Monday, April 29, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Malwa

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ

March 11, 2024 11:19 AM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੁਰਦਾ ਪਸ਼ੂ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) ਤੇ ਹੀ ਸੁੱਟਿਆ ਜਾਵੇ। ਇਹ ਹੁਕਮ 8 ਮਈ 2024 ਤੱਕ ਲਾਗੂ ਰਹਿਣਗੇ।
ਹੁਕਮਾਂ 'ਚ ਕਿਹਾ ਗਿਆ ਹੈ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਆਪਣੇ ਪਾਲਤੂ ਜਾਨਵਰਾਂ/ਪਸ਼ੂ ਦੀ ਮੌਤ ਹੋਣ ਉਪਰੰਤ ਮੁਰਦਾ ਪਸ਼ੂ/ਜਾਨਵਰ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) 'ਤੇ ਸੁੱਟਣ ਦੀ ਥਾਂ 'ਤੇ ਅਣ ਅਧਿਕਾਰਤ (ਜਨਤਕ/ਰਿਹਾਇਸ਼ੀ) ਸਥਾਨਾਂ ਦੇ ਨਜਦੀਕ ਸੁੱਟ ਦਿੱਤਾ ਜਾਂਦਾ ਹੈ। ਅਜਿਹਾ ਕਰਨ ਨਾਲ ਉਸ ਸਥਾਨ ਦੇ ਆਲੇ ਦੁਆਲੇ ਬਦਬੂ ਅਤੇ ਗੰਦਗੀ ਫੈਲਦੀ ਹੈ ਅਤੇ ਬਿਮਾਰੀ ਫੈਲਣ ਦਾ ਵੀ ਡਰ ਰਹਿੰਦਾ ਹੈ। ਇਸ ਲਈ ਆਮ ਪਬਲਿਕ ਦੇ ਜਾਨੀ ਮਾਲੀ ਨੁਕਸਾਨ ਅਤੇ ਅਸੁਵਿਧਾ ਨੂੰ ਦੇਖਦੇ ਹੋਏ ਸਖਤ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ। ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Have something to say? Post your comment

 

More in Malwa

ਲੋਕ ਸਭਾ ਚੋਣਾਂ ਲਈ ਮਾਸਟਰ ਟਰੇਨਰਾਂ ਤੇ ਸੈਕਟਰ ਅਫ਼ਸਰਾਂ ਦੀ ਹੋਈ ਟ੍ਰੇਨਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਕਰਵਾਇਆ ਪ੍ਰੋ. ਐੱਮ. ਐੱਲ. ਰੈਨਾ ਨਾਲ ਰੂ-ਬ-ਰੂ

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲ

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ