Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਯੂਨੀਵਰਸਿਟੀ ਨੇ ਐਡਹਾਕ ਅਧਿਆਪਕਾਂ ਦਾ ਪੁੱਟਾ ਇਲੈਕਸ਼ਨ ਲਈ ਵੋਟ ਪਾਉਣ ਦਾ ਅਧਿਕਾਰ ਖੋਹਿਆ

September 15, 2020 08:05 PM
Surjeet Singh Talwandi

ਪਟਿਆਲਾ : ਵਾਈਸ-ਚਾਂਸਲਰ ਦੇ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਦਾ ਸੰਘਰਸ਼ ਲਗਾਤਾਰ ਅੱਜ 41ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ। ਇਹ ਸੰਘਰਸ਼ ਜੁਆਇੰਟ ਐਕਸ਼ਨ ਕਮੇਟੀ ਵਲੋਂ ਚਾਰ ਮੁੱਦੇ ਤਨਖਾਹ, ਪੈਨਸ਼ਨਾਂ ਦਾ ਸਮੇਂ ਸਿਰ ਭੁਗਤਾਨ ਕਰਨਾ, ਯੂਨੀਵਰਸਿਟੀ ਨੂੰ ਵਿੱਤੀ ਸਹਾਇਤਾ ਅਤੇ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਕਾਇਮ ਰੱਖਣ ਲਈ ਕੀਤਾ ਜਾ ਰਿਹਾ ਹੈ। ਜੁਆਇੰਟ ਐਕਸ਼ਨ ਕਮੇਟੀ ਦੇ ਇਸ ਸੰਘਰਸ਼ ਵਿਚ ਪ੍ਰੋਗਰੈਸਿਵ ਟੀਚਰਜ ਅਲਾਇਸ ਦੇ
ਪ੍ਰਤਿਨੀਧੀਆਂ ਨੇ ਯੂਨੀਵਰਸਿਟੀ ਅਥਾਰਟੀ ਦੀ ਕਰੜੇ ਸ਼ਬਦਾਂ ਵਿਚ ਆਲੋਚਨਾ ਕੀਤੀ ਅਤੇ ਕਿਹਾ ਕਿ ਯੂਨੀਵਰਸਿਟੀ ਨੇ ਐਡਹਾਕ ਅਧਿਆਪਕਾਂ ਦਾ ਪੁੱਟਾ ਇਲੈਕਸ਼ਨ ਲਈ ਵੋਟ ਪਾਉਣ ਦਾ ਅਧਿਕਾਰ ਖੋਹ ਲਿਆ ਹੈ ਜਿਸਦੀ ਜ਼ਿੰਮੇਵਾਰ ਮੌਜੂਦਾ ਪ੍ਰਧਾਨ ਅਤੇ ਸਕੱਤਰ ਪੁੱਟਾ ਹਨ ਕਿਉਕਿ ਉਹਨਾਂ ਨੇ ਯੂਨੀਵਰਸਿਟੀ ਦੇ ਇਸ ਫੈਸਲੇ ਦਾ ਕੋਈ ਵੀ ਵਿਰੋਧ ਨਹੀਂ ਕੀਤਾ। ਇਥੇ ਦੱਸਣਯੋਗ ਹੈ ਕਿ ਯੂਨੀਵਰਸਿਟੀ ਵਿਚ ਐਡਹਾਕ ਅਧਿਆਪਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਸੀ
ਜੋ ਕਿ ਯੂਨੀਵਰਸਿਟੀ ਨੇ ਇਸ ਅਧਿਕਾਰਾ ਨੂੰ ਖ਼ਤਮ ਕਰ ਦਿੱਤਾ ਹੈ। ਜੁਆਇੰਟ ਐਕਸ਼ਨ ਕਮੇਟੀ ਨੇ ਐਡਹਾਕ ਅਧਿਆਪਕਾਂ ਨਾਲ ਹਮਦਰਦੀ ਜਤਾਉਂਦੇ ਹੋਏ ਕਿਹਾ ਕਿ ਜੁਆਇੰਟ ਐਕਸ਼ਨ ਕਮੇਟੀ ਐਡਹਾਕ ਅਧਿਆਪਕਾਂ ਨੂੰ ਵੋਟ ਦਾ ਅਧਿਕਾਰ ਦਿਵਾਉਣ ਲਈ ਸੰਘਰਸ਼ ਕਰੇਗੀ। ਜੁਆਇੰਟ ਐਕਸ਼ਨ ਕਮੇਟੀ  ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਦੀ ਆਲੋਚਨਾ ਕੀਤੀ ਅਤੇ ਕਿਹਾ ਯੂਨੀਵਰਸਿਟੀ ਪ੍ਰਸ਼ਾਸ਼ਨ ਤੇ ਸਰਕਾਰ ਮੌਜੂਦਾ ਵਿੱਤੀ ਸੰਕਟ ਨੂੰ ਹੱਲ ਕਰਨ ਲਈ ਕੋਈ ਵੀ ਤਾਲਮੇਲ ਜਾਂ ਕੋਈ ਉਪਰਾਲਾ ਨਹੀਂ ਕਰ ਰਹੇ। ਜੁਆਇੰਟ ਐਕਸ਼ਨ ਕਮੇਟੀ ਅੱਗੇ ਆਖਿਆ ਕਿ ਇਨਾਂ ਸਾਰਿਆਂ ਮਸਲਿਆਂ ਦੇ ਹੱਲ ਲਈ ਜਿਵੇਂ ਤਨਖਾਹ, ਪੈਨਸ਼ਨ, ਖੁਦਮੁਖਤਿਆਰੀ, ਅਧਿਆਪਕਾਂ ਅਤੇ ਕਰਮਚਾਰੀਆਂ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੇਗੀ। ਉਹਨਾਂ ਆਖਿਆ ਆਉਣ ਵਾਲੇ ਸਮੇਂ ਵਿਚ ਜੁਆਇੰਟ ਐਕਸ਼ਨ ਕਮੇਟੀ ਇਹ ਸੰਘਰਸ਼ ਬਦਲਵੇ ਰੂਪਾਂ ਵਿਚ ਹੋਰ ਵੀ ਤਿੱਖਾ ਕੀਤਾ ਜਾਵੇਗਾ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ