Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦੀ ਸ਼ੁਰੂਆਤ : ਗੁਰਮੀਤ ਸਿੰਘ ਖੁੱਡੀਆਂ

March 12, 2024 12:46 PM
SehajTimes
ਮੋਹਾਲੀ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਫੇਜ਼-6 ਵਿਖੇ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਕਈ ਸ਼ਲਾਘਾਯੋਗ ਫ਼ੈਸਲੇ ਲੈ ਚੁੱਕੀ ਹੈ ਤੇ ਲਗਾਤਾਰ ਵੱਖ-ਵੱਖ ਫ਼ੈਸਲੇ ਲਏ ਵੀ ਜਾ ਰਹੇ ਹਨ। ਇਸੇ ਲੜੀ ਤਹਿਤ ਸੂਬੇ ਵਿੱਚ 3 ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਹੈ। ਇਹਨਾਂ ਵਿਚੋਂ ਪਹਿਲੀ ਲੈਬਾਰਟਰੀ ਗੁਰਦਾਸਪੁਰ ਵਿਖੇ ਬਣਾਉਣ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ। ਅਜਿਹੀ ਹੀ ਇੱਕ ਲੈਬ ਬਠਿੰਡਾ ਵਿਖੇ ਵੀ ਬਣਨੀ ਹੈ। ਸ. ਖੁੱਡੀਆਂ ਨੇ ਕਿਹਾ ਕਿ ਪਹਿਲਾਂ ਬਾਇਓਫਰਟੀਲਾਈਜ਼ਰ ਦੇ ਨਾਮ 'ਤੇ ਕਈ ਤਰ੍ਹਾਂ ਦੀਆਂ ਗਲਤ ਦਵਾਈਆਂ ਵਿਕ ਜਾਂਦੀਆਂ ਸਨ ਅਤੇ ਜਦੋਂ ਅਜਿਹੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਸੈਂਪਲ ਭਰ ਕੇ ਟੈਸਟ ਕਰਨੇ ਹੁੰਦੇ ਸਨ ਤਾਂ ਉਨਾਂ ਨੂੰ ਸੂਬੇ ਤੋਂ ਬਾਹਰ ਹੋਰ ਸੂਬਿਆਂ ਦੀਆਂ ਲੈਬਾਰਟਰੀਆਂ ਵਿਚ ਭੇਜਣਾ ਪੈਂਦਾ ਸੀ। ਪਰ ਹੁਣ ਪੰਜਾਬ ਸਰਕਾਰ ਨੇ ਆਪਣੇ ਸੂਬੇ ਅੰਦਰ ਹੀ ਅਜਿਹੀਆਂ ਲੈਬਾਰਟਰੀਆਂ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਲੈਬਾਰਟਰੀਆਂ ਸ਼ੁਰੂ ਹੋਣ ਨਾਲ ਪੰਜਾਬ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਦੇ ਬਾਇਓ ਖਾਦ ਮਿਲਣਗੇ ਅਤੇ ਜ਼ਹਿਰ ਮੁਕਤ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਵੱਡੇ ਪੱਧਰ 'ਤੇ ਹੁਲਾਰਾ ਮਿਲੇਗਾ। 
 
 
ਪੰਜਾਬ ਸਰਕਾਰ ਵੱਲੋਂ ਨਵੀਂ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਦਾ ਜ਼ਿਕਰ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਸ ਨੀਤੀ ਨੂੰ ਲਾਗੂ ਕਰਨ  ਵਿੱਚ ਥੋੜ੍ਹਾ ਜਿਹਾ ਸਮੇਂ ਲੱਗ ਸਕਦਾ ਹੈ, ਪਰ ਉਹਨਾਂ ਦੀ ਪੂਰੀ ਕੋਸ਼ਿਸ ਹੈ ਕਿ ਇਸ ਨੀਤੀ ਵਿੱਚ ਅਜਿਹੀ ਕੋਈ ਵੀ ਖਾਮੀ ਨਾ ਰਹੇ ਜਿਸ ਨਾਲ ਕਿਸਾਨਾਂ ਨੂੰ ਕੋਈ ਮੁਸ਼ਕਿਲ ਆਵੇ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਨੇ ਉਕਤ ਲੈਬਾਰਟਰੀ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਮਿਲਣ ਵਾਲੇ ਫਾਇਦਿਆਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਇਸ ਉਪਰਾਲੇ ਨਾਲ ਬਾਇਓ ਖਾਦਾਂ ਦੀ ਗੁਣਵੱਤਾ ਸੁਧਾਰਨ ਅਤੇ ਜ਼ਹਿਰ ਮੁਕਤ ਖੇਤੀ ਨੂੰ ਹੁਲਾਰਾ ਦੇਣ ਵਿਚ ਵੱਡੀ ਮਦਦ ਮਿਲੇਗੀ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਸਿੰਘ ਨੇ ਕੈਬਨਿਟ ਮੰਤਰੀ ਸਮੇਤ ਸਾਰੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਇਸ ਲੈਬ ਨੂੰ ਬਿਹਤਰ ਢੰਗ ਨਾਲ ਚਲਾਉਣਗੇ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਦੀਪਾਂਕਰ ਗਰਗ, ਐੱਸ.ਡੀ. ਐਮ. ਮੋਹਾਲੀ, ਡਾ. ਰਾਜੇਸ਼ ਕੁਮਾਰ ਰਹੇਜਾ, ਕੇਨ ਕਮਿਸ਼ਨਰ ਪੰਜਾਬ, ਡਾ. ਗੁਰਜੀਤ ਸਿੰਘ ਬਰਾੜ, ਸੰਯੁਕਤ ਡਾਇਰੈਕਟਰ (ਇਨਪੁਟਸ), ਡਾ: ਨਰਿੰਦਰ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ (ਪੀ.ਪੀ), ਡਾ. ਅਰੁਣ ਕੁਮਾਰ ਸੰਯੁਕਤ ਡਾਇਰੈਕਟਰ ( ਹਾਈਡਰੋਜਿਓਲੋਜੀ), ਡਾ. ਹਰਪ੍ਰੀਤ ਕੌਰ, ਸੰਯੁਕਤ ਡਾਇਰੈਕਟਰ ( ਖੇਤੀਬਾੜੀ ਅੰਕੜਾ), ਡਾ: ਗੁਰਮੇਲ ਸਿੰਘ, ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ.ਨਗਰ, ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ, ਡਾ: ਰਾਕੇਸ਼ ਸ਼ਰਮਾ, ਐਫ.ਐਮ.ਓ., ਡਾ. ਰਣਯੋਧ ਸਿੰਘ ਬੈਂਸ, ਸੀ.ਆਈ.ਐਫ, ਡਾ: ਗੁਰਪਾਲ ਸਿੰਘ, ਐਗਰੋਨੋਮਿਸਟ, ਡਾ: ਰੀਤੂ ਗਰਗ, ਡਾ: ਜਸਕੰਵਲ ਸਿੰਘ ਅਤੇ ਡਾ: ਵਿਵੇਕ ਬਿਸ਼ਨੋਈ ਖੇਤੀਬਾੜੀ ਵਿਕਾਸ ਅਫਸਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ