Thursday, May 09, 2024

Doaba

ਸਿਹਤ ਵਿਭਾਗ ਮੋਗਾ ਵੱਲੋਂ ਬਲਾਕ ਪੱਧਰ ਤੇ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਕੈਂਪ

March 12, 2024 01:09 PM
SehajTimes

ਅਜੀਤਵਾਲ :  ਸਿਹਤ ਵਿਭਾਗ ਮੋਗਾ ਵੱਲੋਂ ਡਾ. ਰਾਜੇਸ਼ ਅੱਤਰੀ ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ ਅਧੀਨ “ਵਿਸ਼ਵ ਸੁਣਨ ਸ਼ਕਤੀ ਦਿਵਸ” ਮਨਾਉਣ ਹਿੱਤ ਜਿਲੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਅਤੇ ਵੱਖ ਵੱਖ ਬਲਾਕ ਪੱਧਰ ਤੇ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਕੈਂਪ ਲਗਏ ਜਾ ਰਹੇ ਹਨ। ਐਸ.ਐਮ.ਓ ਡਾ.ਸੁਰਿੰਦਰ ਸਿੰਘ ਝੱਮਟ ਨੇ ਦੱਸਿਆ ਕਿ ਸਿਹਤ ਵਿੱਭਾਗ ਸਮੇਂ ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਸਿਹਤ ਦਿਨ ਮਨਾਉਂਦਾ ਰਹਿੰਦਾ ਹੈ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਹੋਣ। ਡਾ.ਸੁਰਿੰਦਰ ਸਿੰਘ ਨੇ ਦੱਸਿਆ ਕਿ ਕੰਨਾਂ ਤੋਂ ਘੱਟ ਸੁਣਨਾ ਵੀ ਇਕ ਆਮ ਬਿਮਾਰੀ ਹੈ ਤੇ ਜੇਕਰ ਇਸਦੀ ਸਮੇਂ ਸਿਰ ਪਹਿਚਾਣ ਹੋ ਜਾਵੇ ਤਾਂ ਇਸਦਾ ਇਲਾਜ ਸੰਭਵ ਹੈ। ਡਾ.ਸ਼ਾਕਸੀ ਬਾਂਸਲ ਨੇ ਕਿਹਾ ਕਿ ਹਰ ਇਕ ਨੂੰ ਆਪਣੇ ਕੰਨਾਂ ਦੀ ਦੇਖ-ਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਵੱਧਦੀ ਉਮਰ ਵਿੱਚ ਵੀ ਤੁਹਾਡੇ ਕੰਨ ਸਹੀ ਸਲਾਮਤ ਕੰਮ ਕਰਨ। ਇਸ ਮੌਕੇ ਬਲਾਕ ਐਜੂਕੇਟਰ ਕੁਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ “ਵਿਸ਼ਵ ਸੁਣਨ ਸ਼ਕਤੀ ਦਿਵਸ“ ਮੌਕੇ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਸਾਨੂੰ ਗੂੰਗੇ ਅਤੇ ਬੋਲੇ ਵਿਆਕਤੀਆਂ ਨਾਲ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਡਾ. ਗ਼ਜ਼ਲ, ਸੀਨੀਅਰ ਫਾਰਮੇਸੀ ਅਫਸਰ ਸੁਖਪਾਲ ਕੌਰ ਅਤੇ ਗੁਰਮੀਤ ਸਿੰਘ, ਫਾਰਮੇਸੀ ਅਫ਼ਸਰ ਸ਼ਿਵ ਬਹਾਦਰ,ਕਮਲਪ੍ਰੀਤ ਸਿੰਘ, ਵਿਸ਼ਵਪ੍ਰਭਜੋਤ, ਨਰਸਿੰਗ ਅਫ਼ਸਰ ਸੀਮਾ, ਮਨਦੀਪ ,ਬਲਵਿੰਦਰ, ਜਸਵਿੰਦਰ ਕੌਰ, ਸੰਦੀਪ ਤੇ ਹੋਰ ਸਟਾਫ ਮੈਬਰ ਹਾਜਿਰ ਸਨ।

Have something to say? Post your comment

 

More in Doaba

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਐਂਬੂਲੈਂਸ ਤੇ ਪੰਜਾਬ ਦੇ ਸਾਬਕਾ MLA ਦੀ ਗੱਡੀ ਦੀ ਹੋਈ ਭਿਆਨਕ ਟੱਕਰ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ : ਰਾਜਵਿੰਦਰ ਸਿੰਘ ਧਰਮਕੋਟ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਦਿਲਰੋਜ਼ ਨੂੰ ਮਿਲਿਆ ਇਨਸਾਫ ਕਾਤਲ ਨੂੰ ਸੁਣਾਈ ਫਾਂਸੀ

ਪਹਿਲਵਾਨ ਜੁਝਾਰ ਸਿੰਘ ਟਾਈਗਰ ਨੇ ਅੰਤਰਰਾਸਟਰੀ ਮੁਕਾਬਲਿਆਂ ਵਿੱਚ ਜਿੱਤੇ 2 ਗੋਡਲ ਅਤੇ 1 ਸਿਲਵਰ

ਸਿੱਧੂ ਦੇ ਗੀਤ ‘ਤੇ ਬੱਚੇ ਦਾ ਸਫਲ ਆਪ੍ਰੇਸ਼ਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹੋਏ ਬਿਮਾਰ

ਪੰਜਾਬ ਦੀ ਸਿਆਸਤ ’ਚ ਮਚਿਆ ਘਮਸਾਨ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ