Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

PSIEC ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

March 11, 2024 02:47 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ ਮੁਕਤ), ਵਿਜੈ ਗੁਪਤਾ ਸੀਨੀਅਰ ਸਹਾਇਕ (ਸੇਵਾ ਮੁਕਤ), ਦਰਸ਼ਨ ਗਰਗ ਕੰਸਲਟੈਂਟ (ਸੇਵਾ ਮੁਕਤ) ਅਤੇ ਸਵਤੇਜ ਸਿੰਘ ਐਸ.ਡੀ.ਓ.(ਸੇਵਾ ਮੁਕਤ) ਵਗੈਰਾ ਵਿਰੁੱਧ ਦਰਜ ਕੀਤਾ ਗਿਆ ਹੈ। ਇੰਨਾਂ ਮੁਲਜ਼ਮਾਂ ਉੱਪਰ ਦੋਸ਼ ਹਨ ਕਿ ਇੰਨਾਂ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ, ਦੋਸਤਾਂ ਤੇ ਨਜਦੀਕੀਆਂ ਨੂੰ ਅਲਾਟ ਕਰਵਾਏ ਜਿਸ ਨਾਲ ਸਰਕਾਰ ਨੂੰ 8,72,71,66 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਇਸ ਮੁਕੱਦਮੇ ਵਿੱਚ ਨਿਗਮ ਤੋਂ ਸੇਵਾ ਮੁਕਤ ਹੋ ਚੁੱਕੇ ਦੋ ਅਧਿਕਾਰੀਆਂ ਮੁੱਖ ਜਨਰਲ ਮੈਨੇਜਰ (ਅਸਟੇਟ) ਐਸ. ਪੀ. ਸਿੰਘ ਤੇ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਵਿਜੀਲੈਂਸ ਨੂੰ ਕੇਸ ਦੀ ਤਫ਼ਤੀਸ਼ ਕਰਨ ਲਈ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਦਰਜ ਵਿਜੀਲੈਂਸ ਇੰਨਕੁਆਰੀ ਨੰਬਰ 03 ਮਿਤੀ 04-04-2018 ਦੀ ਪੜਤਾਲ ਉਪਰੰਤ ਪੀ.ਐਸ.ਆਈ.ਈ.ਸੀ.) ਦੇ ਉਕਤ ਛੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਤਹਿਤ ਪੁਲਿਸ ਥਾਣਾ, ਵਿਜੀਲੈਂਸ ਬਿਊਰੋ, ਉੱਡਣ ਦਸਤਾ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 04 ਮਿਤੀ 08.03.2024 ਨੂੰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪੀ.ਐਸ.ਆਈ.ਈ.ਸੀ. ਵੱਲੋਂ ਸਨਅਤੀ ਪਲਾਟਾ ਦੀ ਵੰਡ ਸਮੇਂ ਨਿਰਧਾਰਿਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ/ਦੋਸਤਾਂ/ਨਜਦੀਕੀਆਂ ਨੂੰ ਵੰਡ ਦਿੱਤੇ ਜਿਸ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਿਆ ਹੈ। ਇਸ ਘਪਲੇ ਨੂੰ ਦਬਾਉਣ ਲਈ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਇੰਨਾਂ ਪਲਾਟਾਂ ਦੀ ਗੈਰਕਾਨੂੰਨੀ ਅਲਾਟਮੈਂਟ ਸਬੰਧੀ ਕੁੱਝ ਸਰਕਾਰੀ ਫ਼ਾਈਲਾਂ ਵੀ ਗੁੰਮ ਕਰ ਦਿੱਤੀਆਂ ਹਨ। 
ਬੁਲਾਰੇ ਨੇ ਦੱਸਿਆ ਕਿ ਉਕਤ ਨਿਗਮ ਵਿੱਚ ਜ਼ੀਰੋ ਫੀਸਦ ਵਿਆਜ ਤੈਅ ਕਰਨ ਸੰਬੰਧੀ ਨੀਤੀ ਵਿੱਚ ਕੋਈ ਵਿਵਸਥਾ ਨਹੀਂ ਹੈ ਪਰ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਮਿਤੀ 01-08-2000 ਦੀ ਨੋਟਿੰਗ ਅਤੇ ਬੋਰਡ ਆਫ ਡਾਇਰੈਕਟਰ ਵੱਲੋਂ ਮਿਤੀ 08-02-2005 ਨੂੰ ਪਾਸ ਕੀਤੇ ਮਤੇ ਮੁਤਾਬਿਕ ਇਹ ਮੁਆਫੀ ਦਿੱਤੀ ਗਈ ਜਦਕਿ ਇਹ ਦੋਵੇਂ ਹੁਕਮ ਸਰਕਾਰ ਵੱਲੋਂ ਨੋਟੀਫਾਈਡ ਨਹੀਂ ਹਨ। ਉੱਨਾਂ ਦੱਸਿਆ ਕਿ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਨਜਦੀਕੀ ਰਿਸ਼ਤੇਦਾਰ/ਦੋਸਤ/ਅਣਪਛਾਤੇ ਵਿਅਕਤੀ ਦੇ ਨਾਵਾਂ ਉੱਪਰ ਪਲਾਟ ਅਲਾਟ ਕੀਤੇ ਗਏ। ਬਤੌਰ ਮੁੱਖ ਜਨਰਲ ਮੈਨੇਜਰ (ਅਸਟੇਟ) ਦੇ ਅਹੁਦੇ ਉੱਤੇ ਤਾਇਨਾਤ ਐਸ.ਪੀ. ਸਿੰਘ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਨਿਗਮ ਦੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਅਤੇ ਕਬਜ਼ੇ ਗਲਤ ਢੰਗ ਨਾਲ ਬਦਲੇ ਗਏ ਅਤੇ ਮੁਲਜ਼ਮ ਜਸਵਿੰਦਰ ਸਿੰਘ ਰੰਧਾਵਾ ਵੱਲੋਂ ਅਲਾਟ ਕਰਵਾਏ ਗਏ ਪਲਾਟਾਂ ਵਿੱਚ ਉਸਦੀ ਮੱਦਦ ਕੀਤੀ ਕਿਉਂਕਿ ਬਿਨੈਕਾਰਾਂ ਦੀ ਇੰਟਰਵਿਊ ਮੁਲਜ਼ਮ ਐਸ.ਪੀ. ਸਿੰਘ ਵੱਲੋਂ ਲਈ ਜਾਂਦੀ ਸੀ। ਬੁਲਾਰੇ ਨੇ ਦੱਸਿਆ ਕਿ ਨਿਗਮ ਦੇ ਉਕਤ ਅਧਿਕਾਰੀਆਂ ਵੱਲੋਂ ਮਿਲੀਭੁਗਤ ਨਾਲ ਪੀ.ਐਸ.ਆਈ.ਈ.ਸੀ. ਦੇ ਸਨਅਤੀ ਫੋਕਲ ਪੁਆਇੰਟ, ਐਸ.ਏ.ਐਸ. ਨਗਰ ਵਿੱਚ ਸਥਿਤ 14 ਪਲਾਟਾਂ (ਪਲਾਟ ਨੰਬਰ ਈ-261, ਸੀ-210, ਡੀ-247, ਈ-260, ਸੀ-211, ਡੀ-250, ਈ-260ਏ, ਸੀ-209, ਈ-330, ਸੀ-177, ਡੀ-206, ਈ-250, 234 ਅਤੇ ਸੀ-168) ਦਾ ਕੁੱਲ 8,72,71,66 ਰੁਪਏ ਦਾ ਮਾਲੀਆ ਮੁਆਫ ਕਰਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਬਾਅਦ ਵਿੱਚ ਕਬਜਾਧਾਰੀਆਂ ਨੇ ਇਹ ਪਲਾਟ ਮਾਰਕੀਟ ਰੇਟਾਂ ਦੇ ਆਧਾਰ ਤੇ ਪ੍ਰੋਪਰਟੀ ਡੀਲਰਾਂ ਰਾਹੀਂ ਵੇਚ ਕੇ ਭਾਰੀ ਮੁਨਾਫਾ ਕਮਾਇਆ। ਇਸ ਮੁਕੱਦਮੇ ਦੀ ਹੋਰ ਪੜਤਾਲ ਜਾਰੀ ਹੈ।

Have something to say? Post your comment

 

More in Chandigarh

ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿੱਚ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਭਗਵਾਨ ਪਰਸ਼ੁਰਾਮ ਜਨਮ ਉਤਸਵ ਮੌਕੇ ਸ਼ਾਨਦਾਰ ਕਲਸ਼ ਯਾਤਰਾ ਤੋਂ ਬਾਅਦ ਸ਼ੁਰੂ ਹੋਈ 27ਵੀਂ ਭਾਗਵਤ ਕਥਾ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ