Wednesday, November 05, 2025

Sports

ਧਨੌਲਾ ਵਿਖੇ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ 15 ਮਾਰਚ ਤੋਂ

March 12, 2024 01:40 PM
Harjit Joga

ਬਰਨਾਲਾ : ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ (ਰਜਿ.) ਧਨੌਲਾ ਵੱਲੋਂ ਤਿੰਨ ਰੋਜ਼ਾ 39ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ ਸ਼ਹੀਦ ਭਗਤ ਸਿੰਘ ਸਟੇਡਅਮ (ਪੱਕਾ ਬਾਗ) ਧਨੌਲਾ ਮੰਡੀ ਵਿਖੇ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਕਲੱਬ ਦੇ ਮੁੱਖ ਸਰਪ੍ਰਸਤ ਨਿਰਮਲ ਸਿੰਘ ਗਿੱਲ ਯੂਐਸਏ ਦੀ ਪ੍ਰਧਾਨਗੀ ਹੇਠ ਸਮੂਹ ਕਲੱਬ ਮੈਂਬਰਾਂ ਦੀ ਮੀਟਿੰਗ ਕੀਤੀ ਗਈ। ਕਲੱਬ ਪ੍ਰਧਾਨ ਭਗਵੰਤ ਸਿੰਘ ਪੰਧੇਰ ਨੇ ਦੱਸਿਆ ਕਿ 15, 16 ਅਤੇ 17 ਮਾਰਚ ਨੂੰ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਦੌਰਾਨ ਬਾਸਕਟਬਾਲ (ਓਪਨ), ਵਾਲੀਬਾਲ ਇੱਕ ਪਿੰਡ, ਕਬੱਡੀ ਸਰਕਲ ਸਟਾਇਲ 48 ਕਿੱਲੋ ਤੇ 58 ਕਿੱਲੋ, ਕਬੱਡੀ ਓਪਨ (ਦੋ ਖਿਡਾਰੀ ਬਾਹਰੋਂ) ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਕਲੱਬ ਦੇ ਫਾਊਂਡਰ ਮੈਂਬਰ ਮਾਸਟਰ ਹਰਭਜਨ ਸਿੰਘ, ਸੁਲੱਖਣ ਸਿੰਘ ਗਿੱਲ, ਸੁਖਰਾਜ ਸਿੰਘ ਪੰਧੇਰ, ਮਹਿੰਮਾ ਸਿੰਘ ਢਿੱਲੋਂ, ਮਾਸਟਰ ਨਿਰਮਲ ਸਿੰਘ, ਜਾਗਰ ਸਿੰਘ ਢਿੱਲੋਂ, ਨਿਸ਼ਾਨ ਸਿੰਘ ਕਾਹਲੋਂ ਸਮੇਤ ਸਮੂਹ ਕਲੱਬ ਅਹੁੱਦੇਦਾਰ ਅਤੇ ਮੈਂਬਰ ਮੌਜੂਦ ਸਨ।

Have something to say? Post your comment

 

More in Sports

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਭਾਰਤੀ ਹਾਕੀ ਟੀਮ ਨੇ ਜਿਤਿਆ ਏਸ਼ੀਆ ਕੱਪ

ਚਾਈਨਾ 'ਚ ਹੈਪੀ ਬਰਾੜ ਨੇ ਸਟਰਾਂਗਮੈਨ ਮੁਕਾਬਲਾ ਜਿੱਤ ਕੇ ਚਮਕਾਇਆ ਮੋਗੇ ਦਾ ਨਾਮ 

ਸਪੋਰਟਸ ਡੇਅ ਮੌਕੇ ਕਾਲਜ 'ਚ ਕਰਵਾਈਆਂ ਖੇਡਾਂ 

ਹਰਜਿੰਦਰ ਕੌਰ ਨੇ ਭਾਰ ਚੁੱਕਣ 'ਚ ਜਿੱਤਿਆ ਤਾਂਬਾ 

ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਇੱਕ ਸਿਲਵਰ ਅਤੇ ਅੱਠ ਬਰੋਂਜ਼ ਮੈਡਲ

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

ਅਕੇਡੀਆ ਵਰਲਡ ਸਕੂਲ ਦੀ ਟੀਮ ਕ੍ਰਿਕਟ 'ਚ ਰਹੀ ਅੱਵਲ