Wednesday, September 17, 2025

Malwa

ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ

April 30, 2021 08:57 PM
SehajTimes

ਸੇਵਾ ਕੇਂਦਰ 'ਚ ਆਉਣ ਤੋਂ ਪਹਿਲਾਂ ਲੈਣ ਪਵੇਗਾ ਅਗਾਊ ਮੁਲਕਾਤ ਸਮਾਂ


 

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੱਸਿਆ ਹੈ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਬਦਲਕੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਨਤਕ ਸਥਾਨਾਂ 'ਤੇ ਭੀੜ ਘੱਟ ਰੱਖਣ ਦੇ ਮਕਸਦ ਨਾਲ ਮਿਤੀ 31 ਮਈ 2021 ਤੱਕ ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਆਮ ਲੋਕ ਸੇਵਾ ਕੇਂਦਰ 'ਚ ਆਉਣ ਤੋਂ ਪਹਿਲਾਂ ਅਗਾਊ ਮੁਲਾਕਾਤ ਦਾ ਸਮਾਂ  ਐਮ ਸੇਵਾ ਐਪ, ਕੋਵਾ ਐਪ, ਵੈਬਸਾਇਟ dgrpg.punjab.gov.in/sewa-kendras/ ਜਾਂ 89685-93812-13 ਡਾਇਲ ਕਰਕੇ ਜ਼ਰੂਰ ਲੈਣ। ਉਨ੍ਹਾਂ ਦੱਸਿਆ ਕਿ ਬਿਨ੍ਹਾਂ ਸਮਾਂ ਲੈਕੇ ਸੇਵਾ ਕੇਂਦਰ 'ਚ ਆਉਣ ਵਾਲਿਆਂ ਦੀ ਅਰਜ਼ੀ ਨੂੰ ਵਿਚਾਰਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ 'ਚ ਕੀਤੀ ਜਾਣ ਵਾਲੀ ਫੀਸ ਦੀ ਅਦਾਇਗੀ ਵੀ ਵੱਧ ਤੋਂ ਵੱਧ ਡਿਜੀਟਲ ਮਾਧਿਅਮ ਰਾਹੀਂ ਕਰਨ ਨੂੰ ਉਤਸ਼ਾਹਤ ਕੀਤਾ ਜਾਵੇਗਾ।
ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ ਲਈ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ। ਵੈਕਸੀਨੇਸ਼ਨ ਸਰਟੀਫਿਕੇਟ ਤੋਂ ਬਿਨ੍ਹਾਂ ਕਿਸੇ ਵੀ ਸਟਾਫ ਮੈਂਬਰ ਨੂੰ ਸੇਵਾ ਕੇਂਦਰਾਂ ਅੰਦਰ ਕੰਮ ਕਰਨ ਦੀ ਅਗਿਆ ਨਹੀਂ ਹੋਵੇਗੀ।
ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਉਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ। ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ। ਦਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜੋ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ, ਉਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ 'ਤੇ ਕਾਬੂ ਸਾਰਿਆਂ ਦੇ ਸਹਿਯੋਗ ਨਾਲ ਹੀ ਪਾਇਆ ਜਾ ਸਕਦਾ ਹੈ।

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ