Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ

March 12, 2024 12:53 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਕਰਵਾਈ ਜਾ ਰਹੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ ਹੋ ਗਈ ਹੈ। ਕਾਨਫਰੰਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਈ. ਆਈ. ਟੀ ਰੋਪੜ ਦੇ ਮਕੈਨੀਕਲ ਇੰਜਨੀਅਰਿੰਗ ਦੇ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ।  ਦੋ ਦਿਨ ਚੱਲਣ ਵਾਲੀ ਇਸ ਕਾਨਫਰੰਸ ਦਾ ਵਿਸ਼ਾ 'ਅਡਵਾਂਸਜ਼ ਇਨ ਮਕੈਨੀਕਲ ਐਂਡ ਸਸਟੈਨੇਬਲ ਇੰਜੀਨੀਅਰਿੰਗ' ਹੈ। 
'ਯੰਗ ਸਾਇੰਟਿਸਟ ਐਵਾਰਡ ਜੇਤੂ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਸਟੇਨੇਬਲ ਭਾਵ ਉਸਾਰੂ ਕਿਸਮ ਦੀ ਇੰਜੀਨੀਅਰਿੰਗ ਅੱਜ ਪੂਰੇ ਸੰਸਾਰ ਲਈ ਬਹੁਤ ਮਹੱਤਵਪੂਰਨ ਵਿਸ਼ਾ ਹੈ ਅਤੇ ਚੋਟੀ ਦੀਆਂ ਸੰਸਥਾਵਾਂ ਇਸ ਉੱਪਰ ਖੋਜ ਕਰ ਰਹੀਆਂ ਹਨ। ਉਨ੍ਹਾਂ ਇਸ ਕਾਨਫਰੰਸ ਦਾ ਆਯੋਜਨ ਕਰਨ ਲਈ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਉਚੇਚੇ ਤੌਰ ਉੱਤੇ ਸ਼ਲਾਘਾ ਕੀਤੀ। ਵਿਭਾਗ ਮੁਖੀ ਡਾ. ਬਲਰਾਜ ਸਿੰਘ ਸੈਣੀ ਨੇ ਸਵਾਗਤੀ ਭਾਸ਼ਣ ਦਿੰਦਿਆਂ ਕਿਹਾ ਕਿ ਇਸ ਵਿਸ਼ੇ ਉੱਤੇ ਚਰਚਾਵਾਂ ਕਰਨਾ ਨਵੇਂ ਖੋਜਕਰਤਾਵਾਂ ਨੂੰ ਇੱਕ ਦਿਸ਼ਾ ਦੇਣ ਲਈ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਮਾਹਿਰਾਂ ਵੱਲੋਂ ਦਿੱਤੇ ਭਾਸ਼ਣਾਂ ਰਾਹੀਂ ਵਿਚਾਰਾਂ ਦਾ ਅਦਾਨ ਪ੍ਰਦਾਨ ਕਰਨ ਦਾ ਮੌਕਾ ਮਿਲੇਗਾ। ਮਕੈਨੀਕਲ ਵਿਸ਼ੇ ਦੇ ਮਾਹਿਰ ਡਾ. ਜਸਦੀਪ ਭਿੰਡਰ ਕੁੰਜੀਵਤ ਭਾਸ਼ਣ ਦੇਣ ਲਈ ਵੀ ਕਨੈਡਾ ਦੇ ਮੌਂਟਰੀਅਲ ਤੋਂ ਆਨਲਾਈਨ ਮੋਡ ਰਾਹੀਂ ਸ਼ਾਮਿਲ ਹੋਏ। ਉਨ੍ਹਾਂ ਨੇ 'ਪੋਲੀਮਰ ਫੋਮ : ਐਪਲੀਕੇਸ਼ਨ ਇਨ ਸੇਫਟੀ,ਹੈਲਥ, ਐਂਡ ਐਨਵਾਇਰਨਮੈਂਟ' ਦੇ ਵਿਸ਼ੇ ਉੱਤੇ ਭਾਸ਼ਣ ਦਿੱਤਾ। ਕਾਨਫਰੰਸ ਦੇ ਕਨਵੀਨਰ ਡਾ. ਖੁਸ਼ਦੀਪ ਗੋਇਲ ਅਤੇ ਡਾ ਹਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਵੱਖ ਵੱਖ ਸੰਸਥਾਵਾਂ ਨਾਲ਼ ਜੁੜੇ ਮਕੈਨੀਕਲ ਇੰਜੀਨੀਅਰਿੰਗ ਨਾਲ਼ ਸਬੰਧਿਤ ਖੋਜਾਰਥੀਆਂ ਅਤੇ ਅਧਿਆਪਕਾਂ ਵੱਲੋਂ ਇਸ ਕਾਨਫਰੰਸ ਵਿੱਚ ਲਗਭਗ 78 ਖ਼ੋਜ ਪੱਤਰ ਸ਼ਾਮਿਲ ਹੋਏ ਹਨ। ਕਾਨਫਰੰਸ ਕੋਆਰਡੀਨੇਟਰ ਡਾ. ਚੰਦਨਦੀਪ ਸਿੰਘ ਨੇ ਕਿਹਾ ਕਿ  ਆਨਲਾਈਨ ਕਾਨਫਰੰਸ ਜ਼ੀਰੋ ਬੱਜਟ ਵਿੱਚ ਕਰਵਾਈ ਜਾ ਰਹੀ ਹੈ ਜੋ ਕਿ ਆਪਣੇ ਆਪ ਵਿੱਚ ਨਿਵੇਕਲਾ ਕਾਰਜ ਹੈ। 
 ਉਦਘਾਟਨੀ ਸਮਾਗਮ ਵਿੱਚ ਡਾ. ਗੁਰਮੀਤ ਕੌਰ, ਡੀਨ ਇੰਜੀਨੀਅਰਿੰਗ ਵਿਭਾਗ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਆਰਗੇਨਾਈਜਿੰਗ ਸਕੱਤਰ ਡਾ. ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੋ ਰੋਜ਼ਾ ਆਨਲਾਈਨ ਕਾਨਫਰੰਸ ਵਿੱਚ ਕੁੱਲ ਛੇ ਵੱਖ-ਵੱਖ ਆਨਲਾਈਨ ਸੈਸ਼ਨ ਰੱਖੇ ਗਏ ਹਨ ਜਿਸ ਵਿੱਚ ਪਹਿਲੇ ਦਿਨ ਤਿੰਨ ਸੈਸ਼ਨ ਸੰਪੂਰਨ ਹੋ ਗਏ ਹਨ। ਕਾਨਫਰੰਸ ਦੇ ਕੋ-ਕੋਆਰਡੀਨੇਟਰ ਡਾ. ਤਲਵਿੰਦਰ ਸਿੰਘ, ਡਾ. ਹੇਮੰਤ ਕੁਮਾਰ, ਡਾ. ਰਾਜਦੀਪ ਸਿੰਘ , ਡਾ. ਬਲਜਿੰਦਰ ਰਾਮ ਅਤੇ ਡਾ. ਚਰਨਜੀਤ ਨੇ ਵੱਖ-ਵੱਖ ਸੈਸ਼ਨਾਂ ਨੂੰ ਆਨਲਾਈਨ ਚਲਾਇਆ।
 

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ