Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਨਪ੍ਰੀਤ ਨੇ ਹਾਕੀ ਅੰਡਰ-19 ਵਿੱਚ ਜਿੱਤਿਆ ਗੋਲਡ ਮੈਡਲ : ਵਿਧਾਇਕ ਹੈਪੀ

March 12, 2024 12:10 PM
SehajTimes
ਫਤਹਿਗੜ੍ਹ ਸਾਹਿਬ : ਜ਼ਿਲਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਬਸੀ ਪਠਾਣਾ ਦੇ ਅਧੀਨ ਪੈਂਦੇ ਪਿੰਡ ਖਾਲਸਪੁਰ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਨੇ ਜਲੰਧਰ ਵਿੱਚ ਕਰਵਾਏ ਗਏ ਅੰਡਰ-19  ਵਿੱਚ ਗੋਲਡ ਮੈਡਲ ਹਾਸਲ ਕਰਕੇ ਆਪਣੇ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।  ਇਹ ਜਾਣਕਾਰੀ ਦਿੰਦਿਆਂ ਹਲਕਾ ਬਸੀ ਪਠਾਣਾ ਤੋਂ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ  ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ, ਕਿ ਬਸੀ ਪਠਾਣਾ ਹਲਕੇ ਦੀ ਧੀ ਨੇ ਆਪਣਾ ਤੇ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਮਨਪ੍ਰੀਤ ਕੌਰ ਨੂੰ ਉਸਦੇ ਘਰ ਜਾ ਕੇ ਵਧਾਈ ਦਿੰਦਿਆਂ ਕਿਹਾ ਕਿ  ਇਸ ਨਾਲ ਪੰਜਾਬ ਦੇ ਹੋਰ ਨੌਜਵਾਨਾਂ ਚ ਵੀ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਮਾਪਿਆਂ ਨੂੰ ਵੀ ਆਪਣੀਆਂ ਧੀਆਂ ਨੂੰ ਅੱਗੇ ਵਧਾਉਣ ਅਤੇ ਸਿੱਖਿਆ ਪ੍ਰਾਪਤ ਕਰਵਾਉਣ ਦੀ ਸੇਹ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਤਰਜੀਹ ਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਿੰਡ ਪਿੰਡ ਜਾਕੇ ਖੇਡ ਗਰਾਊਂਡ ਬਣਾਏ ਜਾ ਰਹਿ ਹਨ । ਪੰਜਾਬ ਸਰਕਾਰ ਅਜੇਹੇ ਮਹਿਨਤੀ, ਅਣਥੱਕ ਤੇ ਯੋਗ ਖ਼ਿਡਾਰੀਆਂ ਦੇ ਨਾਲ ਹੈ। ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਨੀਆਂ ਔਕੜਾਂ ਤੋਂ ਬਾਅਦ ਵੀ ਮਨਪ੍ਰੀਤ ਕੌਰ ਨੇ ਇਹ ਮੁਕਾਮ ਹਾਸਲ ਕੀਤਾ ਹੈ।
ਇਸ ਮੌਕੇ ਉਹਨਾਂ ਨੇ ਮਨਪ੍ਰੀਤ ਕੌਰ ਨੂੰ ਗੁਰੂ ਦੀ ਬਖਸ਼ਿਸ਼ ਸਿਰ ਪਾਓ ਭੇਂਟ ਕੀਤਾ ਗਿਆ ਅਤੇ ਹੋਰ ਅੱਗੇ ਵੱਧਣ ਦਾ ਹੌਸਲਾ ਦਿੰਦੇ ਹੋਏ ਕਿਹਾ ਕਿ ਮਨਪ੍ਰੀਤ ਕੌਰ ਤੋਂ ਪ੍ਰਭਾਵਿਤ ਹੋ ਕੇ ਹੋਰ ਬੱਚੇ ਵੀ ਖੇਡਾਂ ਵਿੱਚ ਆਪਣਾ ਯੋਗਦਾਨ ਪਾਉਣ ਇਸੇ ਤਰ੍ਹਾਂ ਪੰਜਾਬ ਦਾ ਅਤੇ ਆਪਣੇ ਪਿੰਡ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਤੇ ਗੱਲਬਾਤ ਕਰਦਿਆਂ ਹੋਇਆਂ ਮਨਪ੍ਰੀਤ ਨੇ ਕਿਹਾ ਕਿ ਸੰਘਰਸ਼ ਹਰ ਇੱਕ ਇਨਸਾਨ ਨੂੰ ਕਰਨਾ ਪੈਂਦਾ ਪਰ ਇਸ ਮੁਕਾਮ ਤੱਕ ਪਹੁੰਚਣ ਲਈ ਮੇਰੇ ਨਾਲੋਂ ਵੱਧ ਮੇਰੀ ਮਾਂ ਦਾ ਹੈ ਅਣਥੱਕ ਮਿਹਨਤ ਦਿਨ ਰਾਤ ਇੱਕ ਕਰਕੇ ਮੈਨੂੰ ਇਸ ਮੁਕਾਮ ਤੱਕ ਪਹੁੰਚਾਇਆ ਹੈ। ਹਰ ਇੱਕ ਪਰਿਵਾਰ ਧੀਆਂ ਨੂੰ ਪੁੱਤਾਂ ਬਰਾਬਰ ਸਮਝ ਕੇ ਉਹਨਾਂ ਦੀ ਸ਼ਿਕਸ਼ਾ ਵੱਲ ਧਿਆਨ ਦੇਣ ਅਤੇ ਉਹਨਾਂ ਨੂੰ ਅੱਗੇ ਵਧਣ ਦਾ ਮੌਕਾ ਦੇਣ ਮਨਪ੍ਰੀਤ ਨੇ ਕਿਹਾ ਕਿ ਉਹ ਸਿਰਫ ਗੋਲਡ ਮੈਡਲ ਤੱਕ ਸੀਮਤ ਨਹੀਂ ਹੈ ਉਹ ਓਲੰਪਿਕ ਵਿੱਚ ਖੇਡ ਕੇ ਆਪਣੇ ਦੇਸ਼ ਦਾ ਪੰਜਾਬ ਦਾ ਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨਾ ਚਾਹੁੰਦੀ ਹੈ ਅਤੇ ਉਹਨਾਂ ਦੇ ਮਾਤਾ ਪਰਮਿੰਦਰ ਕੌਰ ਨੇ ਭਰੇ ਮਨ ਦੇ ਨਾਲ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਮਨਪ੍ਰੀਤ ਕੌਰ ਗੋਲਡ ਮੈਡਲ ਹਾਸਿਲ ਕਰਕੇ ਆਈ ਹੈ ਤੇ ਮੇਰੀ ਲੋਕਾਂ ਨੂੰ ਅਪੀਲ ਹੈ ਕਿ ਆਪਣੀ ਧੀਆਂ ਨੂੰ ਪੜ੍ਹਾ ਲਿਖਾ ਕੇ ਚੰਗੀ ਨੌਕਰੀ ਲਵਾ ਕੇ ਉਹਨਾਂ ਨੂੰ ਵਿਆਹ ਕੇ ਦੂਸਰੇ ਘਰ ਭੇਜਣ ਤਾਂ ਜੋ ਉਹ ਕਿਸੇ ਦੀ ਮੁਹਤਾਜ ਬਣ ਕੇ ਨਾ ਰਹਿਣ ਕਿਉਂਕਿ ਜੋ ਔਕੜਾਂ ਉਹਨਾਂ ਨੇ ਆਪਣੀ ਜ਼ਿੰਦਗੀ ਵਿੱਚ ਦੇਖੀਆਂ ਹਨ ਉਹ ਆਪਣੀਆਂ ਧੀਆਂ ਨੂੰ ਨਹੀਂ ਦਿਖਾਉਣਾ ਚਾਹੁੰਦੇ ਅਤੇ ਉਹਨਾਂ ਨੂੰ ਵਧੀਆ ਸਿੱਖਿਆ ਦੇ ਕੇ ਉਹਨਾਂ ਨੂੰ ਅੱਗੇ ਵੱਧਦਾ ਦੇਖਣਾ ਚਾਹੁੰਦੇ ਹਨ।
 
 
 
 
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ