣਗੀਆਂ। ਉਨ੍ਹਾਂ ਦੱਸਿਆ ਕਿ ਲਾਇਬਰੇਰੀ ਉਸਾਰੀ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਪਿੰਡ ਦੀ ਪੰਚਾਇਤ ਦੇ ਖਾਤੇ ’ਚ ਆਨਲਾਈਨ ਤਬਦੀਲ ਕਰ ਦਿੱਤੇ ਗਏ ਹਨ।  ਉਨ੍ਹਾਂ ਕਿਹਾ ਕਿ ਇਸ ਲਾਈਬਰੇਰੀ ਦੇ ਵਿੱਚ ਕਿਤਾਬਾਂ, ਮੈਗਜ਼ੀਨ, ਅਖਬਾਰ ਅਤੇ ਹੋਰ ਪੜ੍ਹਨ ਯੋਗ ਸਮਗਰੀ ਉਪਲਬਧ ਕਰਵਾਈ ਜਾਵੇਗੀ ਤਾਂ ਜੋ ਨੌਜਵਾਨ ਤਬਕਾ ਨਸ਼ਿਆਂ ਅਤੇ  ਗਲਤ ਸੰਗਤ ਵਿੱਚ ਪੈਣ ਦੀ ਬਜਾਏ ਆਪਣੇ ਹੱਥਾਂ ਵਿੱਚ ਕਿਤਾਬ ਫੜ ਕੇ ਆਪਣੇ ਗਿਆਨ ਵਿੱਚ ਵਾਧਾ ਕਰ ਸਕੇ ਅਤੇ ਬਜ਼ੁਰਗ ਆਪਣਾ ਸਮਾਂ ਲਾਇਬਰੇਰੀ ਵਿੱਚ ਸਹਿਜੇ ਹੀ  ਬਿਤਾ  ਸਕਣ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੱਗੇ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਸਕੂਲਾਂ ਦੀ ਚਾਰ-ਦੀਵਾਰੀ ਬਣਾਏ ਜਾਣ ਦੇ ਲਈ 200 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ ਇਹਨਾਂ ਸਕੂਲਾਂ ਦੀ ਪਛਾਣ ਵੀ ਕਰ ਲਈ ਗਈ ਹੈ ਅਤੇ ਬਹੁਤੇ ਸਕੂਲਾਂ ਦੀ ਚਾਰ ਦੀਵਾਰੀਆਂ ਬਣਨੀਆਂ ਸ਼ੁਰੂ ਹੋ ਚੁੱਕੀਆਂ ਹਨ।
 
 
 
ਉਹਨਾਂ ਕਿਹਾ ਕਿ ਮੋਹਾਲੀ ਹਲਕੇ ਵਿੱਚ 8 ਮੁਹੱਲਾ ਕਲੀਨਿਕ ਖੁੱਲ੍ਹ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਨੇਟਾ ਅਤੇ ਹੋਰ ਥਾਂਈਂ ਵੀ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਵਿੱਚ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਨਾਂ ਕਿਸੇ ਭੇਦ-ਭਾਵ ਦੇ ਪਹਿਲਾਂ ਹੀ ਜਾਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਬਣਨ ਨੂੰ ਦੋ ਸਾਲ ਦਾ ਸਮਾਂ ਪੂਰਾ ਹੋਣਾ ਹੈ, ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਲਗਭਗ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ’ਤੇ ਪਿੰਡ ਮਾਣਕਪੁਰ ਕਲਰ ਵਿਖੇ ਹੋਏ ਸੰਖੇਪ ਪਰੰਤੂ ਪ੍ਰਭਾਵਸ਼ਾਲੀ ਸਮਾਗਮ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਹਰਪਾਲ ਸਿੰਘ ਚੰਨਾ, ਹਰਮੇਸ਼ ਹਰਮੇਸ਼ ਸਿੰਘ  ਕੁੰਭੜਾ, ਮਿੱਠੂ ਸਰਪੰਚ, ਗੱਬਰ ਮੌਲੀ, ਗੱਬਰ ਮੌਲੀ, ਡਾਕਟਰ ਕੁਲਦੀਪ ਸਿੰਘ,  ਅਵਤਾਰ ਸਿੰਘ ਝਾਂਮਪੁਰ, ਰਵਿੰਦਰ ਸਿੰਘ ਬਲਾਕ ਪ੍ਰਧਾਨ, ਮੁਖਤਿਆਰ ਸਿੰਘ ਬਲਾਕ ਪ੍ਰਧਾਨ, ਜਗਦੀਸ਼ ਸਿੰਘ ਜੱਗੀ, ਟਹਿਲ ਸਿੰਘ,
ਰਾਜਵੀਰ ਸਿੰਘ ਪੰਚ, ਗੁਰਤੇਜ ਸਿੰਘ ਹਾਜ਼ਰ ਸਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ