Thursday, May 02, 2024

Chandigarh

ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

March 11, 2024 10:33 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸ਼੍ਰੀ ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ।  ਸ਼੍ਰੀ ਸੰਦੀਪ ਸੈਣੀ ਵੱਲੋਂ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ।
ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜੌਰ ਵਰਗ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੰਜਾਬ ਰਾਜ ਦੇ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਦਾ ਪੂਰਜੋਰ ਯਤਨ ਕਰਨਗੇ। ਇਸ ਮੌਕੇ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਡਾ. ਸੋਨਾ ਥਿੰਦ, ਸ਼੍ਰੀ ਅਸ਼ਵਨੀ ਗੁਪਤਾ, ਸਹਾਇਕ ਜਨਰਲ ਮੈਨੇਜਰ(ਵਿੱਤ) ਅਤੇ ਸ਼੍ਰੀ ਅਮਰਜੀਤ ਸਿੰਘ, ਸਹਾਇਕ ਜਨਰਲ ਮੈਨੇਜਰ(ਅਮਲਾ) ਮੌਜੂਦ ਸਨ।

Have something to say? Post your comment

 

More in Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ