Monday, May 20, 2024

Malwa

ਹੰਸ ਫਾਊਂਡੇਸ਼ਨ ਮੋਬਾਇਲ ਮੈਡੀਕਲ ਸਰਵਿਸ ਵੈਨ ਨੂੰ ਰਵਾਨਾ ਕੀਤਾ : ਡਾ ਬਲਬੀਰ ਸਿੰਘ

March 12, 2024 11:56 AM
SehajTimes

ਪਟਿਆਲਾ : ਦੂਰ ਦੁਰਾਡੇ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਰੇਕ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਦੀ ਮਾਨ ਸਰਕਾਰ ਵੱਲੋਂ 829 ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਸਵਾ ਕਰੋੜ ਦੇ ਲਗਭਗ ਮਰੀਜ਼ਾਂ ਵੱਲੋਂ ਮੁਫ਼ਤ ਇਲਾਜ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਰ ਦੁਰਾਡੇ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦੇਣ ਲਈ ਮੋਬਾਇਲ ਮੈਡੀਕਲ ਸਰਵਿਸ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਪੰਚਾਇਤ ਭਵਨ ਤੋਂ ਦੀ ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਦਸ ਮੋਬਾਇਲ ਮੈਡੀਕਲ ਸਰਵਿਸ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਕੀਤਾ। ਉਹਨਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਇਕ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਯੋਗ ਸਟਾਫ਼, ਦਵਾਈਆਂ ਅਤੇ ਸਾਜੋ ਸਾਮਾਨ ਨਾਲ ਲੈਸ ਇਹਨਾਂ ਦਸ ਵੈਨਾਂ ਵਿਚੋਂ ਪੰਜ ਵੈਨਾਂ ਜ਼ਿਲ੍ਹਾ ਪਟਿਆਲਾ ਅਤੇ ਪੰਜ ਵੈਨਾਂ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਭੇਜੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਵੈਨਾਂ ਵਿੱਚ ਮੈਡੀਕਲ ਅਫ਼ਸਰ, ਲੈਬ ਟੈਕਨੀਸ਼ੀਅਨ, ਫਾਰਮਾਸਿਸਟ ਅਤੇ ਸੋਸ਼ਲ ਪ੍ਰੋਟੈਕਸ਼ਨ ਅਫ਼ਸਰ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕਰਕੇ 180 ਪ੍ਰਕਾਰ ਦੀਆਂ ਦਵਾਈਆਂ ਅਤੇ 40 ਪ੍ਰਕਾਰ ਦੇ ਲੈਬ ਟੈਸਟ ਵੀ ਲੋੜ ਅਨੁਸਾਰ ਮਰੀਜ਼ਾਂ ਦੇ ਮੁਫ਼ਤ ਕੀਤੇ ਜਾਣਗੇ। ਉਹਨਾਂ ਕਿਹਾ ਕਿ ਭੱਠਿਆਂ ਤੇ ਕੰਮ ਕਰਦੀ ਲੇਬਰ, ਫਸਲ ਦੀ ਕਟਾਈ ਜਾਂ ਬਿਜਾਈ ਕਰ ਰਹੇ ਲੋਕ ਜੋ ਆਪਣੇ ਕੰਮ ਕਾਜ ਛੱਡ ਕੇ ਦਵਾਈ ਲੈਣ ਲਈ ਸਿਹਤ ਕੇਂਦਰਾਂ ਵਿੱਚ ਨਹੀਂ ਜਾ ਸਕਦੇ ਜਾਂ ਬਜ਼ੁਰਗ ਜੋ ਕਿ ਘਰਾਂ ਤੋਂ ਦੂਰ ਨਹੀਂ ਜਾ ਸਕਦੇ, ਉਹਨਾਂ ਨੂੰ ਇਹਨਾਂ ਮੋਬਾਇਲ ਵੈਨਾਂ ਰਾਹੀ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਤੋਂ  ਇਲਾਵਾ ਹਾਈ ਰਿਸਕ ਏਰੀਏ ਜਾਂ ਜਿੱਥੋਂ ਕਿਸੇ ਖਾਸ ਬਿਮਾਰੀ ਦੇ ਜ਼ਿਆਦਾ ਕੇਸ ਰਿਪੋਰਟ ਹੋਣਗੇ, ਉਹਨਾਂ ਏਰੀਏ ਵਿੱਚ ਵੀ ਇਹਨਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਤੋਂ ਇਲਾਵਾ ਜਿੱਥੇ ਮੁਹੱਲਾ ਕਲੀਨਿਕ ਨਹੀਂ ਹਨ ਜਾਂ ਜਿਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਜਿਸ ਏਰੀਏ ਵਿਚੋਂ ਕਿਸੇ ਖਾਸ ਬਿਮਾਰੀ ਦੇ ਜ਼ਿਆਦਾ ਕੇਸ ਰਿਪੋਰਟ ਹੋ ਰਹੇ ਹਨ, ਉਹਨਾਂ ਏਰੀਏ ਨੂੰ ਕਵਰ ਕੀਤਾ ਜਾਵੇਗਾ। ਉਹਨਾਂ ਦੀ ਹੰਸ ਫਾਊਂਡੇਸ਼ਨ ਦੇ ਕੰਮ ਦੀ ਸ਼ਲਾਘਾ ਕਰਦੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਵੀ ਇਸ ਸੰਸਥਾ ਵੱਲੋਂ ਪੰਜਾਬ ਦੇ ਲੋਕਾਂ ਦੀ ਕਾਫ਼ੀ ਸੇਵਾ ਕੀਤੀ ਗਈ।

ਇਸ ਮੌਕੇ ਉਹਨਾਂ ਵੈਨਾਂ ਵਿੱਚ ਤਾਇਨਾਤ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਵੈਨਾਂ ਵਿੱਚ ਸਥਾਪਤ ਸਾਜੋ ਸਮਾਜ ਦਾ ਵੀ ਜਾਇਜ਼ਾ ਲਿਆ। ਦੀ ਹੰਸ ਫਾਊਂਡੇਸ਼ਨ ਦੇ ਡਿਪਟੀ ਮੈਨੇਜਰ ਹਰੀਸ਼ ਚੰਦਰਾ ਪਾਂਡੇ ਨੇ ਦੱਸਿਆ ਕਿ ਪਟਿਆਲਾ ਅਤੇ ਸੰਗਰੂਰ ਦੇ ਸਿਵਲ ਸਰਜਨਾਂ ਨਾਲ ਤਾਲਮੇਲ ਕਰਕੇ ਦੂਰ ਦੁਰਾਡੇ ਜਾਂ ਜਿਥੇ ਸਿਹਤ ਸੇਵਾਵਾਂ ਕਿਸੇ ਕਾਰਣ ਨਹੀਂ ਪਹੁੰਚ ਰਹੀਆਂ ਦਾ ਬਲਾਕ ਵਾਈਜ਼ ਪਿੰਡਾਂ ਦਾ ਰੋਸਟਰ ਤਿਆਰ ਕੀਤਾ ਗਿਆ ਹੈ ਅਤੇ ਇੱਕ ਵੈਨ ਵੱਲੋਂ ਇੱਕ ਮਹੀਨੇ ਵਿੱਚ 24 ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇੱਕ ਪਿੰਡ ਦੀ ਮਹੀਨੇ ਵਿੱਚ ਦੋ ਵਾਰੀ ਵਿਜ਼ਟ ਹੋਵੇਗੀ ਅਤੇ ਲੋੜ ਪੈਣ ਤੇ ਹਾਈ ਰਿਸਕ ਏਰੀਏ ਨੂੰ ਵੀ ਕਵਰ ਕੀਤਾ ਜਾਵੇਗਾ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ, ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ.ਜੇ.ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਸੰਗਰੂਰ, ਸੀਨੀਅਰ ਮੈਡੀਕਲ  ਅਫ਼ਸਰ ਡਾ. ਸੰਜੀਵ ਕੁਮਾਰ, ਕਰਨਲ ਜੇ.ਵੀ. ਸਿੰਘ, ਜਸਬੀਰ ਸਿੰਘ ਗਾਂਧੀ, ਬਲਾਕ ਪ੍ਰਧਾਨ ਮੋਹਿਤ ਕੁਮਾਰ, ਅੰਗਰੇਜ਼ ਸਿੰਘ, ਗੱਜਣ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ