Sunday, November 02, 2025

Chandigarh

ਕੌਮਾਂਤਰੀ ਮਹਿਲਾ ਦਿਵਸ ’ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਕਾਰੀ ਕਾਲਜ ਵਿਖੇ ਸਮਾਗਮ

March 11, 2024 11:39 AM
SehajTimes
ਮੋਹਾਲੀ : ਕੌਮਾਂਤਰੀ ਮਹਿਲਾ ਦਿਵਸ ਮੌਕੇ ਸਮਾਜ ਅਤੇ ਵਿਸ਼ਵ ਨੂੰ ਮਹਿਲਾਵਾਂ ਦੀ ਦੇੇਣ ਨੂੰ ਯਾਦ ਕਰਦਿਆਂ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫ਼ੇਜ਼-6, ਮੋਹਾਲੀ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮਾਗਮ ਕੀਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਵੱਲੋਂ ਇਸ ਮੌਕੇ ਮਹਿਲਾ ਸਸ਼ਕਤੀਕਰਣ, ਭਰੂਣ ਹੱਤਿਆ ਅਤੇ ਮਹਿਲਾਵਾਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਿਸ਼ੋਰ ਉਮਰ ਦੀਆਂ ਲੜਕੀਆਂ, ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਲਈ ਚਲਾਈਆਂ ਜਾਂਦੀਆਂ ਵੱਖ-ਵੱਖ ਯੋਜਨਾਵਾਂ ਦਾ ਵਰਨਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਹਿਲਾਵਾਂ ਅੱਜ ਅਬਲਾਵਾਂ ਨਹੀਂ ਸਗੋਂ ਸਮਾਜ ਅਤੇ ਵਿਸ਼ਵ ਦੇ ਹਰ ਖੇਤਰ ’ਚ ਮੋਹਰੀ ਰੋਲ ਨਿਭਾਅ ਰਹੀਆਂ ਹਨ। 
 
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਨਟਾਲ ਨੇ ਇਸ ਮੌਕੇ ਆਖਿਆ ਕਿ ਮਹਿਲਾਵਾਂ ਦੇਸ਼ ਦੇ ਲੋਕਤੰਤਰੀ ਢਾਂਚੇ  ਦਾ ਅਹਿਮ ਅੰਗ ਹੋਣ ਦਾ ਆਪਣਾ ਰੋਲ ਅਗਲੇ ਦਿਨਾਂ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਬਹੁਤ ਹੀ ਸ਼ਕਤੀਸ਼ਾਲੀ ਢੰਗ ਨਾਲ ਨਿਭਾਅ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਚੋਣਾਂ ਦੌਰਾਨ ਆਪਣੇ ਮਨਪਸੰਦ ਉਮੀਦਵਾਰਾਂ ਨੂੰ ਮਤਦਾਨ ਕਰਕੇ ਦੇਸ਼ ’ਚ ਅਗਲੀ ਸਰਕਾਰ ਦੇ ਗਠਨ ਦਾ ਮਹਤੱਵਪੂਰਣ ਫ਼ੈਸਲਾ ਲੈਣ ਦੇ ਸਮਰੱਥ ਹਨ, ਇਸ ਲਈ ਉਨ੍ਹਾਂ ਨੂੰ ਆਪਣੇ ਹੋਰ ਕੰਮਾਂ ਅਤੇ ਜ਼ਿੰਮੇਂਵਾਰੀਆਂ ਦੇ ਨਾਲ ਦੇਸ਼ ਦੇ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਂਵਾਰੀ ਨੂੰ ਵੀ ਯਾਦ ਰੱਖਣਾ ਪਵੇਗਾ।
ਸਮਾਗਮ ਦੌਰਾਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੀਆਂ ਵਿਦਿਆਰਥਣਾਂ ਜਿਨ੍ਹਾਂ ਨੇ ਖੇਡਾਂ ਅਤੇ ਪੜ੍ਹਾਈ ਦੇ ਖੇਤਰ ’ਚ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਹਨ, ਉਨ੍ਹਾਂ ਨੂੰ ਟ੍ਰੈਕ ਸੂਟ ਅਤੇ ਸਕੂਲ ਬੈਗ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮੂਹ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ (ਸੀ ਡੀ ਪੀ ਓਜ਼), ਆਂਗਨਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਵੱਲੋਂ ਸਮਾਗਮ ’ਚ ਸ਼ਾਮਿਲ ਸਕੂਲੀ ਬੱਚੀਆਂ ਨੂੰ ਨਾਲ ਲੈ ਕੇ ਜ਼ਿਲ੍ਹੇ ’ਚ ਲੋਕਤੰਤਰ ਪ੍ਰਤੀ ਔਰਤਾਂ ਦੀ ਸ਼ਮੂਲੀਅਤ ਨੂੰ ਵਧਾਉਣ ਦੇ ਲਈ ਜਾਗਰੂਕਤਾ ਰੈਲੀ ਵੀ ਕੀਤੀ ਗਈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ