Tuesday, June 17, 2025

Chandigarh

ਰਾਜ ਪੱਧਰੀ ਸਮਾਗਮ ਵਿੱਚ SC ਤੇ BC ਦੇ ਵਿਅਕਤੀਆਂ ਨੂੰ ਦਿੱਤੇ ਜਾਣਗੇ ਕਰਜ਼ੇ

March 12, 2024 10:58 AM
SehajTimes
ਚੰਡੀਗੜ੍ਹ : ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ  ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ  ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਇਹ ਕਰਜੇ ਬਹੁਤ ਹੀ ਘੱਟ ਵਿਆਜ ਦਰਾਂ 'ਤੇ  ਉਪਲੱਬਧ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਕਰਜ਼ਾ ਦਿੱਤਾ ਜਾ ਰਿਹਾ ਹੈ। 
ਮੰਤਰੀ ਨੇ ਦੱਸਿਆ ਕਿ ਦਿੱਤੇ ਜਾਣ ਵਾਲੇ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ, ਜਿਸ ਨਾਲ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਕਰਜੇ ਲਾਭਪਾਤਰੀਆਂ ਦੀਆਂ ਇੱਛਾਵਾਂ ਨੂੰ ਸਾਕਾਰ ਕਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਕਮਾਉਣ ਵਿੱਚ ਮਦਦ ਕਰਨਗੇ। ਕੈਬਨਿਟ ਮੰਤਰੀ ਨੇ ਦੱਸਿਆ  ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ