Monday, June 16, 2025

Chandigarh

ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ

March 11, 2024 04:40 PM
SehajTimes
ਚੰਡੀਗੜ੍ਹ : ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੱਜ ਇੱਥੇ ਮੰਤਰੀਆਂ ਦੀ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਾਮਲ ਹਨ, ਅਤੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਇਕ ਕਮੇਟੀ ਬਣਾਉਣ ਦਾ ਅਹਿਮ ਫੈਸਲਾ ਲਿਆ ਗਿਆ। ਇਸ ਕਮੇਟੀ ਵਿੱਚ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਿੱਤ ਅਤੇ ਕਿਰਤ ਵਿਭਾਗਾਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਪੱਲੇਦਾਰ ਯੂਨੀਅਨ, ਐਫ.ਸੀ.ਆਈ., ਦੇ ਨੁਮਾਇੰਦੇ ਅਤੇ ਕਾਨੂੰਨੀ ਮਾਹਿਰ ਸ਼ਾਮਲ ਹੋਣਗੇ ਜੋ ਪੱਲੇਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਪਛਾਣ ਕਰਕੇ ਨਿਰਧਾਰਤ ਸਮਾਂ ਸੀਮਾ ਵਿੱਚ ਇਹਨਾਂ ਦਾ ਹੱਲ ਕਰੇਗੀ। ਇਸ ਸਬੰਧੀ ਸੁਝਾਅ ਮੰਤਰੀਆਂ ਦੀ ਕਮੇਟੀ ਅੱਗੇ ਪੇਸ਼ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਵਿਕਾਸ ਗਰਗ, ਡਾਇਰੈਕਟਰ ਖੁਰਾਕ ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਪੁਨੀਤ ਗੋਇਲ ਅਤੇ ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀ.ਐਮ. ਵਿੱਤ ਸਰਵੇਸ਼ ਕੁਮਾਰ ਹਾਜ਼ਿਰ ਸਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ