Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ

March 11, 2024 09:13 PM
ਦਲਜਿੰਦਰ ਸਿੰਘ
ਪਟਿਆਲਾ : ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ "ਸਰਕਾਰ-ਵਪਾਰ ਮਿਲਣੀ" ਦੀ ਪਹਿਲਕਦਮੀ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਸਰਕਾਰ ਨਾਲ ਸਿੱਧਾ ਸੰਪਰਕ ਕਾਇਮ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ ਅਤੇ ਪੰਜਾਬ ਨੂੰ ਤਰਜੀਹੀ ਸਥਾਨ ਵਜੋਂ ਉਤਸ਼ਾਹਿਤ ਕਰਦੀ ਹੈ।  ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਹਿੰਦੁਸਤਾਨ ਯੂਨੀਲੀਵਰ ਤੋਂ ਦੇਬਨਾਥ ਗੁਹਾ ਨੇ ਕਿਹਾ ਕਿ ਅਸੀਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਟਮਾਟਰਾਂ ਦੀ ਪੇਸਟ ਦੇ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਸਾਰੇ ਭਾਈਵਾਲਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੋਵੇਗੀ ਜੇਕਰ ਉਹ ਵਧੀਆ ਕੁਆਲਿਟੀ ਦਾ ਟਮਾਟਰ ਪੰਜਾਬ ਵਿੱਚੋਂ ਖਰੀਦਣਗੇ।
 
 
 ਜ਼ਿਕਰਯੋਗ ਹੈ ਕਿ ਇਨ੍ਹਾਂ ਦੀ ਕਿਸਾਨ ਕੈਚਅੱਪ ਫੈਕਟਰੀ ਨਾਭਾ ਵਿਖੇ ਹੈ। ਇੱਕ ਸਾਲ ਵਿੱਚ ਇਸ ਫੈਕਟਰੀ ਨੂੰ 10 ਹਜ਼ਾਰ ਟਨ ਟਮਾਟਰ ਚਾਹੀਦਾ ਹੈ ਜਿਸ ਵਿੱਚੋ 9.5 ਹਜ਼ਾਰ ਟਨ ਨਾਸਿਕ ਮਹਾਰਾਸ਼ਟਰ ਵਿੱਚੋਂ ਆ ਰਿਹਾ। ਇਸੇ ਤਰ੍ਹਾਂ ਤ੍ਰਿਪੜੀ ਮਾਰਕੀਟ ਪਟਿਆਲਾ ਤੋਂ ਚੰਦਰਦੀਪ ਨਾਸਰਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਦੇ ਉੱਦਮ ਸਦਕਾ ਘਰ ਬੈਠਿਆਂ ਹੀ ਆਨਲਾਈਨ ਪ੍ਰਣਾਲੀ ਦੇ ਰਾਹੀਂ ਵੱਖ-ਵੱਖ ਸਰਕਾਰੀ ਸੁਵਿਧਾਵਾਂ ਮਿਲਣ ਲੱਗ ਪਈਆਂ ਹਨ, ਜੋ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹਰ ਕੰਮ ਲਈ ਲੰਬੀਆਂ ਲਾਈਨਾਂ ਵਿੱਚ ਖੜਨਾ ਪੈਂਦਾ ਸੀ। ਆੜ੍ਹਤੀ ਐਸੋਸੀਏਸ਼ਨ ਅਨਾਜ ਮੰਡੀ ਪਟਿਆਲਾ ਤੋਂ ਸਤਿੰਦਰ ਸੈਣੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਮੁੱਖ ਮੰਤਰੀ ਨੂੰ ਮਿਲਣ ਦੀ ਬੜੀ ਕੋਸ਼ਿਸ਼ ਕੀਤੀ ਪਰ ਮੌਕਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੰਤਰੀਆਂ ਨੂੰ ਵੀ ਮਿਲਣਾ ਔਖਾ ਸੀ ਪਰ ਇਸ ਸਰਕਾਰ ਵਿੱਚ ਮੁੱਖ ਮੰਤਰੀ ਸਾਡੇ ਵਿਚਕਾਰ ਆ ਕੇ ਬੈਠੇ ਹਨ। ਉਨ੍ਹਾਂ ਨੇ ਅਨਾਜ ਮੰਡੀਆਂ ਵਿੱਚ ਫ਼ਸਲ ਦੇ ਖਰੀਦ ਪ੍ਰਬੰਧਾਂ ਵਿਚ ਆਏ ਵੱਡੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਖਰੀਦ ਵਿੱਚ ਬਹੁਤ ਜ਼ਿਆਦਾ ਸੁਧਾਰ ਆਇਆ ਹੈ ਅਤੇ ਲਿਫਟਿੰਗ ਦੀ ਵੀ ਸਮੱਸਿਆ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਆ ਰਹੇ ਹਨ, ਆੜ੍ਹਤੀ ਮਜ਼ਦੂਰੀ ਮਿਲ ਰਹੀ ਹੈ ਅਤੇ ਬਾਰਦਾਨੇ ਦੀ ਕਮੀ ਦੂਰ ਹੋਈ ਹੈ।
 
 
ਦੂਜੇ ਪਾਸੇ ਭੱਠਾ ਐਸੋਸੀਏਸ਼ਨ ਤੋਂ ਸਿਕੰਦ ਵੀਰ ਜਿੰਦਲ ਨੇ ਕਿਹਾ ਕਿ ਮਾਨ ਸਰਕਾਰ ਨੇ ਜੋ ਕਿਹਾ ਉਹ ਕਰ ਦਿਖਾਇਆ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਜੀ ਨੇ ਇਹ ਕਿਹਾ ਸੀ ਕਿ ਸਾਡੀ ਸਰਕਾਰ ਸੱਥਾਂ ਤੋਂ ਚੱਲੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰੀ ਕੰਮ ਕਰਾਉਣ ਲਈ ਸਰਕਾਰ ਦੇ ਦੁਆਰ ਨਹੀਂ ਜਾਣਾ ਪੈ ਰਿਹਾ, ਸਗੋਂ ਸਰਕਾਰ ਲੋਕਾਂ ਦੇ ਦੁਆਰ ਆ ਰਹੀ ਹੈ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਟਾਂ ਬਣਾਉਣ ਲਈ ਪਹਿਲਾਂ ਦੋ ਏਕੜ ਜ਼ਮੀਨ ਤੱਕ ਪੁਟਾਈ ਦੀ ਪ੍ਰਵਾਨਗੀ ਸੀ ਪਰ ਇਸ ਸਰਕਾਰ ਨੇ ਹੱਦ ਵਧਾ ਕੇ ਪੰਜ ਏਕੜ ਕੀਤੀ ਹੈ, ਜਿਸ ਦੇ ਨਾਲ ਭੱਠਾ ਉਦਯੋਗ ਵੱਡੀ ਮੁਸ਼ਕਿਲ ਵਿੱਚੋਂ ਨਿਕਲ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ 12 ਫੀਸਦੀ ਜੀ.ਐਸ.ਟੀ. ਨੂੰ ਘਟਾਇਆ ਜਾਵੇ।
 
 
  ਹੋਟਲ ਐਸੋਸੀਏਸ਼ਨ ਤੋਂ ਗੁਰਦੀਪ ਸਿੰਘ ਵਾਲੀਆ ਨੇ ਕਿਹਾ ਕਿ ਪਟਿਆਲਾ ਸਰਹਿੰਦ ਰੋਡ ਉਤੇ ਵਸਦੇ ਪਿੰਡ ਲੁਧਿਆਣਾ, ਜਲੰਧਰ ਅੰਮ੍ਰਿਤਸਰ ਅਤੇ ਫ਼ਤਹਿਗੜ੍ਹ ਸਾਹਿਬ, ਚੂਨੀ ਤੇ ਲਾਂਡਰਾਂ ਨਾਲ ਜੁੜਦੇ ਹਨ, ਜਿਸ ਕਾਰਨ ਭਾਰੀ ਟਰੈਫਿਕ ਫੋਕਲ ਪੁਆਇੰਟ ਵਿੱਚੋਂ ਲੰਘਦਾ ਹੈ ਅਤੇ ਸੜਕ ਹਾਦਸੇ ਵਾਪਰਦੇ ਹਨ। ਉਨ੍ਹਾਂ ਇਸ ਦਾ ਢੁਕਵਾਂ ਹੱਲ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪਟਿਆਲਾ ਇੰਡਸਟਰੀਅਲ ਅਸਟੇਟ ਵੈਲਫੇਅਰ ਸੁਸਾਇਟੀ ਤੋਂ ਅਸ਼ਵਨੀ ਗਰਗ ਨੇ ਕਿਹਾ ਕਿ ਇਸ ਸਰਕਾਰ ਵਿੱਚ ਮੰਗਾਂ ਦੇ ਹੱਲ ਲਈ ਮੌਕੇ ‘ਤੇ ਹੀ ਫੈਸਲੇ ਹੋ ਰਹੇ ਹਨ। ਉਨ੍ਹਾਂ ਬਿਜਲੀ ਸਪਲਾਈ ਲਈ ਗਰਿੱਡ ਬਣਾਉਣ ਦੀ ਮੰਗ ਕੀਤੀ। ਪਟਿਆਲਾ ਚੈਂਬਰ ਆਫ ਇੰਡਸਟਰੀ ਤੋਂ ਹਰਮਿੰਦਰ ਸਿੰਘ ਖੁਰਾਣਾ ਨੇ ਕਿਹਾ ਕਿ ਫੋਕਲ ਪੁਆਇੰਟ ਵਿੱਚ ਚਾਰ ਪਾਰਕਾਂ ਵਿੱਚੋਂ ਮੁਕੰਮਲ ਹੋ ਚੁੱਕੇ ਹਨ। ਫੋਕਲ ਪੁਆਇੰਟ 1990 ਵਿੱਚ ਬਣਿਆ ਸੀ। ਇੱਥੇ ਕੁੱਝ ਫੈਕਟਰੀਆਂ 24 ਘੰਟੇ ਚਲਦੀਆਂ ਹਨ। ਅਸੁਖਾਵੀਆਂ ਘਟਨਾਵਾਂ ਰੋਕਣ ਲਈ ਸਟਰੀਟ ਲਾਈਟ ਲਾਈਆਂ ਜਾਣ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਦੀ ਐਂਟਰੀ ਉਤੇ ਕਾਫੀ ਟਰੈਫਿਕ ਰਹਿੰਦੀ ਹੈ, ਇਸ ਨੂੰ ਨਵੇਂ ਸਿਰਿਓਂ ਵਿਉਂਤਣ ਦੀ ਲੋੜ ਹੈ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ