Tuesday, June 17, 2025

Chandigarh

ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਦਾ ਅਹੁਦਾ ਸੰਭਾਲਿਆ

March 12, 2024 12:31 PM
SehajTimes

ਮੋਹਾਲੀ : ਬਤੌਰ ਖਿਡਾਰੀ ਸਾਈਕਲਿੰਗ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਸ. ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਖੇਡਾਂ ਪੱਖੋਂ ਸੂਬੇ ਵਿੱਚੋਂ ਅਵਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਸਟਾਫ਼ ਨਾਲ ਮੀਟਿੰਗ ਕਰਦਿਆਂ ਉਹਨਾਂ ਨੇ ਵਿਭਾਗੀ ਕੋਚਾਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ਵਿੱਚ ਜਿਹੜਾ ਇਤਿਹਾਸਕ ਉਪਰਾਲਾ ਕੀਤਾ ਹੈ, ਉਸ ਨਾਲ ਸੂਬੇ ਵਿੱਚ ਖੇਡਾਂ ਦਾ ਪੱਧਰ ਬਹੁਤ ਉੱਚਾ ਹੋਇਆ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਇਸ ਜ਼ਿਲ੍ਹੇ ਵਿੱਚ ਖੇਡਾਂ ਸਬੰਧੀ ਬਹੁਤ ਵਧੀਆ ਢਾਂਚਾ ਮੌਜੂਦ ਹੈ, ਜਿਸ ਦਾ ਲਾਹਾ ਲੈ ਕੇ ਖਿਡਾਰੀ ਸੂਬੇ ਤੇ ਦੇਸ਼ ਦਾ ਨਾਮ ਸਾਰੀ ਦੁਨੀਆਂ ਵਿੱਚ ਰੌਸ਼ਨ ਕਰ ਸਕਦੇ ਹਨ। ਇਸ ਮਕਸਦ ਦੀ ਪੂਰਤੀ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ।


Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ