Monday, May 20, 2024

Chandigarh

MLA Kulwant Singh ਵੱਲੋਂ Siau ਵਿਖੇ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ

March 09, 2024 11:22 AM
SehajTimes
ਔਰਤਾਂ ਨੂੰ ਘਰ ਬੈਠੇ ਜਲਦੀ ਹੀ ਮਿਲਣਾ ਸ਼ੁਰੂ ਹੋਵੇ ਹੋ ਜਾਵੇਗਾ ਇੱਕ ਹਜ਼ਾਰ ਰੁਪਏ : ਕੁਲਵੰਤ ਸਿੰਘ
 
ਮੋਹਾਲੀ : ਅੱਜ ਪਿੰਡ ਸਿਆਉ ਵਿਖੇ 5.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਤੱਕ ਮੋਹਾਲੀ ਬਲਾਕ ਵਿਖੇ ਇਸ ਤਰ੍ਹਾਂ ਦੇ ਯੂਨਿਟ 19 ਪਿੰਡਾਂ ਵਿੱਚ ਲਗਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਯੂਨਿਟ ਹੋਰ ਪਿੰਡਾਂ ਵਿੱਚ ਵੀ ਲਗਾਏ ਜਾਣਗੇ। ਉਹਨਾਂ ਕਿਹਾ ਕਿ ਇਸ ਯੂਨਿਟ ਦੇ ਲੱਗਣ ਨਾਲ ਪਿੰਡ ਵਿੱਚ ਕੂੜੇ ਦੀ ਸਾਂਭ -ਸੰਭਾਲ ਦੀ ਸਮੱਸਿਆ ਦੂਰ ਹੋ ਜਾਵੇਗੀ, ਕਿਉਂਕਿ ਪਿੰਡ ਦੇ ਹਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰਕੇ ਇਸ ਯੂਨਿਟ ਤੱਕ ਪਹੁੰਚਾਇਆ ਜਾਵੇਗਾ, ਜਿੱਥੇ ਕੰਪੋਸਟਿੰਗ ਵਿਧੀ ਰਾਹੀਂ ਖਾਦ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਘਰਾਂ ਤੋਂ ਕੂੜਾ ਚੁੱਕ ਕੇ ਇਸ ਯੂਨਿਟ ਤੱਕ ਪਹੁੰਚਾਉਣ ਲਈ ਰਹੇੜੀਆਂ, ਡਸਟਬਿਨ ਅਤੇ ਹੋਰ ਪ੍ਰਬੰਧ ਵੀ ਕੀਤੇ ਜਾ ਰਹੇ ਹਨ ।
 
 
 
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਹੁਣ ਤੱਕ 42 ਹਜ਼ਾਰ 900 ਤੋਂ ਵੀ ਵੱਧ ਮੁਲਾਜ਼ਮ ਵੱਖ-ਵੱਖ ਵਿਭਾਗਾਂ ਦੇ ਵਿੱਚ ਭਰਤੀ ਕੀਤੇ ਜਾ ਚੁੱਕੇ ਹਨ। ਉੁਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੀ ਤਰਜ਼ ’ਤੇ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ  ਉਹਨਾਂ ਦੇ ਅਕਾੳੂਂਟ ਵਿੱਚ ਪੁੱਜ ਜਾਇਆ ਕਰਨਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਕੁਝ ਕਿਹਾ ਜਾਂਦਾ ਹੈ ਉਹ ਪੂਰਾ ਵੀ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਲਈ ਪੰਜਾਬ ਭਰ ਦੇ ਵਿੱਚ ਖੇਡਾਂ ਦੇ ਪ੍ਰਤੀ ਉਹਨਾਂ ਦਾ ਰੁਝਾਨ ਵਧਾਉਣ ਦੇ ਲਈ ਸਾਜ਼ਗਾਰ ਮਾਹੌਲ ਤਿਆਰ ਕੀਤਾ ਜਾ ਚੁੱਕਾ ਹੈ। ਹਰ ਪਿੰਡ ਅਤੇ ਸ਼ਹਿਰ ਵਿੱਚ  ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਇਹਨਾਂ ਦੇ ਵਿੱਚ ਲੋੜੀਂਦਾ ਖੇਡਾਂ ਦਾ ਸਮਾਨ ਵੀ  ਖਿਡਾਰੀਆਂ ਨੂੰ ਉਪਲਬਧ ਕਰਵਾਇਆ ਜਾਂਦਾ ਹੈ।
 
 
 
ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਸਲ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਿਆ ਜਾ  ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ-ਜੋ ਵੀ ਵਾਅਦੇ ਲੰਘੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਦੀ ਕਚਹਿਰੀ ਵਿੱਚ ਕੀਤੇ ਗਏ ਸਨ, ਉਹਨਾਂ ਸਾਰੇ ਵਾਅਦਿਆਂ ਅਤੇ ਗਰੰਟੀਆਂ ਨੂੰ ਦੋ ਸਾਲ ਪੂਰਾ ਹੋਣ ਦੇ ਵਕਫ਼ੇ ਵਿੱਚ ਹੀ ਪੂਰਾ ਕਰ ਲਿਆ ਗਿਆ। ਇਸ ਮੌਕੇ ’ਤੇ ਐਸ.ਡੀ.ਐਮ. ਦੀਪਾਂਕਰ ਗਰਗ, ਨਾਇਬ ਤਹਸੀਲਦਾਰ ਅਮਰਪ੍ਰੀਤ ਸਿੰਘ, ਜੇ.ਈ.ਜਸਪਾਲ ਮਸੀਹ, ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਸਮਾਣਾ, ਰਾਜਿੰਦਰ ਸਿੰਘ,  ਯਾਦਵਿੰਦਰ ਸਿੰਘ ਲਾਡੀ, ਮੰਗਲ ਸਿੰਘ ਸਰਪੰਚ,  ਹਰਨੇਕ ਸਿੰਘ, ਅਵਤਾਰ ਸਿੰਘ ਮੌਲੀ,  ਮੁਖਤਿਆਰ ਸਿੰਘ ਬਲਾਕ ਪ੍ਰਧਾਨ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਭੜਾ, ਮਿੱਠੂ ਸਰਪੰਚ, ਗੱਬਰ ਮੌਲੀ, ਡਾਕਟਰ ਕੁਲਦੀਪ ਸਿੰਘ ਅਤੇ ਅਵਤਾਰ ਸਿੰਘ ਝਾਂਮਪੁਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ